ਚਰਣ ਤਲੈ ਉਗਾਹਿ ਬੈਸਿਓ ਸ੍ਰਮੁ ਨ ਰਹਿਓ ਸਰੀਰਿ ॥
ਮਹਾ ਸਾਗਰੁ ਨਹ ਵਿਆਪੈ ਖਿਨਹਿ ਉਤਰਿਓ ਤੀਰਿ ॥
੨॥
ਚੰਦਨ ਅਗਰ ਕਪੂਰ ਲੇਪਨ ਤਿਸੁ ਸੰਗੇ ਨਹੀ ਪ੍ਰੀਤਿ ॥
ਬਿਸਟਾ ਮੂਤ੍ਰ ਖੋਦਿ ਤਿਲੁ ਤਿਲੁ ਮਨਿ ਨ ਮਨੀ ਬਿਪਰੀਤਿ ॥
੩॥
ਊਚ ਨੀਚ ਬਿਕਾਰ ਸੁਕ੍ਰਿਤ ਸੰਲਗਨ ਸਭ ਸੁਖ ਛਤ੍ਰ ॥
ਮਿਤ੍ਰ ਸਤ੍ਰੁ ਨ ਕਛੂ ਜਾਨੈ ਸਰਬ ਜੀਅ ਸਮਤ ॥
੪॥
ਕਰਿ ਪ੍ਰਗਾਸੁ ਪ੍ਰਚੰਡ ਪ੍ਰਗਟਿਓ ਅੰਧਕਾਰ ਬਿਨਾਸ ॥
ਪਵਿਤ੍ਰ ਅਪਵਿਤ੍ਰਹ ਕਿਰਣ ਲਾਗੇ ਮਨਿ ਨ ਭਇਓ ਬਿਖਾਦੁ ॥
੫॥
ਸੀਤ ਮੰਦ ਸੁਗੰਧ ਚਲਿਓ ਸਰਬ ਥਾਨ ਸਮਾਨ ॥
ਜਹਾ ਸਾ ਕਿਛੁ ਤਹਾ ਲਾਗਿਓ ਤਿਲੁ ਨ ਸੰਕਾ ਮਾਨ ॥
੬॥
ਸੁਭਾਇ ਅਭਾਇ ਜੁ ਨਿਕਟਿ ਆਵੈ ਸੀਤੁ ਤਾ ਕਾ ਜਾਇ ॥
ਆਪ ਪਰ ਕਾ ਕਛੁ ਨ ਜਾਣੈ ਸਦਾ ਸਹਜਿ ਸੁਭਾਇ ॥
੭॥
ਚਰਣ ਸਰਣ ਸਨਾਥ ਇਹੁ ਮਨੁ ਰੰਗਿ ਰਾਤੇ ਲਾਲ ॥
ਗੋਪਾਲ ਗੁਣ ਨਿਤ ਗਾਉ ਨਾਨਕ ਭਏ ਪ੍ਰਭ ਕਿਰਪਾਲ ॥
੮॥
੩॥
ਮਾਰੂ ਮਹਲਾ ੫ ਘਰੁ ੪ ਅਸਟਪਦੀਆ ੴ ਸਤਿਗੁਰ ਪ੍ਰਸਾਦਿ ॥
ਚਾਦਨਾ ਚਾਦਨੁ ਆਂਗਨਿ ਪ੍ਰਭ ਜੀਉ ਅੰਤਰਿ ਚਾਦਨਾ ॥
੧॥
ਆਰਾਧਨਾ ਅਰਾਧਨੁ ਨੀਕਾ ਹਰਿ ਹਰਿ ਨਾਮੁ ਅਰਾਧਨਾ ॥
੨॥
ਤਿਆਗਨਾ ਤਿਆਗਨੁ ਨੀਕਾ ਕਾਮੁ ਕ੍ਰੋਧੁ ਲੋਭੁ ਤਿਆਗਨਾ ॥
੩॥
ਮਾਗਨਾ ਮਾਗਨੁ ਨੀਕਾ ਹਰਿ ਜਸੁ ਗੁਰ ਤੇ ਮਾਗਨਾ ॥
੪॥
ਜਾਗਨਾ ਜਾਗਨੁ ਨੀਕਾ ਹਰਿ ਕੀਰਤਨ ਮਹਿ ਜਾਗਨਾ ॥
੫॥
ਲਾਗਨਾ ਲਾਗਨੁ ਨੀਕਾ ਗੁਰ ਚਰਣੀ ਮਨੁ ਲਾਗਨਾ ॥
੬॥
ਇਹ ਬਿਧਿ ਤਿਸਹਿ ਪਰਾਪਤੇ ਜਾ ਕੈ ਮਸਤਕਿ ਭਾਗਨਾ ॥
੭॥
ਕਹੁ ਨਾਨਕ ਤਿਸੁ ਸਭੁ ਕਿਛੁ ਨੀਕਾ ਜੋ ਪ੍ਰਭ ਕੀ ਸਰਨਾਗਨਾ ॥
੮॥
੧॥
੪॥
ਮਾਰੂ ਮਹਲਾ ੫ ॥
ਆਉ ਜੀ ਤੂ ਆਉ ਹਮਾਰੈ ਹਰਿ ਜਸੁ ਸ੍ਰਵਨ ਸੁਨਾਵਨਾ ॥
੧॥
ਰਹਾਉ ॥
ਤੁਧੁ ਆਵਤ ਮੇਰਾ ਮਨੁ ਤਨੁ ਹਰਿਆ ਹਰਿ ਜਸੁ ਤੁਮ ਸੰਗਿ ਗਾਵਨਾ ॥
੧॥
ਸੰਤ ਕ੍ਰਿਪਾ ਤੇ ਹਿਰਦੈ ਵਾਸੈ ਦੂਜਾ ਭਾਉ ਮਿਟਾਵਨਾ ॥
੨॥
ਭਗਤ ਦਇਆ ਤੇ ਬੁਧਿ ਪਰਗਾਸੈ ਦੁਰਮਤਿ ਦੂਖ ਤਜਾਵਨਾ ॥
੩॥
ਦਰਸਨੁ ਭੇਟਤ ਹੋਤ ਪੁਨੀਤਾ ਪੁਨਰਪਿ ਗਰਭਿ ਨ ਪਾਵਨਾ ॥
੪॥
ਨਉ ਨਿਧਿ ਰਿਧਿ ਸਿਧਿ ਪਾਈ ਜੋ ਤੁਮਰੈ ਮਨਿ ਭਾਵਨਾ ॥
੫॥
ਸੰਤ ਬਿਨਾ ਮੈ ਥਾਉ ਨ ਕੋਈ ਅਵਰ ਨ ਸੂਝੈ ਜਾਵਨਾ ॥
੬॥
ਮੋਹਿ ਨਿਰਗੁਨ ਕਉ ਕੋਇ ਨ ਰਾਖੈ ਸੰਤਾ ਸੰਗਿ ਸਮਾਵਨਾ ॥
੭॥
ਕਹੁ ਨਾਨਕ ਗੁਰਿ ਚਲਤੁ ਦਿਖਾਇਆ ਮਨ ਮਧੇ ਹਰਿ ਹਰਿ ਰਾਵਨਾ ॥
੮॥
੨॥
੫॥