ਸ੍ਰੀ ਗੁਰੂ ਗ੍ਰੰਥ ਸਾਹਿਬ ਜੀ

ਸਹਜ ਪਾਠ ਸੇਵਾ

ਪਾਵਨ ਅੰਗ 1 ਤੋਂ 1430 ਤੱਕ ਦੀ ਸੰਪੂਰਨ ਸੇਵਾ। ਆਪਣਾ ਪਾਠ ਸੈਸ਼ਨ ਸੰਭਾਲੋ ਅਤੇ ਜਿੱਥੇ ਸੰਪੰਨ ਕੀਤਾ ਸੀ ਉੱਥੋਂ ਹੀ ਮੁੜ ਸੇਵਾ ਆਰੰਭੋ।

1430 ਪਾਵਨ ਅੰਗ

ਇਕਾਗਰਤਾ ਮੋਡ (ਪੂਰਨ ਹਜ਼ੂਰੀ)
102
ਪਾਵਨ ਅੰਗ 102 / 1430

ਠਾਕੁਰ ਕੇ ਸੇਵਕ ਹਰਿ ਰੰਗ ਮਾਣਹਿ ॥

ਜੋ ਕਿਛੁ ਠਾਕੁਰ ਕਾ ਸੋ ਸੇਵਕ ਕਾ ਸੇਵਕੁ ਠਾਕੁਰ ਹੀ ਸੰਗਿ ਜਾਹਰੁ ਜੀਉ ॥

੩॥

ਅਪੁਨੈ ਠਾਕੁਰਿ ਜੋ ਪਹਿਰਾਇਆ ॥

ਬਹੁਰਿ ਨ ਲੇਖਾ ਪੁਛਿ ਬੁਲਾਇਆ ॥

ਤਿਸੁ ਸੇਵਕ ਕੈ ਨਾਨਕ ਕੁਰਬਾਣੀ ਸੋ ਗਹਿਰ ਗਭੀਰਾ ਗਉਹਰੁ ਜੀਉ ॥

੪॥

੧੮॥

੨੫॥

ਮਾਝ ਮਹਲਾ ੫ ॥

ਸਭ ਕਿਛੁ ਘਰ ਮਹਿ ਬਾਹਰਿ ਨਾਹੀ ॥

ਬਾਹਰਿ ਟੋਲੈ ਸੋ ਭਰਮਿ ਭੁਲਾਹੀ ॥

ਗੁਰ ਪਰਸਾਦੀ ਜਿਨੀ ਅੰਤਰਿ ਪਾਇਆ ਸੋ ਅੰਤਰਿ ਬਾਹਰਿ ਸੁਹੇਲਾ ਜੀਉ ॥

੧॥

ਝਿਮਿ ਝਿਮਿ ਵਰਸੈ ਅੰਮ੍ਰਿਤ ਧਾਰਾ ॥

ਮਨੁ ਪੀਵੈ ਸੁਨਿ ਸਬਦੁ ਬੀਚਾਰਾ ॥

ਅਨਦ ਬਿਨੋਦ ਕਰੇ ਦਿਨ ਰਾਤੀ ਸਦਾ ਸਦਾ ਹਰਿ ਕੇਲਾ ਜੀਉ ॥

੨॥

ਜਨਮ ਜਨਮ ਕਾ ਵਿਛੁੜਿਆ ਮਿਲਿਆ ॥

ਸਾਧ ਕ੍ਰਿਪਾ ਤੇ ਸੂਕਾ ਹਰਿਆ ॥

ਸੁਮਤਿ ਪਾਏ ਨਾਮੁ ਧਿਆਏ ਗੁਰਮੁਖਿ ਹੋਏ ਮੇਲਾ ਜੀਉ ॥

੩॥

ਜਲ ਤਰੰਗੁ ਜਿਉ ਜਲਹਿ ਸਮਾਇਆ ॥

ਤਿਉ ਜੋਤੀ ਸੰਗਿ ਜੋਤਿ ਮਿਲਾਇਆ ॥

ਕਹੁ ਨਾਨਕ ਭ੍ਰਮ ਕਟੇ ਕਿਵਾੜਾ ਬਹੁੜਿ ਨ ਹੋਈਐ ਜਉਲਾ ਜੀਉ ॥

੪॥

੧੯॥

੨੬॥

ਮਾਝ ਮਹਲਾ ੫ ॥

ਤਿਸੁ ਕੁਰਬਾਣੀ ਜਿਨਿ ਤੂੰ ਸੁਣਿਆ ॥

ਤਿਸੁ ਬਲਿਹਾਰੀ ਜਿਨਿ ਰਸਨਾ ਭਣਿਆ ॥

ਵਾਰਿ ਵਾਰਿ ਜਾਈ ਤਿਸੁ ਵਿਟਹੁ ਜੋ ਮਨਿ ਤਨਿ ਤੁਧੁ ਆਰਾਧੇ ਜੀਉ ॥

੧॥

ਤਿਸੁ ਚਰਣ ਪਖਾਲੀ ਜੋ ਤੇਰੈ ਮਾਰਗਿ ਚਾਲੈ ॥

ਨੈਨ ਨਿਹਾਲੀ ਤਿਸੁ ਪੁਰਖ ਦਇਆਲੈ ॥

ਮਨੁ ਦੇਵਾ ਤਿਸੁ ਅਪੁਨੇ ਸਾਜਨ ਜਿਨਿ ਗੁਰ ਮਿਲਿ ਸੋ ਪ੍ਰਭੁ ਲਾਧੇ ਜੀਉ ॥

੨॥

ਸੇ ਵਡਭਾਗੀ ਜਿਨਿ ਤੁਮ ਜਾਣੇ ॥

ਸਭ ਕੈ ਮਧੇ ਅਲਿਪਤ ਨਿਰਬਾਣੇ ॥

ਸਾਧ ਕੈ ਸੰਗਿ ਉਨਿ ਭਉਜਲੁ ਤਰਿਆ ਸਗਲ ਦੂਤ ਉਨਿ ਸਾਧੇ ਜੀਉ ॥

੩॥

ਤਿਨ ਕੀ ਸਰਣਿ ਪਰਿਆ ਮਨੁ ਮੇਰਾ ॥

ਮਾਣੁ ਤਾਣੁ ਤਜਿ ਮੋਹੁ ਅੰਧੇਰਾ ॥

ਨਾਮੁ ਦਾਨੁ ਦੀਜੈ ਨਾਨਕ ਕਉ ਤਿਸੁ ਪ੍ਰਭ ਅਗਮ ਅਗਾਧੇ ਜੀਉ ॥

੪॥

੨੦॥

੨੭॥

ਮਾਝ ਮਹਲਾ ੫ ॥

ਤੂੰ ਪੇਡੁ ਸਾਖ ਤੇਰੀ ਫੂਲੀ ॥

ਤੂੰ ਸੂਖਮੁ ਹੋਆ ਅਸਥੂਲੀ ॥

ਤੂੰ ਜਲਨਿਧਿ ਤੂੰ ਫੇਨੁ ਬੁਦਬੁਦਾ ਤੁਧੁ ਬਿਨੁ ਅਵਰੁ ਨ ਭਾਲੀਐ ਜੀਉ ॥

੧॥

ਤੂੰ ਸੂਤੁ ਮਣੀਏ ਭੀ ਤੂੰਹੈ ॥

ਤੂੰ ਗੰਠੀ ਮੇਰੁ ਸਿਰਿ ਤੂੰਹੈ ॥

ਆਦਿ ਮਧਿ ਅੰਤਿ ਪ੍ਰਭੁ ਸੋਈ ਅਵਰੁ ਨ ਕੋਇ ਦਿਖਾਲੀਐ ਜੀਉ ॥

੨॥

ਤੂੰ ਨਿਰਗੁਣੁ ਸਰਗੁਣੁ ਸੁਖਦਾਤਾ ॥

ਤੂੰ ਨਿਰਬਾਣੁ ਰਸੀਆ ਰੰਗਿ ਰਾਤਾ ॥

ਅਪਣੇ ਕਰਤਬ ਆਪੇ ਜਾਣਹਿ ਆਪੇ ਤੁਧੁ ਸਮਾਲੀਐ ਜੀਉ ॥

੩॥

ਤੂੰ ਠਾਕੁਰੁ ਸੇਵਕੁ ਫੁਨਿ ਆਪੇ ॥

ਤੂੰ ਗੁਪਤੁ ਪਰਗਟੁ ਪ੍ਰਭ ਆਪੇ ॥

ਨਾਨਕ ਦਾਸੁ ਸਦਾ ਗੁਣ ਗਾਵੈ ਇਕ ਭੋਰੀ ਨਦਰਿ ਨਿਹਾਲੀਐ ਜੀਉ ॥

੪॥

੨੧॥

੨੮॥

SikhiAt.Net
102 ×