ਸ੍ਰੀ ਗੁਰੂ ਗ੍ਰੰਥ ਸਾਹਿਬ ਜੀ

ਸਹਜ ਪਾਠ ਸੇਵਾ

ਪਾਵਨ ਅੰਗ 1 ਤੋਂ 1430 ਤੱਕ ਦੀ ਸੰਪੂਰਨ ਸੇਵਾ। ਆਪਣਾ ਪਾਠ ਸੈਸ਼ਨ ਸੰਭਾਲੋ ਅਤੇ ਜਿੱਥੇ ਸੰਪੰਨ ਕੀਤਾ ਸੀ ਉੱਥੋਂ ਹੀ ਮੁੜ ਸੇਵਾ ਆਰੰਭੋ।

1430 ਪਾਵਨ ਅੰਗ

ਇਕਾਗਰਤਾ ਮੋਡ (ਪੂਰਨ ਹਜ਼ੂਰੀ)
1027
ਪਾਵਨ ਅੰਗ 1027 / 1430

ਚਾਰਿ ਪਦਾਰਥ ਲੈ ਜਗਿ ਆਇਆ ॥

ਸਿਵ ਸਕਤੀ ਘਰਿ ਵਾਸਾ ਪਾਇਆ ॥

ਏਕੁ ਵਿਸਾਰੇ ਤਾ ਪਿੜ ਹਾਰੇ ਅੰਧੁਲੈ ਨਾਮੁ ਵਿਸਾਰਾ ਹੇ ॥

੬॥

ਬਾਲਕੁ ਮਰੈ ਬਾਲਕ ਕੀ ਲੀਲਾ ॥

ਕਹਿ ਕਹਿ ਰੋਵਹਿ ਬਾਲੁ ਰੰਗੀਲਾ ॥

ਜਿਸ ਕਾ ਸਾ ਸੋ ਤਿਨ ਹੀ ਲੀਆ ਭੂਲਾ ਰੋਵਣਹਾਰਾ ਹੇ ॥

੭॥

ਭਰਿ ਜੋਬਨਿ ਮਰਿ ਜਾਹਿ ਕਿ ਕੀਜੈ ॥

ਮੇਰਾ ਮੇਰਾ ਕਰਿ ਰੋਵੀਜੈ ॥

ਮਾਇਆ ਕਾਰਣਿ ਰੋਇ ਵਿਗੂਚਹਿ ਧ੍ਰਿਗੁ ਜੀਵਣੁ ਸੰਸਾਰਾ ਹੇ ॥

੮॥

ਕਾਲੀ ਹੂ ਫੁਨਿ ਧਉਲੇ ਆਏ ॥

ਵਿਣੁ ਨਾਵੈ ਗਥੁ ਗਇਆ ਗਵਾਏ ॥

ਦੁਰਮਤਿ ਅੰਧੁਲਾ ਬਿਨਸਿ ਬਿਨਾਸੈ ਮੂਠੇ ਰੋਇ ਪੂਕਾਰਾ ਹੇ ॥

੯॥

ਆਪੁ ਵੀਚਾਰਿ ਨ ਰੋਵੈ ਕੋਈ ॥

ਸਤਿਗੁਰੁ ਮਿਲੈ ਤ ਸੋਝੀ ਹੋਈ ॥

ਬਿਨੁ ਗੁਰ ਬਜਰ ਕਪਾਟ ਨ ਖੂਲਹਿ ਸਬਦਿ ਮਿਲੈ ਨਿਸਤਾਰਾ ਹੇ ॥

੧੦॥

ਬਿਰਧਿ ਭਇਆ ਤਨੁ ਛੀਜੈ ਦੇਹੀ ॥

ਰਾਮੁ ਨ ਜਪਈ ਅੰਤਿ ਸਨੇਹੀ ॥

ਨਾਮੁ ਵਿਸਾਰਿ ਚਲੈ ਮੁਹਿ ਕਾਲੈ ਦਰਗਹ ਝੂਠੁ ਖੁਆਰਾ ਹੇ ॥

੧੧॥

ਨਾਮੁ ਵਿਸਾਰਿ ਚਲੈ ਕੂੜਿਆਰੋ ॥

ਆਵਤ ਜਾਤ ਪੜੈ ਸਿਰਿ ਛਾਰੋ ॥

ਸਾਹੁਰੜੈ ਘਰਿ ਵਾਸੁ ਨ ਪਾਏ ਪੇਈਅੜੈ ਸਿਰਿ ਮਾਰਾ ਹੇ ॥

੧੨॥

ਖਾਜੈ ਪੈਝੈ ਰਲੀ ਕਰੀਜੈ ॥

ਬਿਨੁ ਅਭ ਭਗਤੀ ਬਾਦਿ ਮਰੀਜੈ ॥

ਸਰ ਅਪਸਰ ਕੀ ਸਾਰ ਨ ਜਾਣੈ ਜਮੁ ਮਾਰੇ ਕਿਆ ਚਾਰਾ ਹੇ ॥

੧੩॥

ਪਰਵਿਰਤੀ ਨਰਵਿਰਤਿ ਪਛਾਣੈ ॥

ਗੁਰ ਕੈ ਸੰਗਿ ਸਬਦਿ ਘਰੁ ਜਾਣੈ ॥

ਕਿਸ ਹੀ ਮੰਦਾ ਆਖਿ ਨ ਚਲੈ ਸਚਿ ਖਰਾ ਸਚਿਆਰਾ ਹੇ ॥

੧੪॥

ਸਾਚ ਬਿਨਾ ਦਰਿ ਸਿਝੈ ਨ ਕੋਈ ॥

ਸਾਚ ਸਬਦਿ ਪੈਝੈ ਪਤਿ ਹੋਈ ॥

ਆਪੇ ਬਖਸਿ ਲਏ ਤਿਸੁ ਭਾਵੈ ਹਉਮੈ ਗਰਬੁ ਨਿਵਾਰਾ ਹੇ ॥

੧੫॥

ਗੁਰ ਕਿਰਪਾ ਤੇ ਹੁਕਮੁ ਪਛਾਣੈ ॥

ਜੁਗਹ ਜੁਗੰਤਰ ਕੀ ਬਿਧਿ ਜਾਣੈ ॥

ਨਾਨਕ ਨਾਮੁ ਜਪਹੁ ਤਰੁ ਤਾਰੀ ਸਚੁ ਤਾਰੇ ਤਾਰਣਹਾਰਾ ਹੇ ॥

੧੬॥

੧॥

੭॥

ਮਾਰੂ ਮਹਲਾ ੧ ॥

ਹਰਿ ਸਾ ਮੀਤੁ ਨਾਹੀ ਮੈ ਕੋਈ ॥

ਜਿਨਿ ਤਨੁ ਮਨੁ ਦੀਆ ਸੁਰਤਿ ਸਮੋਈ ॥

ਸਰਬ ਜੀਆ ਪ੍ਰਤਿਪਾਲਿ ਸਮਾਲੇ ਸੋ ਅੰਤਰਿ ਦਾਨਾ ਬੀਨਾ ਹੇ ॥

੧॥

ਗੁਰੁ ਸਰਵਰੁ ਹਮ ਹੰਸ ਪਿਆਰੇ ॥

ਸਾਗਰ ਮਹਿ ਰਤਨ ਲਾਲ ਬਹੁ ਸਾਰੇ ॥

ਮੋਤੀ ਮਾਣਕ ਹੀਰਾ ਹਰਿ ਜਸੁ ਗਾਵਤ ਮਨੁ ਤਨੁ ਭੀਨਾ ਹੇ ॥

੨॥

ਹਰਿ ਅਗਮ ਅਗਾਹੁ ਅਗਾਧਿ ਨਿਰਾਲਾ ॥

ਹਰਿ ਅੰਤੁ ਨ ਪਾਈਐ ਗੁਰ ਗੋਪਾਲਾ ॥

ਸਤਿਗੁਰ ਮਤਿ ਤਾਰੇ ਤਾਰਣਹਾਰਾ ਮੇਲਿ ਲਏ ਰੰਗਿ ਲੀਨਾ ਹੇ ॥

੩॥

ਸਤਿਗੁਰ ਬਾਝਹੁ ਮੁਕਤਿ ਕਿਨੇਹੀ ॥

ਓਹੁ ਆਦਿ ਜੁਗਾਦੀ ਰਾਮ ਸਨੇਹੀ ॥

ਦਰਗਹ ਮੁਕਤਿ ਕਰੇ ਕਰਿ ਕਿਰਪਾ ਬਖਸੇ ਅਵਗੁਣ ਕੀਨਾ ਹੇ ॥

੪॥

SikhiAt.Net
1027 ×