ਅਨਹਦੁ ਵਾਜੈ ਭ੍ਰਮੁ ਭਉ ਭਾਜੈ ॥
ਸਗਲ ਬਿਆਪਿ ਰਹਿਆ ਪ੍ਰਭੁ ਛਾਜੈ ॥
ਸਭ ਤੇਰੀ ਤੂ ਗੁਰਮੁਖਿ ਜਾਤਾ ਦਰਿ ਸੋਹੈ ਗੁਣ ਗਾਇਦਾ ॥
੧੦॥
ਆਦਿ ਨਿਰੰਜਨੁ ਨਿਰਮਲੁ ਸੋਈ ॥
ਅਵਰੁ ਨ ਜਾਣਾ ਦੂਜਾ ਕੋਈ ॥
ਏਕੰਕਾਰੁ ਵਸੈ ਮਨਿ ਭਾਵੈ ਹਉਮੈ ਗਰਬੁ ਗਵਾਇਦਾ ॥
੧੧॥
ਅੰਮ੍ਰਿਤੁ ਪੀਆ ਸਤਿਗੁਰਿ ਦੀਆ ॥
ਅਵਰੁ ਨ ਜਾਣਾ ਦੂਆ ਤੀਆ ॥
ਏਕੋ ਏਕੁ ਸੁ ਅਪਰ ਪਰੰਪਰੁ ਪਰਖਿ ਖਜਾਨੈ ਪਾਇਦਾ ॥
੧੨॥
ਗਿਆਨੁ ਧਿਆਨੁ ਸਚੁ ਗਹਿਰ ਗੰਭੀਰਾ ॥
ਕੋਇ ਨ ਜਾਣੈ ਤੇਰਾ ਚੀਰਾ ॥
ਜੇਤੀ ਹੈ ਤੇਤੀ ਤੁਧੁ ਜਾਚੈ ਕਰਮਿ ਮਿਲੈ ਸੋ ਪਾਇਦਾ ॥
੧੩॥
ਕਰਮੁ ਧਰਮੁ ਸਚੁ ਹਾਥਿ ਤੁਮਾਰੈ ॥
ਵੇਪਰਵਾਹ ਅਖੁਟ ਭੰਡਾਰੈ ॥
ਤੂ ਦਇਆਲੁ ਕਿਰਪਾਲੁ ਸਦਾ ਪ੍ਰਭੁ ਆਪੇ ਮੇਲਿ ਮਿਲਾਇਦਾ ॥
੧੪॥
ਆਪੇ ਦੇਖਿ ਦਿਖਾਵੈ ਆਪੇ ॥
ਆਪੇ ਥਾਪਿ ਉਥਾਪੇ ਆਪੇ ॥
ਆਪੇ ਜੋੜਿ ਵਿਛੋੜੇ ਕਰਤਾ ਆਪੇ ਮਾਰਿ ਜੀਵਾਇਦਾ ॥
੧੫॥
ਜੇਤੀ ਹੈ ਤੇਤੀ ਤੁਧੁ ਅੰਦਰਿ ॥
ਦੇਖਹਿ ਆਪਿ ਬੈਸਿ ਬਿਜ ਮੰਦਰਿ ॥
ਨਾਨਕੁ ਸਾਚੁ ਕਹੈ ਬੇਨੰਤੀ ਹਰਿ ਦਰਸਨਿ ਸੁਖੁ ਪਾਇਦਾ ॥
੧੬॥
੧॥
੧੩॥
ਮਾਰੂ ਮਹਲਾ ੧ ॥
ਦਰਸਨੁ ਪਾਵਾ ਜੇ ਤੁਧੁ ਭਾਵਾ ॥
ਭਾਇ ਭਗਤਿ ਸਾਚੇ ਗੁਣ ਗਾਵਾ ॥
ਤੁਧੁ ਭਾਣੇ ਤੂ ਭਾਵਹਿ ਕਰਤੇ ਆਪੇ ਰਸਨ ਰਸਾਇਦਾ ॥
੧॥
ਸੋਹਨਿ ਭਗਤ ਪ੍ਰਭੂ ਦਰਬਾਰੇ ॥
ਮੁਕਤੁ ਭਏ ਹਰਿ ਦਾਸ ਤੁਮਾਰੇ ॥
ਆਪੁ ਗਵਾਇ ਤੇਰੈ ਰੰਗਿ ਰਾਤੇ ਅਨਦਿਨੁ ਨਾਮੁ ਧਿਆਇਦਾ ॥
੨॥
ਈਸਰੁ ਬ੍ਰਹਮਾ ਦੇਵੀ ਦੇਵਾ ॥
ਇੰਦ੍ਰ ਤਪੇ ਮੁਨਿ ਤੇਰੀ ਸੇਵਾ ॥
ਜਤੀ ਸਤੀ ਕੇਤੇ ਬਨਵਾਸੀ ਅੰਤੁ ਨ ਕੋਈ ਪਾਇਦਾ ॥
੩॥
ਵਿਣੁ ਜਾਣਾਏ ਕੋਇ ਨ ਜਾਣੈ ॥
ਜੋ ਕਿਛੁ ਕਰੇ ਸੁ ਆਪਣ ਭਾਣੈ ॥
ਲਖ ਚਉਰਾਸੀਹ ਜੀਅ ਉਪਾਏ ਭਾਣੈ ਸਾਹ ਲਵਾਇਦਾ ॥
੪॥
ਜੋ ਤਿਸੁ ਭਾਵੈ ਸੋ ਨਿਹਚਉ ਹੋਵੈ ॥
ਮਨਮੁਖੁ ਆਪੁ ਗਣਾਏ ਰੋਵੈ ॥
ਨਾਵਹੁ ਭੁਲਾ ਠਉਰ ਨ ਪਾਏ ਆਇ ਜਾਇ ਦੁਖੁ ਪਾਇਦਾ ॥
੫॥
ਨਿਰਮਲ ਕਾਇਆ ਊਜਲ ਹੰਸਾ ॥
ਤਿਸੁ ਵਿਚਿ ਨਾਮੁ ਨਿਰੰਜਨ ਅੰਸਾ ॥
ਸਗਲੇ ਦੂਖ ਅੰਮ੍ਰਿਤੁ ਕਰਿ ਪੀਵੈ ਬਾਹੁੜਿ ਦੂਖੁ ਨ ਪਾਇਦਾ ॥
੬॥
ਬਹੁ ਸਾਦਹੁ ਦੂਖੁ ਪਰਾਪਤਿ ਹੋਵੈ ॥
ਭੋਗਹੁ ਰੋਗ ਸੁ ਅੰਤਿ ਵਿਗੋਵੈ ॥
ਹਰਖਹੁ ਸੋਗੁ ਨ ਮਿਟਈ ਕਬਹੂ ਵਿਣੁ ਭਾਣੇ ਭਰਮਾਇਦਾ ॥
੭॥
ਗਿਆਨ ਵਿਹੂਣੀ ਭਵੈ ਸਬਾਈ ॥
ਸਾਚਾ ਰਵਿ ਰਹਿਆ ਲਿਵ ਲਾਈ ॥
ਨਿਰਭਉ ਸਬਦੁ ਗੁਰੂ ਸਚੁ ਜਾਤਾ ਜੋਤੀ ਜੋਤਿ ਮਿਲਾਇਦਾ ॥
੮॥
ਅਟਲੁ ਅਡੋਲੁ ਅਤੋਲੁ ਮੁਰਾਰੇ ॥
ਖਿਨ ਮਹਿ ਢਾਹਿ ਫੇਰਿ ਉਸਾਰੇ ॥
ਰੂਪੁ ਨ ਰੇਖਿਆ ਮਿਤਿ ਨਹੀ ਕੀਮਤਿ ਸਬਦਿ ਭੇਦਿ ਪਤੀਆਇਦਾ ॥
੯॥