Dhur Ki Baani — Sri Guru Granth Sahib Ji

Sehaj Path Sewa

Sacred Angs 1 to 1430 of Sri Guru Granth Sahib Ji. Save your path progress and resume whenever you return to the Darbar.

1430 Angs

Full View (Hazoori Mode)
1000
Pavan Ang 1000 of 1430

ਮਾਰੂ ਮਹਲਾ ੫ ॥

ਮਾਨ ਮੋਹ ਅਰੁ ਲੋਭ ਵਿਕਾਰਾ ਬੀਓ ਚੀਤਿ ਨ ਘਾਲਿਓ ॥

ਨਾਮ ਰਤਨੁ ਗੁਣਾ ਹਰਿ ਬਣਜੇ ਲਾਦਿ ਵਖਰੁ ਲੈ ਚਾਲਿਓ ॥

੧॥

ਸੇਵਕ ਕੀ ਓੜਕਿ ਨਿਬਹੀ ਪ੍ਰੀਤਿ ॥

ਜੀਵਤ ਸਾਹਿਬੁ ਸੇਵਿਓ ਅਪਨਾ ਚਲਤੇ ਰਾਖਿਓ ਚੀਤਿ ॥

੧॥

ਰਹਾਉ ॥

ਜੈਸੀ ਆਗਿਆ ਕੀਨੀ ਠਾਕੁਰਿ ਤਿਸ ਤੇ ਮੁਖੁ ਨਹੀ ਮੋਰਿਓ ॥

ਸਹਜੁ ਅਨੰਦੁ ਰਖਿਓ ਗ੍ਰਿਹ ਭੀਤਰਿ ਉਠਿ ਉਆਹੂ ਕਉ ਦਉਰਿਓ ॥

੨॥

ਆਗਿਆ ਮਹਿ ਭੂਖ ਸੋਈ ਕਰਿ ਸੂਖਾ ਸੋਗ ਹਰਖ ਨਹੀ ਜਾਨਿਓ ॥

ਜੋ ਜੋ ਹੁਕਮੁ ਭਇਓ ਸਾਹਿਬ ਕਾ ਸੋ ਮਾਥੈ ਲੇ ਮਾਨਿਓ ॥

੩॥

ਭਇਓ ਕ੍ਰਿਪਾਲੁ ਠਾਕੁਰੁ ਸੇਵਕ ਕਉ ਸਵਰੇ ਹਲਤ ਪਲਾਤਾ ॥

ਧੰਨੁ ਸੇਵਕੁ ਸਫਲੁ ਓਹੁ ਆਇਆ ਜਿਨਿ ਨਾਨਕ ਖਸਮੁ ਪਛਾਤਾ ॥

੪॥

੫॥

ਮਾਰੂ ਮਹਲਾ ੫ ॥

ਖੁਲਿਆ ਕਰਮੁ ਕ੍ਰਿਪਾ ਭਈ ਠਾਕੁਰ ਕੀਰਤਨੁ ਹਰਿ ਹਰਿ ਗਾਈ ॥

ਸ੍ਰਮੁ ਥਾਕਾ ਪਾਏ ਬਿਸ੍ਰਾਮਾ ਮਿਟਿ ਗਈ ਸਗਲੀ ਧਾਈ ॥

੧॥

ਅਬ ਮੋਹਿ ਜੀਵਨ ਪਦਵੀ ਪਾਈ ॥

ਚੀਤਿ ਆਇਓ ਮਨਿ ਪੁਰਖੁ ਬਿਧਾਤਾ ਸੰਤਨ ਕੀ ਸਰਣਾਈ ॥

੧॥

ਰਹਾਉ ॥

ਕਾਮੁ ਕ੍ਰੋਧੁ ਲੋਭੁ ਮੋਹੁ ਨਿਵਾਰੇ ਨਿਵਰੇ ਸਗਲ ਬੈਰਾਈ ॥

ਸਦ ਹਜੂਰਿ ਹਾਜਰੁ ਹੈ ਨਾਜਰੁ ਕਤਹਿ ਨ ਭਇਓ ਦੂਰਾਈ ॥

੨॥

ਸੁਖ ਸੀਤਲ ਸਰਧਾ ਸਭ ਪੂਰੀ ਹੋਏ ਸੰਤ ਸਹਾਈ ॥

ਪਾਵਨ ਪਤਿਤ ਕੀਏ ਖਿਨ ਭੀਤਰਿ ਮਹਿਮਾ ਕਥਨੁ ਨ ਜਾਈ ॥

੩॥

ਨਿਰਭਉ ਭਏ ਸਗਲ ਭੈ ਖੋਏ ਗੋਬਿਦ ਚਰਣ ਓਟਾਈ ॥

ਨਾਨਕੁ ਜਸੁ ਗਾਵੈ ਠਾਕੁਰ ਕਾ ਰੈਣਿ ਦਿਨਸੁ ਲਿਵ ਲਾਈ ॥

੪॥

੬॥

ਮਾਰੂ ਮਹਲਾ ੫ ॥

ਜੋ ਸਮਰਥੁ ਸਰਬ ਗੁਣ ਨਾਇਕੁ ਤਿਸ ਕਉ ਕਬਹੁ ਨ ਗਾਵਸਿ ਰੇ ॥

ਛੋਡਿ ਜਾਇ ਖਿਨ ਭੀਤਰਿ ਤਾ ਕਉ ਉਆ ਕਉ ਫਿਰਿ ਫਿਰਿ ਧਾਵਸਿ ਰੇ ॥

੧॥

ਅਪੁਨੇ ਪ੍ਰਭ ਕਉ ਕਿਉ ਨ ਸਮਾਰਸਿ ਰੇ ॥

ਬੈਰੀ ਸੰਗਿ ਰੰਗ ਰਸਿ ਰਚਿਆ ਤਿਸੁ ਸਿਉ ਜੀਅਰਾ ਜਾਰਸਿ ਰੇ ॥

੧॥

ਰਹਾਉ ॥

ਜਾ ਕੈ ਨਾਮਿ ਸੁਨਿਐ ਜਮੁ ਛੋਡੈ ਤਾ ਕੀ ਸਰਣਿ ਨ ਪਾਵਸਿ ਰੇ ॥

ਕਾਢਿ ਦੇਇ ਸਿਆਲ ਬਪੁਰੇ ਕਉ ਤਾ ਕੀ ਓਟ ਟਿਕਾਵਸਿ ਰੇ ॥

੨॥

ਜਿਸ ਕਾ ਜਾਸੁ ਸੁਨਤ ਭਵ ਤਰੀਐ ਤਾ ਸਿਉ ਰੰਗੁ ਨ ਲਾਵਸਿ ਰੇ ॥

ਥੋਰੀ ਬਾਤ ਅਲਪ ਸੁਪਨੇ ਕੀ ਬਹੁਰਿ ਬਹੁਰਿ ਅਟਕਾਵਸਿ ਰੇ ॥

੩॥

ਭਇਓ ਪ੍ਰਸਾਦੁ ਕ੍ਰਿਪਾ ਨਿਧਿ ਠਾਕੁਰ ਸੰਤਸੰਗਿ ਪਤਿ ਪਾਈ ॥

ਕਹੁ ਨਾਨਕ ਤ੍ਰੈ ਗੁਣ ਭ੍ਰਮੁ ਛੂਟਾ ਜਉ ਪ੍ਰਭ ਭਏ ਸਹਾਈ ॥

੪॥

੭॥

ਮਾਰੂ ਮਹਲਾ ੫ ॥

ਅੰਤਰਜਾਮੀ ਸਭ ਬਿਧਿ ਜਾਨੈ ਤਿਸ ਤੇ ਕਹਾ ਦੁਲਾਰਿਓ ॥

ਹਸਤ ਪਾਵ ਝਰੇ ਖਿਨ ਭੀਤਰਿ ਅਗਨਿ ਸੰਗਿ ਲੈ ਜਾਰਿਓ ॥

੧॥

SikhiAt.Net
1000 ×