ਸ੍ਰੀ ਗੁਰੂ ਗ੍ਰੰਥ ਸਾਹਿਬ ਜੀ

ਸਹਜ ਪਾਠ ਸੇਵਾ

ਪਾਵਨ ਅੰਗ 1 ਤੋਂ 1430 ਤੱਕ ਦੀ ਸੰਪੂਰਨ ਸੇਵਾ। ਆਪਣਾ ਪਾਠ ਸੈਸ਼ਨ ਸੰਭਾਲੋ ਅਤੇ ਜਿੱਥੇ ਸੰਪੰਨ ਕੀਤਾ ਸੀ ਉੱਥੋਂ ਹੀ ਮੁੜ ਸੇਵਾ ਆਰੰਭੋ।

1430 ਪਾਵਨ ਅੰਗ

ਇਕਾਗਰਤਾ ਮੋਡ (ਪੂਰਨ ਹਜ਼ੂਰੀ)
1052
ਪਾਵਨ ਅੰਗ 1052 / 1430

ਜਹ ਦੇਖਾ ਤੂ ਸਭਨੀ ਥਾਈ ॥

ਪੂਰੈ ਗੁਰਿ ਸਭ ਸੋਝੀ ਪਾਈ ॥

ਨਾਮੋ ਨਾਮੁ ਧਿਆਈਐ ਸਦਾ ਸਦ ਇਹੁ ਮਨੁ ਨਾਮੇ ਰਾਤਾ ਹੇ ॥

੧੨॥

ਨਾਮੇ ਰਾਤਾ ਪਵਿਤੁ ਸਰੀਰਾ ॥

ਬਿਨੁ ਨਾਵੈ ਡੂਬਿ ਮੁਏ ਬਿਨੁ ਨੀਰਾ ॥

ਆਵਹਿ ਜਾਵਹਿ ਨਾਮੁ ਨਹੀ ਬੂਝਹਿ ਇਕਨਾ ਗੁਰਮੁਖਿ ਸਬਦੁ ਪਛਾਤਾ ਹੇ ॥

੧੩॥

ਪੂਰੈ ਸਤਿਗੁਰਿ ਬੂਝ ਬੁਝਾਈ ॥

ਵਿਣੁ ਨਾਵੈ ਮੁਕਤਿ ਕਿਨੈ ਨ ਪਾਈ ॥

ਨਾਮੇ ਨਾਮਿ ਮਿਲੈ ਵਡਿਆਈ ਸਹਜਿ ਰਹੈ ਰੰਗਿ ਰਾਤਾ ਹੇ ॥

੧੪॥

ਕਾਇਆ ਨਗਰੁ ਢਹੈ ਢਹਿ ਢੇਰੀ ॥

ਬਿਨੁ ਸਬਦੈ ਚੂਕੈ ਨਹੀ ਫੇਰੀ ॥

ਸਾਚੁ ਸਲਾਹੇ ਸਾਚਿ ਸਮਾਵੈ ਜਿਨਿ ਗੁਰਮੁਖਿ ਏਕੋ ਜਾਤਾ ਹੇ ॥

੧੫॥

ਜਿਸ ਨੋ ਨਦਰਿ ਕਰੇ ਸੋ ਪਾਏ ॥

ਸਾਚਾ ਸਬਦੁ ਵਸੈ ਮਨਿ ਆਏ ॥

ਨਾਨਕ ਨਾਮਿ ਰਤੇ ਨਿਰੰਕਾਰੀ ਦਰਿ ਸਾਚੈ ਸਾਚੁ ਪਛਾਤਾ ਹੇ ॥

੧੬॥

੮॥

ਮਾਰੂ ਸੋਲਹੇ ੩ ॥

ਆਪੇ ਕਰਤਾ ਸਭੁ ਜਿਸੁ ਕਰਣਾ ॥

ਜੀਅ ਜੰਤ ਸਭਿ ਤੇਰੀ ਸਰਣਾ ॥

ਆਪੇ ਗੁਪਤੁ ਵਰਤੈ ਸਭ ਅੰਤਰਿ ਗੁਰ ਕੈ ਸਬਦਿ ਪਛਾਤਾ ਹੇ ॥

੧॥

ਹਰਿ ਕੇ ਭਗਤਿ ਭਰੇ ਭੰਡਾਰਾ ॥

ਆਪੇ ਬਖਸੇ ਸਬਦਿ ਵੀਚਾਰਾ ॥

ਜੋ ਤੁਧੁ ਭਾਵੈ ਸੋਈ ਕਰਸਹਿ ਸਚੇ ਸਿਉ ਮਨੁ ਰਾਤਾ ਹੇ ॥

੨॥

ਆਪੇ ਹੀਰਾ ਰਤਨੁ ਅਮੋਲੋ ॥

ਆਪੇ ਨਦਰੀ ਤੋਲੇ ਤੋਲੋ ॥

ਜੀਅ ਜੰਤ ਸਭਿ ਸਰਣਿ ਤੁਮਾਰੀ ਕਰਿ ਕਿਰਪਾ ਆਪਿ ਪਛਾਤਾ ਹੇ ॥

੩॥

ਜਿਸ ਨੋ ਨਦਰਿ ਹੋਵੈ ਧੁਰਿ ਤੇਰੀ ॥

ਮਰੈ ਨ ਜੰਮੈ ਚੂਕੈ ਫੇਰੀ ॥

ਸਾਚੇ ਗੁਣ ਗਾਵੈ ਦਿਨੁ ਰਾਤੀ ਜੁਗਿ ਜੁਗਿ ਏਕੋ ਜਾਤਾ ਹੇ ॥

੪॥

ਮਾਇਆ ਮੋਹਿ ਸਭੁ ਜਗਤੁ ਉਪਾਇਆ ॥

ਬ੍ਰਹਮਾ ਬਿਸਨੁ ਦੇਵ ਸਬਾਇਆ ॥

ਜੋ ਤੁਧੁ ਭਾਣੇ ਸੇ ਨਾਮਿ ਲਾਗੇ ਗਿਆਨ ਮਤੀ ਪਛਾਤਾ ਹੇ ॥

੫॥

ਪਾਪ ਪੁੰਨ ਵਰਤੈ ਸੰਸਾਰਾ ॥

ਹਰਖੁ ਸੋਗੁ ਸਭੁ ਦੁਖੁ ਹੈ ਭਾਰਾ ॥

ਗੁਰਮੁਖਿ ਹੋਵੈ ਸੋ ਸੁਖੁ ਪਾਏ ਜਿਨਿ ਗੁਰਮੁਖਿ ਨਾਮੁ ਪਛਾਤਾ ਹੇ ॥

੬॥

ਕਿਰਤੁ ਨ ਕੋਈ ਮੇਟਣਹਾਰਾ ॥

ਗੁਰ ਕੈ ਸਬਦੇ ਮੋਖ ਦੁਆਰਾ ॥

ਪੂਰਬਿ ਲਿਖਿਆ ਸੋ ਫਲੁ ਪਾਇਆ ਜਿਨਿ ਆਪੁ ਮਾਰਿ ਪਛਾਤਾ ਹੇ ॥

੭॥

ਮਾਇਆ ਮੋਹਿ ਹਰਿ ਸਿਉ ਚਿਤੁ ਨ ਲਾਗੈ ॥

ਦੂਜੈ ਭਾਇ ਘਣਾ ਦੁਖੁ ਆਗੈ ॥

ਮਨਮੁਖ ਭਰਮਿ ਭੁਲੇ ਭੇਖਧਾਰੀ ਅੰਤ ਕਾਲਿ ਪਛੁਤਾਤਾ ਹੇ ॥

੮॥

ਹਰਿ ਕੈ ਭਾਣੈ ਹਰਿ ਗੁਣ ਗਾਏ ॥

ਸਭਿ ਕਿਲਬਿਖ ਕਾਟੇ ਦੂਖ ਸਬਾਏ ॥

ਹਰਿ ਨਿਰਮਲੁ ਨਿਰਮਲ ਹੈ ਬਾਣੀ ਹਰਿ ਸੇਤੀ ਮਨੁ ਰਾਤਾ ਹੇ ॥

੯॥

ਜਿਸ ਨੋ ਨਦਰਿ ਕਰੇ ਸੋ ਗੁਣ ਨਿਧਿ ਪਾਏ ॥

ਹਉਮੈ ਮੇਰਾ ਠਾਕਿ ਰਹਾਏ ॥

ਗੁਣ ਅਵਗਣ ਕਾ ਏਕੋ ਦਾਤਾ ਗੁਰਮੁਖਿ ਵਿਰਲੀ ਜਾਤਾ ਹੇ ॥

੧੦॥

ਮੇਰਾ ਪ੍ਰਭੁ ਨਿਰਮਲੁ ਅਤਿ ਅਪਾਰਾ ॥

ਆਪੇ ਮੇਲੈ ਗੁਰ ਸਬਦਿ ਵੀਚਾਰਾ ॥

SikhiAt.Net
1052 ×