ਸਭੁ ਕੋ ਬੋਲੈ ਆਪਣ ਭਾਣੈ ॥
ਮਨਮੁਖੁ ਦੂਜੈ ਬੋਲਿ ਨ ਜਾਣੈ ॥
ਅੰਧੁਲੇ ਕੀ ਮਤਿ ਅੰਧਲੀ ਬੋਲੀ ਆਇ ਗਇਆ ਦੁਖੁ ਤਾਹਾ ਹੇ ॥
੧੧॥
ਦੁਖ ਮਹਿ ਜਨਮੈ ਦੁਖ ਮਹਿ ਮਰਣਾ ॥
ਦੂਖੁ ਨ ਮਿਟੈ ਬਿਨੁ ਗੁਰ ਕੀ ਸਰਣਾ ॥
ਦੂਖੀ ਉਪਜੈ ਦੂਖੀ ਬਿਨਸੈ ਕਿਆ ਲੈ ਆਇਆ ਕਿਆ ਲੈ ਜਾਹਾ ਹੇ ॥
੧੨॥
ਸਚੀ ਕਰਣੀ ਗੁਰ ਕੀ ਸਿਰਕਾਰਾ ॥
ਆਵਣੁ ਜਾਣੁ ਨਹੀ ਜਮ ਧਾਰਾ ॥
ਡਾਲ ਛੋਡਿ ਤਤੁ ਮੂਲੁ ਪਰਾਤਾ ਮਨਿ ਸਾਚਾ ਓਮਾਹਾ ਹੇ ॥
੧੩॥
ਹਰਿ ਕੇ ਲੋਗ ਨਹੀ ਜਮੁ ਮਾਰੈ ॥
ਨਾ ਦੁਖੁ ਦੇਖਹਿ ਪੰਥਿ ਕਰਾਰੈ ॥
ਰਾਮ ਨਾਮੁ ਘਟ ਅੰਤਰਿ ਪੂਜਾ ਅਵਰੁ ਨ ਦੂਜਾ ਕਾਹਾ ਹੇ ॥
੧੪॥
ਓੜੁ ਨ ਕਥਨੈ ਸਿਫਤਿ ਸਜਾਈ ॥
ਜਿਉ ਤੁਧੁ ਭਾਵਹਿ ਰਹਹਿ ਰਜਾਈ ॥
ਦਰਗਹ ਪੈਧੇ ਜਾਨਿ ਸੁਹੇਲੇ ਹੁਕਮਿ ਸਚੇ ਪਾਤਿਸਾਹਾ ਹੇ ॥
੧੫॥
ਕਿਆ ਕਹੀਐ ਗੁਣ ਕਥਹਿ ਘਨੇਰੇ ॥
ਅੰਤੁ ਨ ਪਾਵਹਿ ਵਡੇ ਵਡੇਰੇ ॥
ਨਾਨਕ ਸਾਚੁ ਮਿਲੈ ਪਤਿ ਰਾਖਹੁ ਤੂ ਸਿਰਿ ਸਾਹਾ ਪਾਤਿਸਾਹਾ ਹੇ ॥
੧੬॥
੬॥
੧੨॥
ਮਾਰੂ ਮਹਲਾ ੧ ਦਖਣੀ ॥
ਕਾਇਆ ਨਗਰੁ ਨਗਰ ਗੜ ਅੰਦਰਿ ॥
ਸਾਚਾ ਵਾਸਾ ਪੁਰਿ ਗਗਨੰਦਰਿ ॥
ਅਸਥਿਰੁ ਥਾਨੁ ਸਦਾ ਨਿਰਮਾਇਲੁ ਆਪੇ ਆਪੁ ਉਪਾਇਦਾ ॥
੧॥
ਅੰਦਰਿ ਕੋਟ ਛਜੇ ਹਟਨਾਲੇ ॥
ਆਪੇ ਲੇਵੈ ਵਸਤੁ ਸਮਾਲੇ ॥
ਬਜਰ ਕਪਾਟ ਜੜੇ ਜੜਿ ਜਾਣੈ ਗੁਰ ਸਬਦੀ ਖੋਲਾਇਦਾ ॥
੨॥
ਭੀਤਰਿ ਕੋਟ ਗੁਫਾ ਘਰ ਜਾਈ ॥
ਨਉ ਘਰ ਥਾਪੇ ਹੁਕਮਿ ਰਜਾਈ ॥
ਦਸਵੈ ਪੁਰਖੁ ਅਲੇਖੁ ਅਪਾਰੀ ਆਪੇ ਅਲਖੁ ਲਖਾਇਦਾ ॥
੩॥
ਪਉਣ ਪਾਣੀ ਅਗਨੀ ਇਕ ਵਾਸਾ ॥
ਆਪੇ ਕੀਤੋ ਖੇਲੁ ਤਮਾਸਾ ॥
ਬਲਦੀ ਜਲਿ ਨਿਵਰੈ ਕਿਰਪਾ ਤੇ ਆਪੇ ਜਲ ਨਿਧਿ ਪਾਇਦਾ ॥
੪॥
ਧਰਤਿ ਉਪਾਇ ਧਰੀ ਧਰਮ ਸਾਲਾ ॥
ਉਤਪਤਿ ਪਰਲਉ ਆਪਿ ਨਿਰਾਲਾ ॥
ਪਵਣੈ ਖੇਲੁ ਕੀਆ ਸਭ ਥਾਈ ਕਲਾ ਖਿੰਚਿ ਢਾਹਾਇਦਾ ॥
੫॥
ਭਾਰ ਅਠਾਰਹ ਮਾਲਣਿ ਤੇਰੀ ॥
ਚਉਰੁ ਢੁਲੈ ਪਵਣੈ ਲੈ ਫੇਰੀ ॥
ਚੰਦੁ ਸੂਰਜੁ ਦੁਇ ਦੀਪਕ ਰਾਖੇ ਸਸਿ ਘਰਿ ਸੂਰੁ ਸਮਾਇਦਾ ॥
੬॥
ਪੰਖੀ ਪੰਚ ਉਡਰਿ ਨਹੀ ਧਾਵਹਿ ॥
ਸਫਲਿਓ ਬਿਰਖੁ ਅੰਮ੍ਰਿਤ ਫਲੁ ਪਾਵਹਿ ॥
ਗੁਰਮੁਖਿ ਸਹਜਿ ਰਵੈ ਗੁਣ ਗਾਵੈ ਹਰਿ ਰਸੁ ਚੋਗ ਚੁਗਾਇਦਾ ॥
੭॥
ਝਿਲਮਿਲਿ ਝਿਲਕੈ ਚੰਦੁ ਨ ਤਾਰਾ ॥
ਸੂਰਜ ਕਿਰਣਿ ਨ ਬਿਜੁਲਿ ਗੈਣਾਰਾ ॥
ਅਕਥੀ ਕਥਉ ਚਿਹਨੁ ਨਹੀ ਕੋਈ ਪੂਰਿ ਰਹਿਆ ਮਨਿ ਭਾਇਦਾ ॥
੮॥
ਪਸਰੀ ਕਿਰਣਿ ਜੋਤਿ ਉਜਿਆਲਾ ॥
ਕਰਿ ਕਰਿ ਦੇਖੈ ਆਪਿ ਦਇਆਲਾ ॥
ਅਨਹਦ ਰੁਣ ਝੁਣਕਾਰੁ ਸਦਾ ਧੁਨਿ ਨਿਰਭਉ ਕੈ ਘਰਿ ਵਾਇਦਾ ॥
੯॥