ਸ੍ਰੀ ਗੁਰੂ ਗ੍ਰੰਥ ਸਾਹਿਬ ਜੀ

ਸਹਜ ਪਾਠ ਸੇਵਾ

ਪਾਵਨ ਅੰਗ 1 ਤੋਂ 1430 ਤੱਕ ਦੀ ਸੰਪੂਰਨ ਸੇਵਾ। ਆਪਣਾ ਪਾਠ ਸੈਸ਼ਨ ਸੰਭਾਲੋ ਅਤੇ ਜਿੱਥੇ ਸੰਪੰਨ ਕੀਤਾ ਸੀ ਉੱਥੋਂ ਹੀ ਮੁੜ ਸੇਵਾ ਆਰੰਭੋ।

1430 ਪਾਵਨ ਅੰਗ

ਇਕਾਗਰਤਾ ਮੋਡ (ਪੂਰਨ ਹਜ਼ੂਰੀ)
1037
ਪਾਵਨ ਅੰਗ 1037 / 1430

ਗੁਰਮੁਖਿ ਹੋਇ ਸੁ ਹੁਕਮੁ ਪਛਾਣੈ ਮਾਨੈ ਹੁਕਮੁ ਸਮਾਇਦਾ ॥

੯॥

ਹੁਕਮੇ ਆਇਆ ਹੁਕਮਿ ਸਮਾਇਆ ॥

ਹੁਕਮੇ ਦੀਸੈ ਜਗਤੁ ਉਪਾਇਆ ॥

ਹੁਕਮੇ ਸੁਰਗੁ ਮਛੁ ਪਇਆਲਾ ਹੁਕਮੇ ਕਲਾ ਰਹਾਇਦਾ ॥

੧੦॥

ਹੁਕਮੇ ਧਰਤੀ ਧਉਲ ਸਿਰਿ ਭਾਰੰ ॥

ਹੁਕਮੇ ਪਉਣ ਪਾਣੀ ਗੈਣਾਰੰ ॥

ਹੁਕਮੇ ਸਿਵ ਸਕਤੀ ਘਰਿ ਵਾਸਾ ਹੁਕਮੇ ਖੇਲ ਖੇਲਾਇਦਾ ॥

੧੧॥

ਹੁਕਮੇ ਆਡਾਣੇ ਆਗਾਸੀ ॥

ਹੁਕਮੇ ਜਲ ਥਲ ਤ੍ਰਿਭਵਣ ਵਾਸੀ ॥

ਹੁਕਮੇ ਸਾਸ ਗਿਰਾਸ ਸਦਾ ਫੁਨਿ ਹੁਕਮੇ ਦੇਖਿ ਦਿਖਾਇਦਾ ॥

੧੨॥

ਹੁਕਮਿ ਉਪਾਏ ਦਸ ਅਉਤਾਰਾ ॥

ਦੇਵ ਦਾਨਵ ਅਗਣਤ ਅਪਾਰਾ ॥

ਮਾਨੈ ਹੁਕਮੁ ਸੁ ਦਰਗਹ ਪੈਝੈ ਸਾਚਿ ਮਿਲਾਇ ਸਮਾਇਦਾ ॥

੧੩॥

ਹੁਕਮੇ ਜੁਗ ਛਤੀਹ ਗੁਦਾਰੇ ॥

ਹੁਕਮੇ ਸਿਧ ਸਾਧਿਕ ਵੀਚਾਰੇ ॥

ਆਪਿ ਨਾਥੁ ਨਥੀਂ ਸਭ ਜਾ ਕੀ ਬਖਸੇ ਮੁਕਤਿ ਕਰਾਇਦਾ ॥

੧੪॥

ਕਾਇਆ ਕੋਟੁ ਗੜੈ ਮਹਿ ਰਾਜਾ ॥

ਨੇਬ ਖਵਾਸ ਭਲਾ ਦਰਵਾਜਾ ॥

ਮਿਥਿਆ ਲੋਭੁ ਨਾਹੀ ਘਰਿ ਵਾਸਾ ਲਬਿ ਪਾਪਿ ਪਛੁਤਾਇਦਾ ॥

੧੫॥

ਸਤੁ ਸੰਤੋਖੁ ਨਗਰ ਮਹਿ ਕਾਰੀ ॥

ਜਤੁ ਸਤੁ ਸੰਜਮੁ ਸਰਣਿ ਮੁਰਾਰੀ ॥

ਨਾਨਕ ਸਹਜਿ ਮਿਲੈ ਜਗਜੀਵਨੁ ਗੁਰ ਸਬਦੀ ਪਤਿ ਪਾਇਦਾ ॥

੧੬॥

੪॥

੧੬॥

ਮਾਰੂ ਮਹਲਾ ੧ ॥

ਸੁੰਨ ਕਲਾ ਅਪਰੰਪਰਿ ਧਾਰੀ ॥

ਆਪਿ ਨਿਰਾਲਮੁ ਅਪਰ ਅਪਾਰੀ ॥

ਆਪੇ ਕੁਦਰਤਿ ਕਰਿ ਕਰਿ ਦੇਖੈ ਸੁੰਨਹੁ ਸੁੰਨੁ ਉਪਾਇਦਾ ॥

੧॥

ਪਉਣੁ ਪਾਣੀ ਸੁੰਨੈ ਤੇ ਸਾਜੇ ॥

ਸ੍ਰਿਸਟਿ ਉਪਾਇ ਕਾਇਆ ਗੜ ਰਾਜੇ ॥

ਅਗਨਿ ਪਾਣੀ ਜੀਉ ਜੋਤਿ ਤੁਮਾਰੀ ਸੁੰਨੇ ਕਲਾ ਰਹਾਇਦਾ ॥

੨॥

ਸੁੰਨਹੁ ਬ੍ਰਹਮਾ ਬਿਸਨੁ ਮਹੇਸੁ ਉਪਾਏ ॥

ਸੁੰਨੇ ਵਰਤੇ ਜੁਗ ਸਬਾਏ ॥

ਇਸੁ ਪਦ ਵੀਚਾਰੇ ਸੋ ਜਨੁ ਪੂਰਾ ਤਿਸੁ ਮਿਲੀਐ ਭਰਮੁ ਚੁਕਾਇਦਾ ॥

੩॥

ਸੁੰਨਹੁ ਸਪਤ ਸਰੋਵਰ ਥਾਪੇ ॥

ਜਿਨਿ ਸਾਜੇ ਵੀਚਾਰੇ ਆਪੇ ॥

ਤਿਤੁ ਸਤ ਸਰਿ ਮਨੂਆ ਗੁਰਮੁਖਿ ਨਾਵੈ ਫਿਰਿ ਬਾਹੁੜਿ ਜੋਨਿ ਨ ਪਾਇਦਾ ॥

੪॥

ਸੁੰਨਹੁ ਚੰਦੁ ਸੂਰਜੁ ਗੈਣਾਰੇ ॥

ਤਿਸ ਕੀ ਜੋਤਿ ਤ੍ਰਿਭਵਣ ਸਾਰੇ ॥

ਸੁੰਨੇ ਅਲਖ ਅਪਾਰ ਨਿਰਾਲਮੁ ਸੁੰਨੇ ਤਾੜੀ ਲਾਇਦਾ ॥

੫॥

ਸੁੰਨਹੁ ਧਰਤਿ ਅਕਾਸੁ ਉਪਾਏ ॥

ਬਿਨੁ ਥੰਮਾ ਰਾਖੇ ਸਚੁ ਕਲ ਪਾਏ ॥

ਤ੍ਰਿਭਵਣ ਸਾਜਿ ਮੇਖੁਲੀ ਮਾਇਆ ਆਪਿ ਉਪਾਇ ਖਪਾਇਦਾ ॥

੬॥

ਸੁੰਨਹੁ ਖਾਣੀ ਸੁੰਨਹੁ ਬਾਣੀ ॥

ਸੁੰਨਹੁ ਉਪਜੀ ਸੁੰਨਿ ਸਮਾਣੀ ॥

ਉਤਭੁਜੁ ਚਲਤੁ ਕੀਆ ਸਿਰਿ ਕਰਤੈ ਬਿਸਮਾਦੁ ਸਬਦਿ ਦੇਖਾਇਦਾ ॥

੭॥

ਸੁੰਨਹੁ ਰਾਤਿ ਦਿਨਸੁ ਦੁਇ ਕੀਏ ॥

ਓਪਤਿ ਖਪਤਿ ਸੁਖਾ ਦੁਖ ਦੀਏ ॥

ਸੁਖ ਦੁਖ ਹੀ ਤੇ ਅਮਰੁ ਅਤੀਤਾ ਗੁਰਮੁਖਿ ਨਿਜ ਘਰੁ ਪਾਇਦਾ ॥

੮॥

SikhiAt.Net
1037 ×