Dhur Ki Baani — Sri Guru Granth Sahib Ji

Sehaj Path Sewa

Sacred Angs 1 to 1430 of Sri Guru Granth Sahib Ji. Save your path progress and resume whenever you return to the Darbar.

1430 Angs

Full View (Hazoori Mode)
1041
Pavan Ang 1041 of 1430

ਸਚ ਬਿਨੁ ਭਵਜਲੁ ਜਾਇ ਨ ਤਰਿਆ ॥

ਏਹੁ ਸਮੁੰਦੁ ਅਥਾਹੁ ਮਹਾ ਬਿਖੁ ਭਰਿਆ ॥

ਰਹੈ ਅਤੀਤੁ ਗੁਰਮਤਿ ਲੇ ਊਪਰਿ ਹਰਿ ਨਿਰਭਉ ਕੈ ਘਰਿ ਪਾਇਆ ॥

੬॥

ਝੂਠੀ ਜਗ ਹਿਤ ਕੀ ਚਤੁਰਾਈ ॥

ਬਿਲਮ ਨ ਲਾਗੈ ਆਵੈ ਜਾਈ ॥

ਨਾਮੁ ਵਿਸਾਰਿ ਚਲਹਿ ਅਭਿਮਾਨੀ ਉਪਜੈ ਬਿਨਸਿ ਖਪਾਇਆ ॥

੭॥

ਉਪਜਹਿ ਬਿਨਸਹਿ ਬੰਧਨ ਬੰਧੇ ॥

ਹਉਮੈ ਮਾਇਆ ਕੇ ਗਲਿ ਫੰਧੇ ॥

ਜਿਸੁ ਰਾਮ ਨਾਮੁ ਨਾਹੀ ਮਤਿ ਗੁਰਮਤਿ ਸੋ ਜਮ ਪੁਰਿ ਬੰਧਿ ਚਲਾਇਆ ॥

੮॥

ਗੁਰ ਬਿਨੁ ਮੋਖ ਮੁਕਤਿ ਕਿਉ ਪਾਈਐ ॥

ਬਿਨੁ ਗੁਰ ਰਾਮ ਨਾਮੁ ਕਿਉ ਧਿਆਈਐ ॥

ਗੁਰਮਤਿ ਲੇਹੁ ਤਰਹੁ ਭਵ ਦੁਤਰੁ ਮੁਕਤਿ ਭਏ ਸੁਖੁ ਪਾਇਆ ॥

੯॥

ਗੁਰਮਤਿ ਕ੍ਰਿਸਨਿ ਗੋਵਰਧਨ ਧਾਰੇ ॥

ਗੁਰਮਤਿ ਸਾਇਰਿ ਪਾਹਣ ਤਾਰੇ ॥

ਗੁਰਮਤਿ ਲੇਹੁ ਪਰਮ ਪਦੁ ਪਾਈਐ ਨਾਨਕ ਗੁਰਿ ਭਰਮੁ ਚੁਕਾਇਆ ॥

੧੦॥

ਗੁਰਮਤਿ ਲੇਹੁ ਤਰਹੁ ਸਚੁ ਤਾਰੀ ॥

ਆਤਮ ਚੀਨਹੁ ਰਿਦੈ ਮੁਰਾਰੀ ॥

ਜਮ ਕੇ ਫਾਹੇ ਕਾਟਹਿ ਹਰਿ ਜਪਿ ਅਕੁਲ ਨਿਰੰਜਨੁ ਪਾਇਆ ॥

੧੧॥

ਗੁਰਮਤਿ ਪੰਚ ਸਖੇ ਗੁਰ ਭਾਈ ॥

ਗੁਰਮਤਿ ਅਗਨਿ ਨਿਵਾਰਿ ਸਮਾਈ ॥

ਮਨਿ ਮੁਖਿ ਨਾਮੁ ਜਪਹੁ ਜਗਜੀਵਨ ਰਿਦ ਅੰਤਰਿ ਅਲਖੁ ਲਖਾਇਆ ॥

੧੨॥

ਗੁਰਮੁਖਿ ਬੂਝੈ ਸਬਦਿ ਪਤੀਜੈ ॥

ਉਸਤਤਿ ਨਿੰਦਾ ਕਿਸ ਕੀ ਕੀਜੈ ॥

ਚੀਨਹੁ ਆਪੁ ਜਪਹੁ ਜਗਦੀਸਰੁ ਹਰਿ ਜਗੰਨਾਥੁ ਮਨਿ ਭਾਇਆ ॥

੧੩॥

ਜੋ ਬ੍ਰਹਮੰਡਿ ਖੰਡਿ ਸੋ ਜਾਣਹੁ ॥

ਗੁਰਮੁਖਿ ਬੂਝਹੁ ਸਬਦਿ ਪਛਾਣਹੁ ॥

ਘਟਿ ਘਟਿ ਭੋਗੇ ਭੋਗਣਹਾਰਾ ਰਹੈ ਅਤੀਤੁ ਸਬਾਇਆ ॥

੧੪॥

ਗੁਰਮਤਿ ਬੋਲਹੁ ਹਰਿ ਜਸੁ ਸੂਚਾ ॥

ਗੁਰਮਤਿ ਆਖੀ ਦੇਖਹੁ ਊਚਾ ॥

ਸ੍ਰਵਣੀ ਨਾਮੁ ਸੁਣੈ ਹਰਿ ਬਾਣੀ ਨਾਨਕ ਹਰਿ ਰੰਗਿ ਰੰਗਾਇਆ ॥

੧੫॥

੩॥

੨੦॥

ਮਾਰੂ ਮਹਲਾ ੧ ॥

ਕਾਮੁ ਕ੍ਰੋਧੁ ਪਰਹਰੁ ਪਰ ਨਿੰਦਾ ॥

ਲਬੁ ਲੋਭੁ ਤਜਿ ਹੋਹੁ ਨਿਚਿੰਦਾ ॥

ਭ੍ਰਮ ਕਾ ਸੰਗਲੁ ਤੋੜਿ ਨਿਰਾਲਾ ਹਰਿ ਅੰਤਰਿ ਹਰਿ ਰਸੁ ਪਾਇਆ ॥

੧॥

ਨਿਸਿ ਦਾਮਨਿ ਜਿਉ ਚਮਕਿ ਚੰਦਾਇਣੁ ਦੇਖੈ ॥

ਅਹਿਨਿਸਿ ਜੋਤਿ ਨਿਰੰਤਰਿ ਪੇਖੈ ॥

ਆਨੰਦ ਰੂਪੁ ਅਨੂਪੁ ਸਰੂਪਾ ਗੁਰਿ ਪੂਰੈ ਦੇਖਾਇਆ ॥

੨॥

ਸਤਿਗੁਰ ਮਿਲਹੁ ਆਪੇ ਪ੍ਰਭੁ ਤਾਰੇ ॥

ਸਸਿ ਘਰਿ ਸੂਰੁ ਦੀਪਕੁ ਗੈਣਾਰੇ ॥

ਦੇਖਿ ਅਦਿਸਟੁ ਰਹਹੁ ਲਿਵ ਲਾਗੀ ਸਭੁ ਤ੍ਰਿਭਵਣਿ ਬ੍ਰਹਮੁ ਸਬਾਇਆ ॥

੩॥

ਅੰਮ੍ਰਿਤ ਰਸੁ ਪਾਏ ਤ੍ਰਿਸਨਾ ਭਉ ਜਾਏ ॥

ਅਨਭਉ ਪਦੁ ਪਾਵੈ ਆਪੁ ਗਵਾਏ ॥

ਊਚੀ ਪਦਵੀ ਊਚੋ ਊਚਾ ਨਿਰਮਲ ਸਬਦੁ ਕਮਾਇਆ ॥

੪॥

ਅਦ੍ਰਿਸਟ ਅਗੋਚਰੁ ਨਾਮੁ ਅਪਾਰਾ ॥

SikhiAt.Net
1041 ×