ਸ੍ਰੀ ਗੁਰੂ ਗ੍ਰੰਥ ਸਾਹਿਬ ਜੀ

ਸਹਜ ਪਾਠ ਸੇਵਾ

ਪਾਵਨ ਅੰਗ 1 ਤੋਂ 1430 ਤੱਕ ਦੀ ਸੰਪੂਰਨ ਸੇਵਾ। ਆਪਣਾ ਪਾਠ ਸੈਸ਼ਨ ਸੰਭਾਲੋ ਅਤੇ ਜਿੱਥੇ ਸੰਪੰਨ ਕੀਤਾ ਸੀ ਉੱਥੋਂ ਹੀ ਮੁੜ ਸੇਵਾ ਆਰੰਭੋ।

1430 ਪਾਵਨ ਅੰਗ

ਇਕਾਗਰਤਾ ਮੋਡ (ਪੂਰਨ ਹਜ਼ੂਰੀ)
1044
ਪਾਵਨ ਅੰਗ 1044 / 1430

ਆਪੇ ਮੇਲੇ ਦੇ ਵਡਿਆਈ ॥

ਗੁਰ ਪਰਸਾਦੀ ਕੀਮਤਿ ਪਾਈ ॥

ਮਨਮੁਖਿ ਬਹੁਤੁ ਫਿਰੈ ਬਿਲਲਾਦੀ ਦੂਜੈ ਭਾਇ ਖੁਆਈ ਹੇ ॥

੩॥

ਹਉਮੈ ਮਾਇਆ ਵਿਚੇ ਪਾਈ ॥

ਮਨਮੁਖ ਭੂਲੇ ਪਤਿ ਗਵਾਈ ॥

ਗੁਰਮੁਖਿ ਹੋਵੈ ਸੋ ਨਾਇ ਰਾਚੈ ਸਾਚੈ ਰਹਿਆ ਸਮਾਈ ਹੇ ॥

੪॥

ਗੁਰ ਤੇ ਗਿਆਨੁ ਨਾਮ ਰਤਨੁ ਪਾਇਆ ॥

ਮਨਸਾ ਮਾਰਿ ਮਨ ਮਾਹਿ ਸਮਾਇਆ ॥

ਆਪੇ ਖੇਲ ਕਰੇ ਸਭਿ ਕਰਤਾ ਆਪੇ ਦੇਇ ਬੁਝਾਈ ਹੇ ॥

੫॥

ਸਤਿਗੁਰੁ ਸੇਵੇ ਆਪੁ ਗਵਾਏ ॥

ਮਿਲਿ ਪ੍ਰੀਤਮ ਸਬਦਿ ਸੁਖੁ ਪਾਏ ॥

ਅੰਤਰਿ ਪਿਆਰੁ ਭਗਤੀ ਰਾਤਾ ਸਹਜਿ ਮਤੇ ਬਣਿ ਆਈ ਹੇ ॥

੬॥

ਦੂਖ ਨਿਵਾਰਣੁ ਗੁਰ ਤੇ ਜਾਤਾ ॥

ਆਪਿ ਮਿਲਿਆ ਜਗਜੀਵਨੁ ਦਾਤਾ ॥

ਜਿਸ ਨੋ ਲਾਏ ਸੋਈ ਬੂਝੈ ਭਉ ਭਰਮੁ ਸਰੀਰਹੁ ਜਾਈ ਹੇ ॥

੭॥

ਆਪੇ ਗੁਰਮੁਖਿ ਆਪੇ ਦੇਵੈ ॥

ਸਚੈ ਸਬਦਿ ਸਤਿਗੁਰੁ ਸੇਵੈ ॥

ਜਰਾ ਜਮੁ ਤਿਸੁ ਜੋਹਿ ਨ ਸਾਕੈ ਸਾਚੇ ਸਿਉ ਬਣਿ ਆਈ ਹੇ ॥

੮॥

ਤ੍ਰਿਸਨਾ ਅਗਨਿ ਜਲੈ ਸੰਸਾਰਾ ॥

ਜਲਿ ਜਲਿ ਖਪੈ ਬਹੁਤੁ ਵਿਕਾਰਾ ॥

ਮਨਮੁਖੁ ਠਉਰ ਨ ਪਾਏ ਕਬਹੂ ਸਤਿਗੁਰ ਬੂਝ ਬੁਝਾਈ ਹੇ ॥

੯॥

ਸਤਿਗੁਰੁ ਸੇਵਨਿ ਸੇ ਵਡਭਾਗੀ ॥

ਸਾਚੈ ਨਾਮਿ ਸਦਾ ਲਿਵ ਲਾਗੀ ॥

ਅੰਤਰਿ ਨਾਮੁ ਰਵਿਆ ਨਿਹਕੇਵਲੁ ਤ੍ਰਿਸਨਾ ਸਬਦਿ ਬੁਝਾਈ ਹੇ ॥

੧੦॥

ਸਚਾ ਸਬਦੁ ਸਚੀ ਹੈ ਬਾਣੀ ॥

ਗੁਰਮੁਖਿ ਵਿਰਲੈ ਕਿਨੈ ਪਛਾਣੀ ॥

ਸਚੇ ਸਬਦਿ ਰਤੇ ਬੈਰਾਗੀ ਆਵਣੁ ਜਾਣੁ ਰਹਾਈ ਹੇ ॥

੧੧॥

ਸਬਦੁ ਬੁਝੈ ਸੋ ਮੈਲੁ ਚੁਕਾਏ ॥

ਨਿਰਮਲ ਨਾਮੁ ਵਸੈ ਮਨਿ ਆਏ ॥

ਸਤਿਗੁਰੁ ਅਪਣਾ ਸਦ ਹੀ ਸੇਵਹਿ ਹਉਮੈ ਵਿਚਹੁ ਜਾਈ ਹੇ ॥

੧੨॥

ਗੁਰ ਤੇ ਬੂਝੈ ਤਾ ਦਰੁ ਸੂਝੈ ॥

ਨਾਮ ਵਿਹੂਣਾ ਕਥਿ ਕਥਿ ਲੂਝੈ ॥

ਸਤਿਗੁਰ ਸੇਵੇ ਕੀ ਵਡਿਆਈ ਤ੍ਰਿਸਨਾ ਭੂਖ ਗਵਾਈ ਹੇ ॥

੧੩॥

ਆਪੇ ਆਪਿ ਮਿਲੈ ਤਾ ਬੂਝੈ ॥

ਗਿਆਨ ਵਿਹੂਣਾ ਕਿਛੂ ਨ ਸੂਝੈ ॥

ਗੁਰ ਕੀ ਦਾਤਿ ਸਦਾ ਮਨ ਅੰਤਰਿ ਬਾਣੀ ਸਬਦਿ ਵਜਾਈ ਹੇ ॥

੧੪॥

ਜੋ ਧੁਰਿ ਲਿਖਿਆ ਸੁ ਕਰਮ ਕਮਾਇਆ ॥

ਕੋਇ ਨ ਮੇਟੈ ਧੁਰਿ ਫੁਰਮਾਇਆ ॥

ਸਤਸੰਗਤਿ ਮਹਿ ਤਿਨ ਹੀ ਵਾਸਾ ਜਿਨ ਕਉ ਧੁਰਿ ਲਿਖਿ ਪਾਈ ਹੇ ॥

੧੫॥

ਅਪਣੀ ਨਦਰਿ ਕਰੇ ਸੋ ਪਾਏ ॥

ਸਚੈ ਸਬਦਿ ਤਾੜੀ ਚਿਤੁ ਲਾਏ ॥

ਨਾਨਕ ਦਾਸੁ ਕਹੈ ਬੇਨੰਤੀ ਭੀਖਿਆ ਨਾਮੁ ਦਰਿ ਪਾਈ ਹੇ ॥

੧੬॥

੧॥

ਮਾਰੂ ਮਹਲਾ ੩ ॥

ਏਕੋ ਏਕੁ ਵਰਤੈ ਸਭੁ ਸੋਈ ॥

ਗੁਰਮੁਖਿ ਵਿਰਲਾ ਬੂਝੈ ਕੋਈ ॥

ਏਕੋ ਰਵਿ ਰਹਿਆ ਸਭ ਅੰਤਰਿ ਤਿਸੁ ਬਿਨੁ ਅਵਰੁ ਨ ਕੋਈ ਹੇ ॥

੧॥

ਲਖ ਚਉਰਾਸੀਹ ਜੀਅ ਉਪਾਏ ॥

SikhiAt.Net
1044 ×