ਹਮ ਤੁਮ ਸੰਗਿ ਝੂਠੇ ਸਭਿ ਬੋਲਾ ॥
ਪਾਇ ਠਗਉਰੀ ਆਪਿ ਭੁਲਾਇਓ ॥
ਨਾਨਕ ਕਿਰਤੁ ਨ ਜਾਇ ਮਿਟਾਇਓ ॥
੨॥
ਪਸੁ ਪੰਖੀ ਭੂਤ ਅਰੁ ਪ੍ਰੇਤਾ ॥
ਬਹੁ ਬਿਧਿ ਜੋਨੀ ਫਿਰਤ ਅਨੇਤਾ ॥
ਜਹ ਜਾਨੋ ਤਹ ਰਹਨੁ ਨ ਪਾਵੈ ॥
ਥਾਨ ਬਿਹੂਨ ਉਠਿ ਉਠਿ ਫਿਰਿ ਧਾਵੈ ॥
ਮਨਿ ਤਨਿ ਬਾਸਨਾ ਬਹੁਤੁ ਬਿਸਥਾਰਾ ॥
ਅਹੰਮੇਵ ਮੂਠੋ ਬੇਚਾਰਾ ॥
ਅਨਿਕ ਦੋਖ ਅਰੁ ਬਹੁਤੁ ਸਜਾਈ ॥
ਤਾ ਕੀ ਕੀਮਤਿ ਕਹਣੁ ਨ ਜਾਈ ॥
ਪ੍ਰਭ ਬਿਸਰਤ ਨਰਕ ਮਹਿ ਪਾਇਆ ॥
ਤਹ ਮਾਤ ਨ ਬੰਧੁ ਨ ਮੀਤ ਨ ਜਾਇਆ ॥
ਜਿਸ ਕਉ ਹੋਤ ਕ੍ਰਿਪਾਲ ਸੁਆਮੀ ॥
ਸੋ ਜਨੁ ਨਾਨਕ ਪਾਰਗਰਾਮੀ ॥
੩॥
ਭ੍ਰਮਤ ਭ੍ਰਮਤ ਪ੍ਰਭ ਸਰਨੀ ਆਇਆ ॥
ਦੀਨਾ ਨਾਥ ਜਗਤ ਪਿਤ ਮਾਇਆ ॥
ਪ੍ਰਭ ਦਇਆਲ ਦੁਖ ਦਰਦ ਬਿਦਾਰਣ ॥
ਜਿਸੁ ਭਾਵੈ ਤਿਸ ਹੀ ਨਿਸਤਾਰਣ ॥
ਅੰਧ ਕੂਪ ਤੇ ਕਾਢਨਹਾਰਾ ॥
ਪ੍ਰੇਮ ਭਗਤਿ ਹੋਵਤ ਨਿਸਤਾਰਾ ॥
ਸਾਧ ਰੂਪ ਅਪਨਾ ਤਨੁ ਧਾਰਿਆ ॥
ਮਹਾ ਅਗਨਿ ਤੇ ਆਪਿ ਉਬਾਰਿਆ ॥
ਜਪ ਤਪ ਸੰਜਮ ਇਸ ਤੇ ਕਿਛੁ ਨਾਹੀ ॥
ਆਦਿ ਅੰਤਿ ਪ੍ਰਭ ਅਗਮ ਅਗਾਹੀ ॥
ਨਾਮੁ ਦੇਹਿ ਮਾਗੈ ਦਾਸੁ ਤੇਰਾ ॥
ਹਰਿ ਜੀਵਨ ਪਦੁ ਨਾਨਕ ਪ੍ਰਭੁ ਮੇਰਾ ॥
੪॥
੩॥
੧੯॥
ਮਾਰੂ ਮਹਲਾ ੫ ॥
ਕਤ ਕਉ ਡਹਕਾਵਹੁ ਲੋਗਾ ਮੋਹਨ ਦੀਨ ਕਿਰਪਾਈ ॥
੧॥
ਐਸੀ ਜਾਨਿ ਪਾਈ ॥
ਸਰਣਿ ਸੂਰੋ ਗੁਰ ਦਾਤਾ ਰਾਖੈ ਆਪਿ ਵਡਾਈ ॥
੧॥
ਰਹਾਉ ॥
ਭਗਤਾ ਕਾ ਆਗਿਆਕਾਰੀ ਸਦਾ ਸਦਾ ਸੁਖਦਾਈ ॥
੨॥
ਅਪਨੇ ਕਉ ਕਿਰਪਾ ਕਰੀਅਹੁ ਇਕੁ ਨਾਮੁ ਧਿਆਈ ॥
੩॥
ਨਾਨਕੁ ਦੀਨੁ ਨਾਮੁ ਮਾਗੈ ਦੁਤੀਆ ਭਰਮੁ ਚੁਕਾਈ ॥
੪॥
੪॥
੨੦॥
ਮਾਰੂ ਮਹਲਾ ੫ ॥
ਮੇਰਾ ਠਾਕੁਰੁ ਅਤਿ ਭਾਰਾ ॥
ਮੋਹਿ ਸੇਵਕੁ ਬੇਚਾਰਾ ॥
੧॥
ਮੋਹਨੁ ਲਾਲੁ ਮੇਰਾ ਪ੍ਰੀਤਮ ਮਨ ਪ੍ਰਾਨਾ ॥
ਮੋ ਕਉ ਦੇਹੁ ਦਾਨਾ ॥
੧॥
ਰਹਾਉ ॥
ਸਗਲੇ ਮੈ ਦੇਖੇ ਜੋਈ ॥
ਬੀਜਉ ਅਵਰੁ ਨ ਕੋਈ ॥
੨॥
ਜੀਅਨ ਪ੍ਰਤਿਪਾਲਿ ਸਮਾਹੈ ॥
ਹੈ ਹੋਸੀ ਆਹੇ ॥
੩॥
ਦਇਆ ਮੋਹਿ ਕੀਜੈ ਦੇਵਾ ॥
ਨਾਨਕ ਲਾਗੋ ਸੇਵਾ ॥
੪॥
੫॥
੨੧॥
ਮਾਰੂ ਮਹਲਾ ੫ ॥
ਪਤਿਤ ਉਧਾਰਨ ਤਾਰਨ ਬਲਿ ਬਲਿ ਬਲੇ ਬਲਿ ਜਾਈਐ ॥
ਐਸਾ ਕੋਈ ਭੇਟੈ ਸੰਤੁ ਜਿਤੁ ਹਰਿ ਹਰੇ ਹਰਿ ਧਿਆਈਐ ॥
੧॥
ਮੋ ਕਉ ਕੋਇ ਨ ਜਾਨਤ ਕਹੀਅਤ ਦਾਸੁ ਤੁਮਾਰਾ ॥
ਏਹਾ ਓਟ ਆਧਾਰਾ ॥
੧॥
ਰਹਾਉ ॥
ਸਰਬ ਧਾਰਨ ਪ੍ਰਤਿਪਾਰਨ ਇਕ ਬਿਨਉ ਦੀਨਾ ॥
ਤੁਮਰੀ ਬਿਧਿ ਤੁਮ ਹੀ ਜਾਨਹੁ ਤੁਮ ਜਲ ਹਮ ਮੀਨਾ ॥
੨॥
ਪੂਰਨ ਬਿਸਥੀਰਨ ਸੁਆਮੀ ਆਹਿ ਆਇਓ ਪਾਛੈ ॥
ਸਗਲੋ ਭੂ ਮੰਡਲ ਖੰਡਲ ਪ੍ਰਭ ਤੁਮ ਹੀ ਆਛੈ ॥
੩॥