ਸ੍ਰੀ ਗੁਰੂ ਗ੍ਰੰਥ ਸਾਹਿਬ ਜੀ

ਸਹਜ ਪਾਠ ਸੇਵਾ

ਪਾਵਨ ਅੰਗ 1 ਤੋਂ 1430 ਤੱਕ ਦੀ ਸੰਪੂਰਨ ਸੇਵਾ। ਆਪਣਾ ਪਾਠ ਸੈਸ਼ਨ ਸੰਭਾਲੋ ਅਤੇ ਜਿੱਥੇ ਸੰਪੰਨ ਕੀਤਾ ਸੀ ਉੱਥੋਂ ਹੀ ਮੁੜ ਸੇਵਾ ਆਰੰਭੋ।

1430 ਪਾਵਨ ਅੰਗ

ਇਕਾਗਰਤਾ ਮੋਡ (ਪੂਰਨ ਹਜ਼ੂਰੀ)
1031
ਪਾਵਨ ਅੰਗ 1031 / 1430

ਹਉਮੈ ਮਮਤਾ ਕਰਦਾ ਆਇਆ ॥

ਆਸਾ ਮਨਸਾ ਬੰਧਿ ਚਲਾਇਆ ॥

ਮੇਰੀ ਮੇਰੀ ਕਰਤ ਕਿਆ ਲੇ ਚਾਲੇ ਬਿਖੁ ਲਾਦੇ ਛਾਰ ਬਿਕਾਰਾ ਹੇ ॥

੧੫॥

ਹਰਿ ਕੀ ਭਗਤਿ ਕਰਹੁ ਜਨ ਭਾਈ ॥

ਅਕਥੁ ਕਥਹੁ ਮਨੁ ਮਨਹਿ ਸਮਾਈ ॥

ਉਠਿ ਚਲਤਾ ਠਾਕਿ ਰਖਹੁ ਘਰਿ ਅਪੁਨੈ ਦੁਖੁ ਕਾਟੇ ਕਾਟਣਹਾਰਾ ਹੇ ॥

੧੬॥

ਹਰਿ ਗੁਰ ਪੂਰੇ ਕੀ ਓਟ ਪਰਾਤੀ ॥

ਗੁਰਮੁਖਿ ਹਰਿ ਲਿਵ ਗੁਰਮੁਖਿ ਜਾਤੀ ॥

ਨਾਨਕ ਰਾਮ ਨਾਮਿ ਮਤਿ ਊਤਮ ਹਰਿ ਬਖਸੇ ਪਾਰਿ ਉਤਾਰਾ ਹੇ ॥

੧੭॥

੪॥

੧੦॥

ਮਾਰੂ ਮਹਲਾ ੧ ॥

ਸਰਣਿ ਪਰੇ ਗੁਰਦੇਵ ਤੁਮਾਰੀ ॥

ਤੂ ਸਮਰਥੁ ਦਇਆਲੁ ਮੁਰਾਰੀ ॥

ਤੇਰੇ ਚੋਜ ਨ ਜਾਣੈ ਕੋਈ ਤੂ ਪੂਰਾ ਪੁਰਖੁ ਬਿਧਾਤਾ ਹੇ ॥

੧॥

ਤੂ ਆਦਿ ਜੁਗਾਦਿ ਕਰਹਿ ਪ੍ਰਤਿਪਾਲਾ ॥

ਘਟਿ ਘਟਿ ਰੂਪੁ ਅਨੂਪੁ ਦਇਆਲਾ ॥

ਜਿਉ ਤੁਧੁ ਭਾਵੈ ਤਿਵੈ ਚਲਾਵਹਿ ਸਭੁ ਤੇਰੋ ਕੀਆ ਕਮਾਤਾ ਹੇ ॥

੨॥

ਅੰਤਰਿ ਜੋਤਿ ਭਲੀ ਜਗਜੀਵਨ ॥

ਸਭਿ ਘਟ ਭੋਗੈ ਹਰਿ ਰਸੁ ਪੀਵਨ ॥

ਆਪੇ ਲੇਵੈ ਆਪੇ ਦੇਵੈ ਤਿਹੁ ਲੋਈ ਜਗਤ ਪਿਤ ਦਾਤਾ ਹੇ ॥

੩॥

ਜਗਤੁ ਉਪਾਇ ਖੇਲੁ ਰਚਾਇਆ ॥

ਪਵਣੈ ਪਾਣੀ ਅਗਨੀ ਜੀਉ ਪਾਇਆ ॥

ਦੇਹੀ ਨਗਰੀ ਨਉ ਦਰਵਾਜੇ ਸੋ ਦਸਵਾ ਗੁਪਤੁ ਰਹਾਤਾ ਹੇ ॥

੪॥

ਚਾਰਿ ਨਦੀ ਅਗਨੀ ਅਸਰਾਲਾ ॥

ਕੋਈ ਗੁਰਮੁਖਿ ਬੂਝੈ ਸਬਦਿ ਨਿਰਾਲਾ ॥

ਸਾਕਤ ਦੁਰਮਤਿ ਡੂਬਹਿ ਦਾਝਹਿ ਗੁਰਿ ਰਾਖੇ ਹਰਿ ਲਿਵ ਰਾਤਾ ਹੇ ॥

੫॥

ਅਪੁ ਤੇਜੁ ਵਾਇ ਪ੍ਰਿਥਮੀ ਆਕਾਸਾ ॥

ਤਿਨ ਮਹਿ ਪੰਚ ਤਤੁ ਘਰਿ ਵਾਸਾ ॥

ਸਤਿਗੁਰ ਸਬਦਿ ਰਹਹਿ ਰੰਗਿ ਰਾਤਾ ਤਜਿ ਮਾਇਆ ਹਉਮੈ ਭ੍ਰਾਤਾ ਹੇ ॥

੬॥

ਇਹੁ ਮਨੁ ਭੀਜੈ ਸਬਦਿ ਪਤੀਜੈ ॥

ਬਿਨੁ ਨਾਵੈ ਕਿਆ ਟੇਕ ਟਿਕੀਜੈ ॥

ਅੰਤਰਿ ਚੋਰੁ ਮੁਹੈ ਘਰੁ ਮੰਦਰੁ ਇਨਿ ਸਾਕਤਿ ਦੂਤੁ ਨ ਜਾਤਾ ਹੇ ॥

੭॥

ਦੁੰਦਰ ਦੂਤ ਭੂਤ ਭੀਹਾਲੇ ॥

ਖਿੰਚੋਤਾਣਿ ਕਰਹਿ ਬੇਤਾਲੇ ॥

ਸਬਦ ਸੁਰਤਿ ਬਿਨੁ ਆਵੈ ਜਾਵੈ ਪਤਿ ਖੋਈ ਆਵਤ ਜਾਤਾ ਹੇ ॥

੮॥

ਕੂੜੁ ਕਲਰੁ ਤਨੁ ਭਸਮੈ ਢੇਰੀ ॥

ਬਿਨੁ ਨਾਵੈ ਕੈਸੀ ਪਤਿ ਤੇਰੀ ॥

ਬਾਧੇ ਮੁਕਤਿ ਨਾਹੀ ਜੁਗ ਚਾਰੇ ਜਮਕੰਕਰਿ ਕਾਲਿ ਪਰਾਤਾ ਹੇ ॥

੯॥

ਜਮ ਦਰਿ ਬਾਧੇ ਮਿਲਹਿ ਸਜਾਈ ॥

ਤਿਸੁ ਅਪਰਾਧੀ ਗਤਿ ਨਹੀ ਕਾਈ ॥

ਕਰਣ ਪਲਾਵ ਕਰੇ ਬਿਲਲਾਵੈ ਜਿਉ ਕੁੰਡੀ ਮੀਨੁ ਪਰਾਤਾ ਹੇ ॥

੧੦॥

ਸਾਕਤੁ ਫਾਸੀ ਪੜੈ ਇਕੇਲਾ ॥

ਜਮ ਵਸਿ ਕੀਆ ਅੰਧੁ ਦੁਹੇਲਾ ॥

ਰਾਮ ਨਾਮ ਬਿਨੁ ਮੁਕਤਿ ਨ ਸੂਝੈ ਆਜੁ ਕਾਲਿ ਪਚਿ ਜਾਤਾ ਹੇ ॥

੧੧॥

ਸਤਿਗੁਰ ਬਾਝੁ ਨ ਬੇਲੀ ਕੋਈ ॥

ਐਥੈ ਓਥੈ ਰਾਖਾ ਪ੍ਰਭੁ ਸੋਈ ॥

ਰਾਮ ਨਾਮੁ ਦੇਵੈ ਕਰਿ ਕਿਰਪਾ ਇਉ ਸਲਲੈ ਸਲਲ ਮਿਲਾਤਾ ਹੇ ॥

੧੨॥

SikhiAt.Net
1031 ×