ਸ੍ਰੀ ਗੁਰੂ ਗ੍ਰੰਥ ਸਾਹਿਬ ਜੀ

ਸਹਜ ਪਾਠ ਸੇਵਾ

ਪਾਵਨ ਅੰਗ 1 ਤੋਂ 1430 ਤੱਕ ਦੀ ਸੰਪੂਰਨ ਸੇਵਾ। ਆਪਣਾ ਪਾਠ ਸੈਸ਼ਨ ਸੰਭਾਲੋ ਅਤੇ ਜਿੱਥੇ ਸੰਪੰਨ ਕੀਤਾ ਸੀ ਉੱਥੋਂ ਹੀ ਮੁੜ ਸੇਵਾ ਆਰੰਭੋ।

1430 ਪਾਵਨ ਅੰਗ

ਇਕਾਗਰਤਾ ਮੋਡ (ਪੂਰਨ ਹਜ਼ੂਰੀ)
1025
ਪਾਵਨ ਅੰਗ 1025 / 1430

ਨਾਵਹੁ ਭੁਲੀ ਚੋਟਾ ਖਾਏ ॥

ਬਹੁਤੁ ਸਿਆਣਪ ਭਰਮੁ ਨ ਜਾਏ ॥

ਪਚਿ ਪਚਿ ਮੁਏ ਅਚੇਤ ਨ ਚੇਤਹਿ ਅਜਗਰਿ ਭਾਰਿ ਲਦਾਈ ਹੇ ॥

੮॥

ਬਿਨੁ ਬਾਦ ਬਿਰੋਧਹਿ ਕੋਈ ਨਾਹੀ ॥

ਮੈ ਦੇਖਾਲਿਹੁ ਤਿਸੁ ਸਾਲਾਹੀ ॥

ਮਨੁ ਤਨੁ ਅਰਪਿ ਮਿਲੈ ਜਗਜੀਵਨੁ ਹਰਿ ਸਿਉ ਬਣਤ ਬਣਾਈ ਹੇ ॥

੯॥

ਪ੍ਰਭ ਕੀ ਗਤਿ ਮਿਤਿ ਕੋਇ ਨ ਪਾਵੈ ॥

ਜੇ ਕੋ ਵਡਾ ਕਹਾਇ ਵਡਾਈ ਖਾਵੈ ॥

ਸਾਚੇ ਸਾਹਿਬ ਤੋਟਿ ਨ ਦਾਤੀ ਸਗਲੀ ਤਿਨਹਿ ਉਪਾਈ ਹੇ ॥

੧੦॥

ਵਡੀ ਵਡਿਆਈ ਵੇਪਰਵਾਹੇ ॥

ਆਪਿ ਉਪਾਏ ਦਾਨੁ ਸਮਾਹੇ ॥

ਆਪਿ ਦਇਆਲੁ ਦੂਰਿ ਨਹੀ ਦਾਤਾ ਮਿਲਿਆ ਸਹਜਿ ਰਜਾਈ ਹੇ ॥

੧੧॥

ਇਕਿ ਸੋਗੀ ਇਕਿ ਰੋਗਿ ਵਿਆਪੇ ॥

ਜੋ ਕਿਛੁ ਕਰੇ ਸੁ ਆਪੇ ਆਪੇ ॥

ਭਗਤਿ ਭਾਉ ਗੁਰ ਕੀ ਮਤਿ ਪੂਰੀ ਅਨਹਦਿ ਸਬਦਿ ਲਖਾਈ ਹੇ ॥

੧੨॥

ਇਕਿ ਨਾਗੇ ਭੂਖੇ ਭਵਹਿ ਭਵਾਏ ॥

ਇਕਿ ਹਠੁ ਕਰਿ ਮਰਹਿ ਨ ਕੀਮਤਿ ਪਾਏ ॥

ਗਤਿ ਅਵਿਗਤ ਕੀ ਸਾਰ ਨ ਜਾਣੈ ਬੂਝੈ ਸਬਦੁ ਕਮਾਈ ਹੇ ॥

੧੩॥

ਇਕਿ ਤੀਰਥਿ ਨਾਵਹਿ ਅੰਨੁ ਨ ਖਾਵਹਿ ॥

ਇਕਿ ਅਗਨਿ ਜਲਾਵਹਿ ਦੇਹ ਖਪਾਵਹਿ ॥

ਰਾਮ ਨਾਮ ਬਿਨੁ ਮੁਕਤਿ ਨ ਹੋਈ ਕਿਤੁ ਬਿਧਿ ਪਾਰਿ ਲੰਘਾਈ ਹੇ ॥

੧੪॥

ਗੁਰਮਤਿ ਛੋਡਹਿ ਉਝੜਿ ਜਾਈ ॥

ਮਨਮੁਖਿ ਰਾਮੁ ਨ ਜਪੈ ਅਵਾਈ ॥

ਪਚਿ ਪਚਿ ਬੂਡਹਿ ਕੂੜੁ ਕਮਾਵਹਿ ਕੂੜਿ ਕਾਲੁ ਬੈਰਾਈ ਹੇ ॥

੧੫॥

ਹੁਕਮੇ ਆਵੈ ਹੁਕਮੇ ਜਾਵੈ ॥

ਬੂਝੈ ਹੁਕਮੁ ਸੋ ਸਾਚਿ ਸਮਾਵੈ ॥

ਨਾਨਕ ਸਾਚੁ ਮਿਲੈ ਮਨਿ ਭਾਵੈ ਗੁਰਮੁਖਿ ਕਾਰ ਕਮਾਈ ਹੇ ॥

੧੬॥

੫॥

ਮਾਰੂ ਮਹਲਾ ੧ ॥

ਆਪੇ ਕਰਤਾ ਪੁਰਖੁ ਬਿਧਾਤਾ ॥

ਜਿਨਿ ਆਪੇ ਆਪਿ ਉਪਾਇ ਪਛਾਤਾ ॥

ਆਪੇ ਸਤਿਗੁਰੁ ਆਪੇ ਸੇਵਕੁ ਆਪੇ ਸ੍ਰਿਸਟਿ ਉਪਾਈ ਹੇ ॥

੧॥

ਆਪੇ ਨੇੜੈ ਨਾਹੀ ਦੂਰੇ ॥

ਬੂਝਹਿ ਗੁਰਮੁਖਿ ਸੇ ਜਨ ਪੂਰੇ ॥

ਤਿਨ ਕੀ ਸੰਗਤਿ ਅਹਿਨਿਸਿ ਲਾਹਾ ਗੁਰ ਸੰਗਤਿ ਏਹ ਵਡਾਈ ਹੇ ॥

੨॥

ਜੁਗਿ ਜੁਗਿ ਸੰਤ ਭਲੇ ਪ੍ਰਭ ਤੇਰੇ ॥

ਹਰਿ ਗੁਣ ਗਾਵਹਿ ਰਸਨ ਰਸੇਰੇ ॥

ਉਸਤਤਿ ਕਰਹਿ ਪਰਹਰਿ ਦੁਖੁ ਦਾਲਦੁ ਜਿਨ ਨਾਹੀ ਚਿੰਤ ਪਰਾਈ ਹੇ ॥

੩॥

ਓਇ ਜਾਗਤ ਰਹਹਿ ਨ ਸੂਤੇ ਦੀਸਹਿ ॥

ਸੰਗਤਿ ਕੁਲ ਤਾਰੇ ਸਾਚੁ ਪਰੀਸਹਿ ॥

ਕਲਿਮਲ ਮੈਲੁ ਨਾਹੀ ਤੇ ਨਿਰਮਲ ਓਇ ਰਹਹਿ ਭਗਤਿ ਲਿਵ ਲਾਈ ਹੇ ॥

੪॥

ਬੂਝਹੁ ਹਰਿ ਜਨ ਸਤਿਗੁਰ ਬਾਣੀ ॥

ਏਹੁ ਜੋਬਨੁ ਸਾਸੁ ਹੈ ਦੇਹ ਪੁਰਾਣੀ ॥

ਆਜੁ ਕਾਲਿ ਮਰਿ ਜਾਈਐ ਪ੍ਰਾਣੀ ਹਰਿ ਜਪੁ ਜਪਿ ਰਿਦੈ ਧਿਆਈ ਹੇ ॥

੫॥

ਛੋਡਹੁ ਪ੍ਰਾਣੀ ਕੂੜ ਕਬਾੜਾ ॥

ਕੂੜੁ ਮਾਰੇ ਕਾਲੁ ਉਛਾਹਾੜਾ ॥

ਸਾਕਤ ਕੂੜਿ ਪਚਹਿ ਮਨਿ ਹਉਮੈ ਦੁਹੁ ਮਾਰਗਿ ਪਚੈ ਪਚਾਈ ਹੇ ॥

੬॥

SikhiAt.Net
1025 ×