ਸਰਬ ਨਿਰੰਜਨ ਪੁਰਖੁ ਸੁਜਾਨਾ ॥
ਅਦਲੁ ਕਰੇ ਗੁਰ ਗਿਆਨ ਸਮਾਨਾ ॥
ਕਾਮੁ ਕ੍ਰੋਧੁ ਲੈ ਗਰਦਨਿ ਮਾਰੇ ਹਉਮੈ ਲੋਭੁ ਚੁਕਾਇਆ ॥
੬॥
ਸਚੈ ਥਾਨਿ ਵਸੈ ਨਿਰੰਕਾਰਾ ॥
ਆਪਿ ਪਛਾਣੈ ਸਬਦੁ ਵੀਚਾਰਾ ॥
ਸਚੈ ਮਹਲਿ ਨਿਵਾਸੁ ਨਿਰੰਤਰਿ ਆਵਣ ਜਾਣੁ ਚੁਕਾਇਆ ॥
੭॥
ਨਾ ਮਨੁ ਚਲੈ ਨ ਪਉਣੁ ਉਡਾਵੈ ॥
ਜੋਗੀ ਸਬਦੁ ਅਨਾਹਦੁ ਵਾਵੈ ॥
ਪੰਚ ਸਬਦ ਝੁਣਕਾਰੁ ਨਿਰਾਲਮੁ ਪ੍ਰਭਿ ਆਪੇ ਵਾਇ ਸੁਣਾਇਆ ॥
੮॥
ਭਉ ਬੈਰਾਗਾ ਸਹਜਿ ਸਮਾਤਾ ॥
ਹਉਮੈ ਤਿਆਗੀ ਅਨਹਦਿ ਰਾਤਾ ॥
ਅੰਜਨੁ ਸਾਰਿ ਨਿਰੰਜਨੁ ਜਾਣੈ ਸਰਬ ਨਿਰੰਜਨੁ ਰਾਇਆ ॥
੯॥
ਦੁਖ ਭੈ ਭੰਜਨੁ ਪ੍ਰਭੁ ਅਬਿਨਾਸੀ ॥
ਰੋਗ ਕਟੇ ਕਾਟੀ ਜਮ ਫਾਸੀ ॥
ਨਾਨਕ ਹਰਿ ਪ੍ਰਭੁ ਸੋ ਭਉ ਭੰਜਨੁ ਗੁਰਿ ਮਿਲਿਐ ਹਰਿ ਪ੍ਰਭੁ ਪਾਇਆ ॥
੧੦॥
ਕਾਲੈ ਕਵਲੁ ਨਿਰੰਜਨੁ ਜਾਣੈ ॥
ਬੂਝੈ ਕਰਮੁ ਸੁ ਸਬਦੁ ਪਛਾਣੈ ॥
ਆਪੇ ਜਾਣੈ ਆਪਿ ਪਛਾਣੈ ਸਭੁ ਤਿਸ ਕਾ ਚੋਜੁ ਸਬਾਇਆ ॥
੧੧॥
ਆਪੇ ਸਾਹੁ ਆਪੇ ਵਣਜਾਰਾ ॥
ਆਪੇ ਪਰਖੇ ਪਰਖਣਹਾਰਾ ॥
ਆਪੇ ਕਸਿ ਕਸਵਟੀ ਲਾਏ ਆਪੇ ਕੀਮਤਿ ਪਾਇਆ ॥
੧੨॥
ਆਪਿ ਦਇਆਲਿ ਦਇਆ ਪ੍ਰਭਿ ਧਾਰੀ ॥
ਘਟਿ ਘਟਿ ਰਵਿ ਰਹਿਆ ਬਨਵਾਰੀ ॥
ਪੁਰਖੁ ਅਤੀਤੁ ਵਸੈ ਨਿਹਕੇਵਲੁ ਗੁਰ ਪੁਰਖੈ ਪੁਰਖੁ ਮਿਲਾਇਆ ॥
੧੩॥
ਪ੍ਰਭੁ ਦਾਨਾ ਬੀਨਾ ਗਰਬੁ ਗਵਾਏ ॥
ਦੂਜਾ ਮੇਟੈ ਏਕੁ ਦਿਖਾਏ ॥
ਆਸਾ ਮਾਹਿ ਨਿਰਾਲਮੁ ਜੋਨੀ ਅਕੁਲ ਨਿਰੰਜਨੁ ਗਾਇਆ ॥
੧੪॥
ਹਉਮੈ ਮੇਟਿ ਸਬਦਿ ਸੁਖੁ ਹੋਈ ॥
ਆਪੁ ਵੀਚਾਰੇ ਗਿਆਨੀ ਸੋਈ ॥
ਨਾਨਕ ਹਰਿ ਜਸੁ ਹਰਿ ਗੁਣ ਲਾਹਾ ਸਤਸੰਗਤਿ ਸਚੁ ਫਲੁ ਪਾਇਆ ॥
੧੫॥
੨॥
੧੯॥
ਮਾਰੂ ਮਹਲਾ ੧ ॥
ਸਚੁ ਕਹਹੁ ਸਚੈ ਘਰਿ ਰਹਣਾ ॥
ਜੀਵਤ ਮਰਹੁ ਭਵਜਲੁ ਜਗੁ ਤਰਣਾ ॥
ਗੁਰੁ ਬੋਹਿਥੁ ਗੁਰੁ ਬੇੜੀ ਤੁਲਹਾ ਮਨ ਹਰਿ ਜਪਿ ਪਾਰਿ ਲੰਘਾਇਆ ॥
੧॥
ਹਉਮੈ ਮਮਤਾ ਲੋਭ ਬਿਨਾਸਨੁ ॥
ਨਉ ਦਰ ਮੁਕਤੇ ਦਸਵੈ ਆਸਨੁ ॥
ਊਪਰਿ ਪਰੈ ਪਰੈ ਅਪਰੰਪਰੁ ਜਿਨਿ ਆਪੇ ਆਪੁ ਉਪਾਇਆ ॥
੨॥
ਗੁਰਮਤਿ ਲੇਵਹੁ ਹਰਿ ਲਿਵ ਤਰੀਐ ॥
ਅਕਲੁ ਗਾਇ ਜਮ ਤੇ ਕਿਆ ਡਰੀਐ ॥
ਜਤ ਜਤ ਦੇਖਉ ਤਤ ਤਤ ਤੁਮ ਹੀ ਅਵਰੁ ਨ ਦੁਤੀਆ ਗਾਇਆ ॥
੩॥
ਸਚੁ ਹਰਿ ਨਾਮੁ ਸਚੁ ਹੈ ਸਰਣਾ ॥
ਸਚੁ ਗੁਰ ਸਬਦੁ ਜਿਤੈ ਲਗਿ ਤਰਣਾ ॥
ਅਕਥੁ ਕਥੈ ਦੇਖੈ ਅਪਰੰਪਰੁ ਫੁਨਿ ਗਰਭਿ ਨ ਜੋਨੀ ਜਾਇਆ ॥
੪॥
ਸਚ ਬਿਨੁ ਸਤੁ ਸੰਤੋਖੁ ਨ ਪਾਵੈ ॥
ਬਿਨੁ ਗੁਰ ਮੁਕਤਿ ਨ ਆਵੈ ਜਾਵੈ ॥
ਮੂਲ ਮੰਤ੍ਰੁ ਹਰਿ ਨਾਮੁ ਰਸਾਇਣੁ ਕਹੁ ਨਾਨਕ ਪੂਰਾ ਪਾਇਆ ॥
੫॥