ਸ੍ਰੀ ਗੁਰੂ ਗ੍ਰੰਥ ਸਾਹਿਬ ਜੀ

ਸਹਜ ਪਾਠ ਸੇਵਾ

ਪਾਵਨ ਅੰਗ 1 ਤੋਂ 1430 ਤੱਕ ਦੀ ਸੰਪੂਰਨ ਸੇਵਾ। ਆਪਣਾ ਪਾਠ ਸੈਸ਼ਨ ਸੰਭਾਲੋ ਅਤੇ ਜਿੱਥੇ ਸੰਪੰਨ ਕੀਤਾ ਸੀ ਉੱਥੋਂ ਹੀ ਮੁੜ ਸੇਵਾ ਆਰੰਭੋ।

1430 ਪਾਵਨ ਅੰਗ

ਇਕਾਗਰਤਾ ਮੋਡ (ਪੂਰਨ ਹਜ਼ੂਰੀ)
1026
ਪਾਵਨ ਅੰਗ 1026 / 1430

ਛੋਡਿਹੁ ਨਿੰਦਾ ਤਾਤਿ ਪਰਾਈ ॥

ਪੜਿ ਪੜਿ ਦਝਹਿ ਸਾਤਿ ਨ ਆਈ ॥

ਮਿਲਿ ਸਤਸੰਗਤਿ ਨਾਮੁ ਸਲਾਹਹੁ ਆਤਮ ਰਾਮੁ ਸਖਾਈ ਹੇ ॥

੭॥

ਛੋਡਹੁ ਕਾਮ ਕ੍ਰੋਧੁ ਬੁਰਿਆਈ ॥

ਹਉਮੈ ਧੰਧੁ ਛੋਡਹੁ ਲੰਪਟਾਈ ॥

ਸਤਿਗੁਰ ਸਰਣਿ ਪਰਹੁ ਤਾ ਉਬਰਹੁ ਇਉ ਤਰੀਐ ਭਵਜਲੁ ਭਾਈ ਹੇ ॥

੮॥

ਆਗੈ ਬਿਮਲ ਨਦੀ ਅਗਨਿ ਬਿਖੁ ਝੇਲਾ ॥

ਤਿਥੈ ਅਵਰੁ ਨ ਕੋਈ ਜੀਉ ਇਕੇਲਾ ॥

ਭੜ ਭੜ ਅਗਨਿ ਸਾਗਰੁ ਦੇ ਲਹਰੀ ਪੜਿ ਦਝਹਿ ਮਨਮੁਖ ਤਾਈ ਹੇ ॥

੯॥

ਗੁਰ ਪਹਿ ਮੁਕਤਿ ਦਾਨੁ ਦੇ ਭਾਣੈ ॥

ਜਿਨਿ ਪਾਇਆ ਸੋਈ ਬਿਧਿ ਜਾਣੈ ॥

ਜਿਨ ਪਾਇਆ ਤਿਨ ਪੂਛਹੁ ਭਾਈ ਸੁਖੁ ਸਤਿਗੁਰ ਸੇਵ ਕਮਾਈ ਹੇ ॥

੧੦॥

ਗੁਰ ਬਿਨੁ ਉਰਝਿ ਮਰਹਿ ਬੇਕਾਰਾ ॥

ਜਮੁ ਸਿਰਿ ਮਾਰੇ ਕਰੇ ਖੁਆਰਾ ॥

ਬਾਧੇ ਮੁਕਤਿ ਨਾਹੀ ਨਰ ਨਿੰਦਕ ਡੂਬਹਿ ਨਿੰਦ ਪਰਾਈ ਹੇ ॥

੧੧॥

ਬੋਲਹੁ ਸਾਚੁ ਪਛਾਣਹੁ ਅੰਦਰਿ ॥

ਦੂਰਿ ਨਾਹੀ ਦੇਖਹੁ ਕਰਿ ਨੰਦਰਿ ॥

ਬਿਘਨੁ ਨਾਹੀ ਗੁਰਮੁਖਿ ਤਰੁ ਤਾਰੀ ਇਉ ਭਵਜਲੁ ਪਾਰਿ ਲੰਘਾਈ ਹੇ ॥

੧੨॥

ਦੇਹੀ ਅੰਦਰਿ ਨਾਮੁ ਨਿਵਾਸੀ ॥

ਆਪੇ ਕਰਤਾ ਹੈ ਅਬਿਨਾਸੀ ॥

ਨਾ ਜੀਉ ਮਰੈ ਨ ਮਾਰਿਆ ਜਾਈ ਕਰਿ ਦੇਖੈ ਸਬਦਿ ਰਜਾਈ ਹੇ ॥

੧੩॥

ਓਹੁ ਨਿਰਮਲੁ ਹੈ ਨਾਹੀ ਅੰਧਿਆਰਾ ॥

ਓਹੁ ਆਪੇ ਤਖਤਿ ਬਹੈ ਸਚਿਆਰਾ ॥

ਸਾਕਤ ਕੂੜੇ ਬੰਧਿ ਭਵਾਈਅਹਿ ਮਰਿ ਜਨਮਹਿ ਆਈ ਜਾਈ ਹੇ ॥

੧੪॥

ਗੁਰ ਕੇ ਸੇਵਕ ਸਤਿਗੁਰ ਪਿਆਰੇ ॥

ਓਇ ਬੈਸਹਿ ਤਖਤਿ ਸੁ ਸਬਦੁ ਵੀਚਾਰੇ ॥

ਤਤੁ ਲਹਹਿ ਅੰਤਰਗਤਿ ਜਾਣਹਿ ਸਤਸੰਗਤਿ ਸਾਚੁ ਵਡਾਈ ਹੇ ॥

੧੫॥

ਆਪਿ ਤਰੈ ਜਨੁ ਪਿਤਰਾ ਤਾਰੇ ॥

ਸੰਗਤਿ ਮੁਕਤਿ ਸੁ ਪਾਰਿ ਉਤਾਰੇ ॥

ਨਾਨਕੁ ਤਿਸ ਕਾ ਲਾਲਾ ਗੋਲਾ ਜਿਨਿ ਗੁਰਮੁਖਿ ਹਰਿ ਲਿਵ ਲਾਈ ਹੇ ॥

੧੬॥

੬॥

ਮਾਰੂ ਮਹਲਾ ੧ ॥

ਕੇਤੇ ਜੁਗ ਵਰਤੇ ਗੁਬਾਰੈ ॥

ਤਾੜੀ ਲਾਈ ਅਪਰ ਅਪਾਰੈ ॥

ਧੁੰਧੂਕਾਰਿ ਨਿਰਾਲਮੁ ਬੈਠਾ ਨਾ ਤਦਿ ਧੰਧੁ ਪਸਾਰਾ ਹੇ ॥

੧॥

ਜੁਗ ਛਤੀਹ ਤਿਨੈ ਵਰਤਾਏ ॥

ਜਿਉ ਤਿਸੁ ਭਾਣਾ ਤਿਵੈ ਚਲਾਏ ॥

ਤਿਸਹਿ ਸਰੀਕੁ ਨ ਦੀਸੈ ਕੋਈ ਆਪੇ ਅਪਰ ਅਪਾਰਾ ਹੇ ॥

੨॥

ਗੁਪਤੇ ਬੂਝਹੁ ਜੁਗ ਚਤੁਆਰੇ ॥

ਘਟਿ ਘਟਿ ਵਰਤੈ ਉਦਰ ਮਝਾਰੇ ॥

ਜੁਗੁ ਜੁਗੁ ਏਕਾ ਏਕੀ ਵਰਤੈ ਕੋਈ ਬੂਝੈ ਗੁਰ ਵੀਚਾਰਾ ਹੇ ॥

੩॥

ਬਿੰਦੁ ਰਕਤੁ ਮਿਲਿ ਪਿੰਡੁ ਸਰੀਆ ॥

ਪਉਣੁ ਪਾਣੀ ਅਗਨੀ ਮਿਲਿ ਜੀਆ ॥

ਆਪੇ ਚੋਜ ਕਰੇ ਰੰਗ ਮਹਲੀ ਹੋਰ ਮਾਇਆ ਮੋਹ ਪਸਾਰਾ ਹੇ ॥

੪॥

ਗਰਭ ਕੁੰਡਲ ਮਹਿ ਉਰਧ ਧਿਆਨੀ ॥

ਆਪੇ ਜਾਣੈ ਅੰਤਰਜਾਮੀ ॥

ਸਾਸਿ ਸਾਸਿ ਸਚੁ ਨਾਮੁ ਸਮਾਲੇ ਅੰਤਰਿ ਉਦਰ ਮਝਾਰਾ ਹੇ ॥

੫॥

SikhiAt.Net
1026 ×