ਗਿਆਨੀ ਧਿਆਨੀ ਆਖਿ ਸੁਣਾਏ ॥
ਸਭਨਾ ਰਿਜਕੁ ਸਮਾਹੇ ਆਪੇ ਕੀਮਤਿ ਹੋਰ ਨ ਹੋਈ ਹੇ ॥
੨॥
ਮਾਇਆ ਮੋਹੁ ਅੰਧੁ ਅੰਧਾਰਾ ॥
ਹਉਮੈ ਮੇਰਾ ਪਸਰਿਆ ਪਾਸਾਰਾ ॥
ਅਨਦਿਨੁ ਜਲਤ ਰਹੈ ਦਿਨੁ ਰਾਤੀ ਗੁਰ ਬਿਨੁ ਸਾਂਤਿ ਨ ਹੋਈ ਹੇ ॥
੩॥
ਆਪੇ ਜੋੜਿ ਵਿਛੋੜੇ ਆਪੇ ॥
ਆਪੇ ਥਾਪਿ ਉਥਾਪੇ ਆਪੇ ॥
ਸਚਾ ਹੁਕਮੁ ਸਚਾ ਪਾਸਾਰਾ ਹੋਰਨਿ ਹੁਕਮੁ ਨ ਹੋਈ ਹੇ ॥
੪॥
ਆਪੇ ਲਾਇ ਲਏ ਸੋ ਲਾਗੈ ॥
ਗੁਰ ਪਰਸਾਦੀ ਜਮ ਕਾ ਭਉ ਭਾਗੈ ॥
ਅੰਤਰਿ ਸਬਦੁ ਸਦਾ ਸੁਖਦਾਤਾ ਗੁਰਮੁਖਿ ਬੂਝੈ ਕੋਈ ਹੇ ॥
੫॥
ਆਪੇ ਮੇਲੇ ਮੇਲਿ ਮਿਲਾਏ ॥
ਪੁਰਬਿ ਲਿਖਿਆ ਸੋ ਮੇਟਣਾ ਨ ਜਾਏ ॥
ਅਨਦਿਨੁ ਭਗਤਿ ਕਰੇ ਦਿਨੁ ਰਾਤੀ ਗੁਰਮੁਖਿ ਸੇਵਾ ਹੋਈ ਹੇ ॥
੬॥
ਸਤਿਗੁਰੁ ਸੇਵਿ ਸਦਾ ਸੁਖੁ ਜਾਤਾ ॥
ਆਪੇ ਆਇ ਮਿਲਿਆ ਸਭਨਾ ਕਾ ਦਾਤਾ ॥
ਹਉਮੈ ਮਾਰਿ ਤ੍ਰਿਸਨਾ ਅਗਨਿ ਨਿਵਾਰੀ ਸਬਦੁ ਚੀਨਿ ਸੁਖੁ ਹੋਈ ਹੇ ॥
੭॥
ਕਾਇਆ ਕੁਟੰਬੁ ਮੋਹੁ ਨ ਬੂਝੈ ॥
ਗੁਰਮੁਖਿ ਹੋਵੈ ਤ ਆਖੀ ਸੂਝੈ ॥
ਅਨਦਿਨੁ ਨਾਮੁ ਰਵੈ ਦਿਨੁ ਰਾਤੀ ਮਿਲਿ ਪ੍ਰੀਤਮ ਸੁਖੁ ਹੋਈ ਹੇ ॥
੮॥
ਮਨਮੁਖ ਧਾਤੁ ਦੂਜੈ ਹੈ ਲਾਗਾ ॥
ਜਨਮਤ ਕੀ ਨ ਮੂਓ ਆਭਾਗਾ ॥
ਆਵਤ ਜਾਤ ਬਿਰਥਾ ਜਨਮੁ ਗਵਾਇਆ ਬਿਨੁ ਗੁਰ ਮੁਕਤਿ ਨ ਹੋਈ ਹੇ ॥
੯॥
ਕਾਇਆ ਕੁਸੁਧ ਹਉਮੈ ਮਲੁ ਲਾਈ ॥
ਜੇ ਸਉ ਧੋਵਹਿ ਤਾ ਮੈਲੁ ਨ ਜਾਈ ॥
ਸਬਦਿ ਧੋਪੈ ਤਾ ਹਛੀ ਹੋਵੈ ਫਿਰਿ ਮੈਲੀ ਮੂਲਿ ਨ ਹੋਈ ਹੇ ॥
੧੦॥
ਪੰਚ ਦੂਤ ਕਾਇਆ ਸੰਘਾਰਹਿ ॥
ਮਰਿ ਮਰਿ ਜੰਮਹਿ ਸਬਦੁ ਨ ਵੀਚਾਰਹਿ ॥
ਅੰਤਰਿ ਮਾਇਆ ਮੋਹ ਗੁਬਾਰਾ ਜਿਉ ਸੁਪਨੈ ਸੁਧਿ ਨ ਹੋਈ ਹੇ ॥
੧੧॥
ਇਕਿ ਪੰਚਾ ਮਾਰਿ ਸਬਦਿ ਹੈ ਲਾਗੇ ॥
ਸਤਿਗੁਰੁ ਆਇ ਮਿਲਿਆ ਵਡਭਾਗੇ ॥
ਅੰਤਰਿ ਸਾਚੁ ਰਵਹਿ ਰੰਗਿ ਰਾਤੇ ਸਹਜਿ ਸਮਾਵੈ ਸੋਈ ਹੇ ॥
੧੨॥
ਗੁਰ ਕੀ ਚਾਲ ਗੁਰੂ ਤੇ ਜਾਪੈ ॥
ਪੂਰਾ ਸੇਵਕੁ ਸਬਦਿ ਸਿਞਾਪੈ ॥
ਸਦਾ ਸਬਦੁ ਰਵੈ ਘਟ ਅੰਤਰਿ ਰਸਨਾ ਰਸੁ ਚਾਖੈ ਸਚੁ ਸੋਈ ਹੇ ॥
੧੩॥
ਹਉਮੈ ਮਾਰੇ ਸਬਦਿ ਨਿਵਾਰੇ ॥
ਹਰਿ ਕਾ ਨਾਮੁ ਰਖੈ ਉਰਿ ਧਾਰੇ ॥
ਏਕਸੁ ਬਿਨੁ ਹਉ ਹੋਰੁ ਨ ਜਾਣਾ ਸਹਜੇ ਹੋਇ ਸੁ ਹੋਈ ਹੇ ॥
੧੪॥
ਬਿਨੁ ਸਤਿਗੁਰ ਸਹਜੁ ਕਿਨੈ ਨਹੀ ਪਾਇਆ ॥
ਗੁਰਮੁਖਿ ਬੂਝੈ ਸਚਿ ਸਮਾਇਆ ॥
ਸਚਾ ਸੇਵਿ ਸਬਦਿ ਸਚ ਰਾਤੇ ਹਉਮੈ ਸਬਦੇ ਖੋਈ ਹੇ ॥
੧੫॥
ਆਪੇ ਗੁਣਦਾਤਾ ਬੀਚਾਰੀ ॥
ਗੁਰਮੁਖਿ ਦੇਵਹਿ ਪਕੀ ਸਾਰੀ ॥
ਨਾਨਕ ਨਾਮਿ ਸਮਾਵਹਿ ਸਾਚੈ ਸਾਚੇ ਤੇ ਪਤਿ ਹੋਈ ਹੇ ॥
੧੬॥
੨॥
ਮਾਰੂ ਮਹਲਾ ੩ ॥
ਜਗਜੀਵਨੁ ਸਾਚਾ ਏਕੋ ਦਾਤਾ ॥
ਗੁਰ ਸੇਵਾ ਤੇ ਸਬਦਿ ਪਛਾਤਾ ॥