ਸ੍ਰੀ ਗੁਰੂ ਗ੍ਰੰਥ ਸਾਹਿਬ ਜੀ

ਸਹਜ ਪਾਠ ਸੇਵਾ

ਪਾਵਨ ਅੰਗ 1 ਤੋਂ 1430 ਤੱਕ ਦੀ ਸੰਪੂਰਨ ਸੇਵਾ। ਆਪਣਾ ਪਾਠ ਸੈਸ਼ਨ ਸੰਭਾਲੋ ਅਤੇ ਜਿੱਥੇ ਸੰਪੰਨ ਕੀਤਾ ਸੀ ਉੱਥੋਂ ਹੀ ਮੁੜ ਸੇਵਾ ਆਰੰਭੋ।

1430 ਪਾਵਨ ਅੰਗ

ਇਕਾਗਰਤਾ ਮੋਡ (ਪੂਰਨ ਹਜ਼ੂਰੀ)
1039
ਪਾਵਨ ਅੰਗ 1039 / 1430

ਤੂ ਦਾਤਾ ਹਮ ਸੇਵਕ ਤੇਰੇ ॥

ਅੰਮ੍ਰਿਤ ਨਾਮੁ ਕ੍ਰਿਪਾ ਕਰਿ ਦੀਜੈ ਗੁਰਿ ਗਿਆਨ ਰਤਨੁ ਦੀਪਾਇਆ ॥

੬॥

ਪੰਚ ਤਤੁ ਮਿਲਿ ਇਹੁ ਤਨੁ ਕੀਆ ॥

ਆਤਮ ਰਾਮ ਪਾਏ ਸੁਖੁ ਥੀਆ ॥

ਕਰਮ ਕਰਤੂਤਿ ਅੰਮ੍ਰਿਤ ਫਲੁ ਲਾਗਾ ਹਰਿ ਨਾਮ ਰਤਨੁ ਮਨਿ ਪਾਇਆ ॥

੭॥

ਨਾ ਤਿਸੁ ਭੂਖ ਪਿਆਸ ਮਨੁ ਮਾਨਿਆ ॥

ਸਰਬ ਨਿਰੰਜਨੁ ਘਟਿ ਘਟਿ ਜਾਨਿਆ ॥

ਅੰਮ੍ਰਿਤ ਰਸਿ ਰਾਤਾ ਕੇਵਲ ਬੈਰਾਗੀ ਗੁਰਮਤਿ ਭਾਇ ਸੁਭਾਇਆ ॥

੮॥

ਅਧਿਆਤਮ ਕਰਮ ਕਰੇ ਦਿਨੁ ਰਾਤੀ ॥

ਨਿਰਮਲ ਜੋਤਿ ਨਿਰੰਤਰਿ ਜਾਤੀ ॥

ਸਬਦੁ ਰਸਾਲੁ ਰਸਨ ਰਸਿ ਰਸਨਾ ਬੇਣੁ ਰਸਾਲੁ ਵਜਾਇਆ ॥

੯॥

ਬੇਣੁ ਰਸਾਲ ਵਜਾਵੈ ਸੋਈ ॥

ਜਾ ਕੀ ਤ੍ਰਿਭਵਣ ਸੋਝੀ ਹੋਈ ॥

ਨਾਨਕ ਬੂਝਹੁ ਇਹ ਬਿਧਿ ਗੁਰਮਤਿ ਹਰਿ ਰਾਮ ਨਾਮਿ ਲਿਵ ਲਾਇਆ ॥

੧੦॥

ਐਸੇ ਜਨ ਵਿਰਲੇ ਸੰਸਾਰੇ ॥

ਗੁਰ ਸਬਦੁ ਵੀਚਾਰਹਿ ਰਹਹਿ ਨਿਰਾਰੇ ॥

ਆਪਿ ਤਰਹਿ ਸੰਗਤਿ ਕੁਲ ਤਾਰਹਿ ਤਿਨ ਸਫਲ ਜਨਮੁ ਜਗਿ ਆਇਆ ॥

੧੧॥

ਘਰੁ ਦਰੁ ਮੰਦਰੁ ਜਾਣੈ ਸੋਈ ॥

ਜਿਸੁ ਪੂਰੇ ਗੁਰ ਤੇ ਸੋਝੀ ਹੋਈ ॥

ਕਾਇਆ ਗੜ ਮਹਲ ਮਹਲੀ ਪ੍ਰਭੁ ਸਾਚਾ ਸਚੁ ਸਾਚਾ ਤਖਤੁ ਰਚਾਇਆ ॥

੧੨॥

ਚਤੁਰ ਦਸ ਹਾਟ ਦੀਵੇ ਦੁਇ ਸਾਖੀ ॥

ਸੇਵਕ ਪੰਚ ਨਾਹੀ ਬਿਖੁ ਚਾਖੀ ॥

ਅੰਤਰਿ ਵਸਤੁ ਅਨੂਪ ਨਿਰਮੋਲਕ ਗੁਰਿ ਮਿਲਿਐ ਹਰਿ ਧਨੁ ਪਾਇਆ ॥

੧੩॥

ਤਖਤਿ ਬਹੈ ਤਖਤੈ ਕੀ ਲਾਇਕ ॥

ਪੰਚ ਸਮਾਏ ਗੁਰਮਤਿ ਪਾਇਕ ॥

ਆਦਿ ਜੁਗਾਦੀ ਹੈ ਭੀ ਹੋਸੀ ਸਹਸਾ ਭਰਮੁ ਚੁਕਾਇਆ ॥

੧੪॥

ਤਖਤਿ ਸਲਾਮੁ ਹੋਵੈ ਦਿਨੁ ਰਾਤੀ ॥

ਇਹੁ ਸਾਚੁ ਵਡਾਈ ਗੁਰਮਤਿ ਲਿਵ ਜਾਤੀ ॥

ਨਾਨਕ ਰਾਮੁ ਜਪਹੁ ਤਰੁ ਤਾਰੀ ਹਰਿ ਅੰਤਿ ਸਖਾਈ ਪਾਇਆ ॥

੧੫॥

੧॥

੧੮॥

ਮਾਰੂ ਮਹਲਾ ੧ ॥

ਹਰਿ ਧਨੁ ਸੰਚਹੁ ਰੇ ਜਨ ਭਾਈ ॥

ਸਤਿਗੁਰ ਸੇਵਿ ਰਹਹੁ ਸਰਣਾਈ ॥

ਤਸਕਰੁ ਚੋਰੁ ਨ ਲਾਗੈ ਤਾ ਕਉ ਧੁਨਿ ਉਪਜੈ ਸਬਦਿ ਜਗਾਇਆ ॥

੧॥

ਤੂ ਏਕੰਕਾਰੁ ਨਿਰਾਲਮੁ ਰਾਜਾ ॥

ਤੂ ਆਪਿ ਸਵਾਰਹਿ ਜਨ ਕੇ ਕਾਜਾ ॥

ਅਮਰੁ ਅਡੋਲੁ ਅਪਾਰੁ ਅਮੋਲਕੁ ਹਰਿ ਅਸਥਿਰ ਥਾਨਿ ਸੁਹਾਇਆ ॥

੨॥

ਦੇਹੀ ਨਗਰੀ ਊਤਮ ਥਾਨਾ ॥

ਪੰਚ ਲੋਕ ਵਸਹਿ ਪਰਧਾਨਾ ॥

ਊਪਰਿ ਏਕੰਕਾਰੁ ਨਿਰਾਲਮੁ ਸੁੰਨ ਸਮਾਧਿ ਲਗਾਇਆ ॥

੩॥

ਦੇਹੀ ਨਗਰੀ ਨਉ ਦਰਵਾਜੇ ॥

ਸਿਰਿ ਸਿਰਿ ਕਰਣੈਹਾਰੈ ਸਾਜੇ ॥

ਦਸਵੈ ਪੁਰਖੁ ਅਤੀਤੁ ਨਿਰਾਲਾ ਆਪੇ ਅਲਖੁ ਲਖਾਇਆ ॥

੪॥

ਪੁਰਖੁ ਅਲੇਖੁ ਸਚੇ ਦੀਵਾਨਾ ॥

ਹੁਕਮਿ ਚਲਾਏ ਸਚੁ ਨੀਸਾਨਾ ॥

ਨਾਨਕ ਖੋਜਿ ਲਹਹੁ ਘਰੁ ਅਪਨਾ ਹਰਿ ਆਤਮ ਰਾਮ ਨਾਮੁ ਪਾਇਆ ॥

੫॥

SikhiAt.Net
1039 ×