Dhur Ki Baani — Sri Guru Granth Sahib Ji

Sehaj Path Sewa

Sacred Angs 1 to 1430 of Sri Guru Granth Sahib Ji. Save your path progress and resume whenever you return to the Darbar.

1430 Angs

Full View (Hazoori Mode)
1053
Pavan Ang 1053 of 1430

ਆਪੇ ਬਖਸੇ ਸਚੁ ਦ੍ਰਿੜਾਏ ਮਨੁ ਤਨੁ ਸਾਚੈ ਰਾਤਾ ਹੇ ॥

੧੧॥

ਮਨੁ ਤਨੁ ਮੈਲਾ ਵਿਚਿ ਜੋਤਿ ਅਪਾਰਾ ॥

ਗੁਰਮਤਿ ਬੂਝੈ ਕਰਿ ਵੀਚਾਰਾ ॥

ਹਉਮੈ ਮਾਰਿ ਸਦਾ ਮਨੁ ਨਿਰਮਲੁ ਰਸਨਾ ਸੇਵਿ ਸੁਖਦਾਤਾ ਹੇ ॥

੧੨॥

ਗੜ ਕਾਇਆ ਅੰਦਰਿ ਬਹੁ ਹਟ ਬਾਜਾਰਾ ॥

ਤਿਸੁ ਵਿਚਿ ਨਾਮੁ ਹੈ ਅਤਿ ਅਪਾਰਾ ॥

ਗੁਰ ਕੈ ਸਬਦਿ ਸਦਾ ਦਰਿ ਸੋਹੈ ਹਉਮੈ ਮਾਰਿ ਪਛਾਤਾ ਹੇ ॥

੧੩॥

ਰਤਨੁ ਅਮੋਲਕੁ ਅਗਮ ਅਪਾਰਾ ॥

ਕੀਮਤਿ ਕਵਣੁ ਕਰੇ ਵੇਚਾਰਾ ॥

ਗੁਰ ਕੈ ਸਬਦੇ ਤੋਲਿ ਤੋਲਾਏ ਅੰਤਰਿ ਸਬਦਿ ਪਛਾਤਾ ਹੇ ॥

੧੪॥

ਸਿਮ੍ਰਿਤਿ ਸਾਸਤ੍ਰ ਬਹੁਤੁ ਬਿਸਥਾਰਾ ॥

ਮਾਇਆ ਮੋਹੁ ਪਸਰਿਆ ਪਾਸਾਰਾ ॥

ਮੂਰਖ ਪੜਹਿ ਸਬਦੁ ਨ ਬੂਝਹਿ ਗੁਰਮੁਖਿ ਵਿਰਲੈ ਜਾਤਾ ਹੇ ॥

੧੫॥

ਆਪੇ ਕਰਤਾ ਕਰੇ ਕਰਾਏ ॥

ਸਚੀ ਬਾਣੀ ਸਚੁ ਦ੍ਰਿੜਾਏ ॥

ਨਾਨਕ ਨਾਮੁ ਮਿਲੈ ਵਡਿਆਈ ਜੁਗਿ ਜੁਗਿ ਏਕੋ ਜਾਤਾ ਹੇ ॥

੧੬॥

੯॥

ਮਾਰੂ ਮਹਲਾ ੩ ॥

ਸੋ ਸਚੁ ਸੇਵਿਹੁ ਸਿਰਜਣਹਾਰਾ ॥

ਸਬਦੇ ਦੂਖ ਨਿਵਾਰਣਹਾਰਾ ॥

ਅਗਮੁ ਅਗੋਚਰੁ ਕੀਮਤਿ ਨਹੀ ਪਾਈ ਆਪੇ ਅਗਮ ਅਥਾਹਾ ਹੇ ॥

੧॥

ਆਪੇ ਸਚਾ ਸਚੁ ਵਰਤਾਏ ॥

ਇਕਿ ਜਨ ਸਾਚੈ ਆਪੇ ਲਾਏ ॥

ਸਾਚੋ ਸੇਵਹਿ ਸਾਚੁ ਕਮਾਵਹਿ ਨਾਮੇ ਸਚਿ ਸਮਾਹਾ ਹੇ ॥

੨॥

ਧੁਰਿ ਭਗਤਾ ਮੇਲੇ ਆਪਿ ਮਿਲਾਏ ॥

ਸਚੀ ਭਗਤੀ ਆਪੇ ਲਾਏ ॥

ਸਾਚੀ ਬਾਣੀ ਸਦਾ ਗੁਣ ਗਾਵੈ ਇਸੁ ਜਨਮੈ ਕਾ ਲਾਹਾ ਹੇ ॥

੩॥

ਗੁਰਮੁਖਿ ਵਣਜੁ ਕਰਹਿ ਪਰੁ ਆਪੁ ਪਛਾਣਹਿ ॥

ਏਕਸ ਬਿਨੁ ਕੋ ਅਵਰੁ ਨ ਜਾਣਹਿ ॥

ਸਚਾ ਸਾਹੁ ਸਚੇ ਵਣਜਾਰੇ ਪੂੰਜੀ ਨਾਮੁ ਵਿਸਾਹਾ ਹੇ ॥

੪॥

ਆਪੇ ਸਾਜੇ ਸ੍ਰਿਸਟਿ ਉਪਾਏ ॥

ਵਿਰਲੇ ਕਉ ਗੁਰ ਸਬਦੁ ਬੁਝਾਏ ॥

ਸਤਿਗੁਰੁ ਸੇਵਹਿ ਸੇ ਜਨ ਸਾਚੇ ਕਾਟੇ ਜਮ ਕਾ ਫਾਹਾ ਹੇ ॥

੫॥

ਭੰਨੈ ਘੜੇ ਸਵਾਰੇ ਸਾਜੇ ॥

ਮਾਇਆ ਮੋਹਿ ਦੂਜੈ ਜੰਤ ਪਾਜੇ ॥

ਮਨਮੁਖ ਫਿਰਹਿ ਸਦਾ ਅੰਧੁ ਕਮਾਵਹਿ ਜਮ ਕਾ ਜੇਵੜਾ ਗਲਿ ਫਾਹਾ ਹੇ ॥

੬॥

ਆਪੇ ਬਖਸੇ ਗੁਰ ਸੇਵਾ ਲਾਏ ॥

ਗੁਰਮਤੀ ਨਾਮੁ ਮੰਨਿ ਵਸਾਏ ॥

ਅਨਦਿਨੁ ਨਾਮੁ ਧਿਆਏ ਸਾਚਾ ਇਸੁ ਜਗ ਮਹਿ ਨਾਮੋ ਲਾਹਾ ਹੇ ॥

੭॥

ਆਪੇ ਸਚਾ ਸਚੀ ਨਾਈ ॥

ਗੁਰਮੁਖਿ ਦੇਵੈ ਮੰਨਿ ਵਸਾਈ ॥

ਜਿਨ ਮਨਿ ਵਸਿਆ ਸੇ ਜਨ ਸੋਹਹਿ ਤਿਨ ਸਿਰਿ ਚੂਕਾ ਕਾਹਾ ਹੇ ॥

੮॥

ਅਗਮ ਅਗੋਚਰੁ ਕੀਮਤਿ ਨਹੀ ਪਾਈ ॥

ਗੁਰ ਪਰਸਾਦੀ ਮੰਨਿ ਵਸਾਈ ॥

ਸਦਾ ਸਬਦਿ ਸਾਲਾਹੀ ਗੁਣਦਾਤਾ ਲੇਖਾ ਕੋਇ ਨ ਮੰਗੈ ਤਾਹਾ ਹੇ ॥

੯॥

ਬ੍ਰਹਮਾ ਬਿਸਨੁ ਰੁਦ੍ਰੁ ਤਿਸ ਕੀ ਸੇਵਾ ॥

ਅੰਤੁ ਨ ਪਾਵਹਿ ਅਲਖ ਅਭੇਵਾ ॥

ਜਿਨ ਕਉ ਨਦਰਿ ਕਰਹਿ ਤੂ ਅਪਣੀ ਗੁਰਮੁਖਿ ਅਲਖੁ ਲਖਾਹਾ ਹੇ ॥

੧੦॥

SikhiAt.Net
1053 ×