ਸ੍ਰੀ ਗੁਰੂ ਗ੍ਰੰਥ ਸਾਹਿਬ ਜੀ

ਸਹਜ ਪਾਠ ਸੇਵਾ

ਪਾਵਨ ਅੰਗ 1 ਤੋਂ 1430 ਤੱਕ ਦੀ ਸੰਪੂਰਨ ਸੇਵਾ। ਆਪਣਾ ਪਾਠ ਸੈਸ਼ਨ ਸੰਭਾਲੋ ਅਤੇ ਜਿੱਥੇ ਸੰਪੰਨ ਕੀਤਾ ਸੀ ਉੱਥੋਂ ਹੀ ਮੁੜ ਸੇਵਾ ਆਰੰਭੋ।

1430 ਪਾਵਨ ਅੰਗ

ਇਕਾਗਰਤਾ ਮੋਡ (ਪੂਰਨ ਹਜ਼ੂਰੀ)
1001
ਪਾਵਨ ਅੰਗ 1001 / 1430

ਮੂੜੇ ਤੈ ਮਨ ਤੇ ਰਾਮੁ ਬਿਸਾਰਿਓ ॥

ਲੂਣੁ ਖਾਇ ਕਰਹਿ ਹਰਾਮਖੋਰੀ ਪੇਖਤ ਨੈਨ ਬਿਦਾਰਿਓ ॥

੧॥

ਰਹਾਉ ॥

ਅਸਾਧ ਰੋਗੁ ਉਪਜਿਓ ਤਨ ਭੀਤਰਿ ਟਰਤ ਨ ਕਾਹੂ ਟਾਰਿਓ ॥

ਪ੍ਰਭ ਬਿਸਰਤ ਮਹਾ ਦੁਖੁ ਪਾਇਓ ਇਹੁ ਨਾਨਕ ਤਤੁ ਬੀਚਾਰਿਓ ॥

੨॥

੮॥

ਮਾਰੂ ਮਹਲਾ ੫ ॥

ਚਰਨ ਕਮਲ ਪ੍ਰਭ ਰਾਖੇ ਚੀਤਿ ॥

ਹਰਿ ਗੁਣ ਗਾਵਹ ਨੀਤਾ ਨੀਤ ॥

ਤਿਸੁ ਬਿਨੁ ਦੂਜਾ ਅਵਰੁ ਨ ਕੋਊ ॥

ਆਦਿ ਮਧਿ ਅੰਤਿ ਹੈ ਸੋਊ ॥

੧॥

ਸੰਤਨ ਕੀ ਓਟ ਆਪੇ ਆਪਿ ॥

੧॥

ਰਹਾਉ ॥

ਜਾ ਕੈ ਵਸਿ ਹੈ ਸਗਲ ਸੰਸਾਰੁ ॥

ਆਪੇ ਆਪਿ ਆਪਿ ਨਿਰੰਕਾਰੁ ॥

ਨਾਨਕ ਗਹਿਓ ਸਾਚਾ ਸੋਇ ॥

ਸੁਖੁ ਪਾਇਆ ਫਿਰਿ ਦੂਖੁ ਨ ਹੋਇ ॥

੨॥

੯॥

ਮਾਰੂ ਮਹਲਾ ੫ ਘਰੁ ੩ ੴ ਸਤਿਗੁਰ ਪ੍ਰਸਾਦਿ ॥

ਪ੍ਰਾਨ ਸੁਖਦਾਤਾ ਜੀਅ ਸੁਖਦਾਤਾ ਤੁਮ ਕਾਹੇ ਬਿਸਾਰਿਓ ਅਗਿਆਨਥ ॥

ਹੋਛਾ ਮਦੁ ਚਾਖਿ ਹੋਏ ਤੁਮ ਬਾਵਰ ਦੁਲਭ ਜਨਮੁ ਅਕਾਰਥ ॥

੧॥

ਰੇ ਨਰ ਐਸੀ ਕਰਹਿ ਇਆਨਥ ॥

ਤਜਿ ਸਾਰੰਗਧਰ ਭ੍ਰਮਿ ਤੂ ਭੂਲਾ ਮੋਹਿ ਲਪਟਿਓ ਦਾਸੀ ਸੰਗਿ ਸਾਨਥ ॥

੧॥

ਰਹਾਉ ॥

ਧਰਣੀਧਰੁ ਤਿਆਗਿ ਨੀਚ ਕੁਲ ਸੇਵਹਿ ਹਉ ਹਉ ਕਰਤ ਬਿਹਾਵਥ ॥

ਫੋਕਟ ਕਰਮ ਕਰਹਿ ਅਗਿਆਨੀ ਮਨਮੁਖਿ ਅੰਧ ਕਹਾਵਥ ॥

੨॥

ਸਤਿ ਹੋਤਾ ਅਸਤਿ ਕਰਿ ਮਾਨਿਆ ਜੋ ਬਿਨਸਤ ਸੋ ਨਿਹਚਲੁ ਜਾਨਥ ॥

ਪਰ ਕੀ ਕਉ ਅਪਨੀ ਕਰਿ ਪਕਰੀ ਐਸੇ ਭੂਲ ਭੁਲਾਨਥ ॥

੩॥

ਖਤ੍ਰੀ ਬ੍ਰਾਹਮਣ ਸੂਦ ਵੈਸ ਸਭ ਏਕੈ ਨਾਮਿ ਤਰਾਨਥ ॥

ਗੁਰੁ ਨਾਨਕੁ ਉਪਦੇਸੁ ਕਹਤੁ ਹੈ ਜੋ ਸੁਨੈ ਸੋ ਪਾਰਿ ਪਰਾਨਥ ॥

੪॥

੧॥

੧੦॥

ਮਾਰੂ ਮਹਲਾ ੫ ॥

ਗੁਪਤੁ ਕਰਤਾ ਸੰਗਿ ਸੋ ਪ੍ਰਭੁ ਡਹਕਾਵਏ ਮਨੁਖਾਇ ॥

ਬਿਸਾਰਿ ਹਰਿ ਜੀਉ ਬਿਖੈ ਭੋਗਹਿ ਤਪਤ ਥੰਮ ਗਲਿ ਲਾਇ ॥

੧॥

ਰੇ ਨਰ ਕਾਇ ਪਰ ਗ੍ਰਿਹਿ ਜਾਇ ॥

ਕੁਚਲ ਕਠੋਰ ਕਾਮਿ ਗਰਧਭ ਤੁਮ ਨਹੀ ਸੁਨਿਓ ਧਰਮ ਰਾਇ ॥

੧॥

ਰਹਾਉ ॥

ਬਿਕਾਰ ਪਾਥਰ ਗਲਹਿ ਬਾਧੇ ਨਿੰਦ ਪੋਟ ਸਿਰਾਇ ॥

ਮਹਾ ਸਾਗਰੁ ਸਮੁਦੁ ਲੰਘਨਾ ਪਾਰਿ ਨ ਪਰਨਾ ਜਾਇ ॥

੨॥

ਕਾਮਿ ਕ੍ਰੋਧਿ ਲੋਭਿ ਮੋਹਿ ਬਿਆਪਿਓ ਨੇਤ੍ਰ ਰਖੇ ਫਿਰਾਇ ॥

ਸੀਸੁ ਉਠਾਵਨ ਨ ਕਬਹੂ ਮਿਲਈ ਮਹਾ ਦੁਤਰ ਮਾਇ ॥

੩॥

ਸੂਰੁ ਮੁਕਤਾ ਸਸੀ ਮੁਕਤਾ ਬ੍ਰਹਮ ਗਿਆਨੀ ਅਲਿਪਾਇ ॥

ਸੁਭਾਵਤ ਜੈਸੇ ਬੈਸੰਤਰ ਅਲਿਪਤ ਸਦਾ ਨਿਰਮਲਾਇ ॥

੪॥

ਜਿਸੁ ਕਰਮੁ ਖੁਲਿਆ ਤਿਸੁ ਲਹਿਆ ਪੜਦਾ ਜਿਨਿ ਗੁਰ ਪਹਿ ਮੰਨਿਆ ਸੁਭਾਇ ॥

SikhiAt.Net
1001 ×