Dhur Ki Baani — Sri Guru Granth Sahib Ji

Sehaj Path Sewa

Sacred Angs 1 to 1430 of Sri Guru Granth Sahib Ji. Save your path progress and resume whenever you return to the Darbar.

1430 Angs

Full View (Hazoori Mode)
1054
Pavan Ang 1054 of 1430

ਪੂਰੈ ਸਤਿਗੁਰਿ ਸੋਝੀ ਪਾਈ ॥

ਏਕੋ ਨਾਮੁ ਮੰਨਿ ਵਸਾਈ ॥

ਨਾਮੁ ਜਪੀ ਤੈ ਨਾਮੁ ਧਿਆਈ ਮਹਲੁ ਪਾਇ ਗੁਣ ਗਾਹਾ ਹੇ ॥

੧੧॥

ਸੇਵਕ ਸੇਵਹਿ ਮੰਨਿ ਹੁਕਮੁ ਅਪਾਰਾ ॥

ਮਨਮੁਖ ਹੁਕਮੁ ਨ ਜਾਣਹਿ ਸਾਰਾ ॥

ਹੁਕਮੇ ਮੰਨੇ ਹੁਕਮੇ ਵਡਿਆਈ ਹੁਕਮੇ ਵੇਪਰਵਾਹਾ ਹੇ ॥

੧੨॥

ਗੁਰ ਪਰਸਾਦੀ ਹੁਕਮੁ ਪਛਾਣੈ ॥

ਧਾਵਤੁ ਰਾਖੈ ਇਕਤੁ ਘਰਿ ਆਣੈ ॥

ਨਾਮੇ ਰਾਤਾ ਸਦਾ ਬੈਰਾਗੀ ਨਾਮੁ ਰਤਨੁ ਮਨਿ ਤਾਹਾ ਹੇ ॥

੧੩॥

ਸਭ ਜਗ ਮਹਿ ਵਰਤੈ ਏਕੋ ਸੋਈ ॥

ਗੁਰ ਪਰਸਾਦੀ ਪਰਗਟੁ ਹੋਈ ॥

ਸਬਦੁ ਸਲਾਹਹਿ ਸੇ ਜਨ ਨਿਰਮਲ ਨਿਜ ਘਰਿ ਵਾਸਾ ਤਾਹਾ ਹੇ ॥

੧੪॥

ਸਦਾ ਭਗਤ ਤੇਰੀ ਸਰਣਾਈ ॥

ਅਗਮ ਅਗੋਚਰ ਕੀਮਤਿ ਨਹੀ ਪਾਈ ॥

ਜਿਉ ਤੁਧੁ ਭਾਵਹਿ ਤਿਉ ਤੂ ਰਾਖਹਿ ਗੁਰਮੁਖਿ ਨਾਮੁ ਧਿਆਹਾ ਹੇ ॥

੧੫॥

ਸਦਾ ਸਦਾ ਤੇਰੇ ਗੁਣ ਗਾਵਾ ॥

ਸਚੇ ਸਾਹਿਬ ਤੇਰੈ ਮਨਿ ਭਾਵਾ ॥

ਨਾਨਕੁ ਸਾਚੁ ਕਹੈ ਬੇਨੰਤੀ ਸਚੁ ਦੇਵਹੁ ਸਚਿ ਸਮਾਹਾ ਹੇ ॥

੧੬॥

੧॥

੧੦॥

ਮਾਰੂ ਮਹਲਾ ੩ ॥

ਸਤਿਗੁਰੁ ਸੇਵਨਿ ਸੇ ਵਡਭਾਗੀ ॥

ਅਨਦਿਨੁ ਸਾਚਿ ਨਾਮਿ ਲਿਵ ਲਾਗੀ ॥

ਸਦਾ ਸੁਖਦਾਤਾ ਰਵਿਆ ਘਟ ਅੰਤਰਿ ਸਬਦਿ ਸਚੈ ਓਮਾਹਾ ਹੇ ॥

੧॥

ਨਦਰਿ ਕਰੇ ਤਾ ਗੁਰੂ ਮਿਲਾਏ ॥

ਹਰਿ ਕਾ ਨਾਮੁ ਮੰਨਿ ਵਸਾਏ ॥

ਹਰਿ ਮਨਿ ਵਸਿਆ ਸਦਾ ਸੁਖਦਾਤਾ ਸਬਦੇ ਮਨਿ ਓਮਾਹਾ ਹੇ ॥

੨॥

ਕ੍ਰਿਪਾ ਕਰੇ ਤਾ ਮੇਲਿ ਮਿਲਾਏ ॥

ਹਉਮੈ ਮਮਤਾ ਸਬਦਿ ਜਲਾਏ ॥

ਸਦਾ ਮੁਕਤੁ ਰਹੈ ਇਕ ਰੰਗੀ ਨਾਹੀ ਕਿਸੈ ਨਾਲਿ ਕਾਹਾ ਹੇ ॥

੩॥

ਬਿਨੁ ਸਤਿਗੁਰ ਸੇਵੇ ਘੋਰ ਅੰਧਾਰਾ ॥

ਬਿਨੁ ਸਬਦੈ ਕੋਇ ਨ ਪਾਵੈ ਪਾਰਾ ॥

ਜੋ ਸਬਦਿ ਰਾਤੇ ਮਹਾ ਬੈਰਾਗੀ ਸੋ ਸਚੁ ਸਬਦੇ ਲਾਹਾ ਹੇ ॥

੪॥

ਦੁਖੁ ਸੁਖੁ ਕਰਤੈ ਧੁਰਿ ਲਿਖਿ ਪਾਇਆ ॥

ਦੂਜਾ ਭਾਉ ਆਪਿ ਵਰਤਾਇਆ ॥

ਗੁਰਮੁਖਿ ਹੋਵੈ ਸੁ ਅਲਿਪਤੋ ਵਰਤੈ ਮਨਮੁਖ ਕਾ ਕਿਆ ਵੇਸਾਹਾ ਹੇ ॥

੫॥

ਸੇ ਮਨਮੁਖ ਜੋ ਸਬਦੁ ਨ ਪਛਾਣਹਿ ॥

ਗੁਰ ਕੇ ਭੈ ਕੀ ਸਾਰ ਨ ਜਾਣਹਿ ॥

ਭੈ ਬਿਨੁ ਕਿਉ ਨਿਰਭਉ ਸਚੁ ਪਾਈਐ ਜਮੁ ਕਾਢਿ ਲਏਗਾ ਸਾਹਾ ਹੇ ॥

੬॥

ਅਫਰਿਓ ਜਮੁ ਮਾਰਿਆ ਨ ਜਾਈ ॥

ਗੁਰ ਕੈ ਸਬਦੇ ਨੇੜਿ ਨ ਆਈ ॥

ਸਬਦੁ ਸੁਣੇ ਤਾ ਦੂਰਹੁ ਭਾਗੈ ਮਤੁ ਮਾਰੇ ਹਰਿ ਜੀਉ ਵੇਪਰਵਾਹਾ ਹੇ ॥

੭॥

ਹਰਿ ਜੀਉ ਕੀ ਹੈ ਸਭ ਸਿਰਕਾਰਾ ॥

ਏਹੁ ਜਮੁ ਕਿਆ ਕਰੇ ਵਿਚਾਰਾ ॥

ਹੁਕਮੀ ਬੰਦਾ ਹੁਕਮੁ ਕਮਾਵੈ ਹੁਕਮੇ ਕਢਦਾ ਸਾਹਾ ਹੇ ॥

੮॥

ਗੁਰਮੁਖਿ ਸਾਚੈ ਕੀਆ ਅਕਾਰਾ ॥

ਗੁਰਮੁਖਿ ਪਸਰਿਆ ਸਭੁ ਪਾਸਾਰਾ ॥

ਗੁਰਮੁਖਿ ਹੋਵੈ ਸੋ ਸਚੁ ਬੂਝੈ ਸਬਦਿ ਸਚੈ ਸੁਖੁ ਤਾਹਾ ਹੇ ॥

੯॥

ਗੁਰਮੁਖਿ ਜਾਤਾ ਕਰਮਿ ਬਿਧਾਤਾ ॥

SikhiAt.Net
1054 ×