ਸ੍ਰੀ ਗੁਰੂ ਗ੍ਰੰਥ ਸਾਹਿਬ ਜੀ

ਸਹਜ ਪਾਠ ਸੇਵਾ

ਪਾਵਨ ਅੰਗ 1 ਤੋਂ 1430 ਤੱਕ ਦੀ ਸੰਪੂਰਨ ਸੇਵਾ। ਆਪਣਾ ਪਾਠ ਸੈਸ਼ਨ ਸੰਭਾਲੋ ਅਤੇ ਜਿੱਥੇ ਸੰਪੰਨ ਕੀਤਾ ਸੀ ਉੱਥੋਂ ਹੀ ਮੁੜ ਸੇਵਾ ਆਰੰਭੋ।

1430 ਪਾਵਨ ਅੰਗ

ਇਕਾਗਰਤਾ ਮੋਡ (ਪੂਰਨ ਹਜ਼ੂਰੀ)
1057
ਪਾਵਨ ਅੰਗ 1057 / 1430

ਗੁਰ ਕੈ ਸਬਦਿ ਹਰਿ ਨਾਮੁ ਵਖਾਣੈ ॥

ਅਨਦਿਨੁ ਨਾਮਿ ਰਤਾ ਦਿਨੁ ਰਾਤੀ ਮਾਇਆ ਮੋਹੁ ਚੁਕਾਹਾ ਹੇ ॥

੮॥

ਗੁਰ ਸੇਵਾ ਤੇ ਸਭੁ ਕਿਛੁ ਪਾਏ ॥

ਹਉਮੈ ਮੇਰਾ ਆਪੁ ਗਵਾਏ ॥

ਆਪੇ ਕ੍ਰਿਪਾ ਕਰੇ ਸੁਖਦਾਤਾ ਗੁਰ ਕੈ ਸਬਦੇ ਸੋਹਾ ਹੇ ॥

੯॥

ਗੁਰ ਕਾ ਸਬਦੁ ਅੰਮ੍ਰਿਤ ਹੈ ਬਾਣੀ ॥

ਅਨਦਿਨੁ ਹਰਿ ਕਾ ਨਾਮੁ ਵਖਾਣੀ ॥

ਹਰਿ ਹਰਿ ਸਚਾ ਵਸੈ ਘਟ ਅੰਤਰਿ ਸੋ ਘਟੁ ਨਿਰਮਲੁ ਤਾਹਾ ਹੇ ॥

੧੦॥

ਸੇਵਕ ਸੇਵਹਿ ਸਬਦਿ ਸਲਾਹਹਿ ॥

ਸਦਾ ਰੰਗਿ ਰਾਤੇ ਹਰਿ ਗੁਣ ਗਾਵਹਿ ॥

ਆਪੇ ਬਖਸੇ ਸਬਦਿ ਮਿਲਾਏ ਪਰਮਲ ਵਾਸੁ ਮਨਿ ਤਾਹਾ ਹੇ ॥

੧੧॥

ਸਬਦੇ ਅਕਥੁ ਕਥੇ ਸਾਲਾਹੇ ॥

ਮੇਰੇ ਪ੍ਰਭ ਸਾਚੇ ਵੇਪਰਵਾਹੇ ॥

ਆਪੇ ਗੁਣਦਾਤਾ ਸਬਦਿ ਮਿਲਾਏ ਸਬਦੈ ਕਾ ਰਸੁ ਤਾਹਾ ਹੇ ॥

੧੨॥

ਮਨਮੁਖੁ ਭੂਲਾ ਠਉਰ ਨ ਪਾਏ ॥

ਜੋ ਧੁਰਿ ਲਿਖਿਆ ਸੁ ਕਰਮ ਕਮਾਏ ॥

ਬਿਖਿਆ ਰਾਤੇ ਬਿਖਿਆ ਖੋਜੈ ਮਰਿ ਜਨਮੈ ਦੁਖੁ ਤਾਹਾ ਹੇ ॥

੧੩॥

ਆਪੇ ਆਪਿ ਆਪਿ ਸਾਲਾਹੇ ॥

ਤੇਰੇ ਗੁਣ ਪ੍ਰਭ ਤੁਝ ਹੀ ਮਾਹੇ ॥

ਤੂ ਆਪਿ ਸਚਾ ਤੇਰੀ ਬਾਣੀ ਸਚੀ ਆਪੇ ਅਲਖੁ ਅਥਾਹਾ ਹੇ ॥

੧੪॥

ਬਿਨੁ ਗੁਰ ਦਾਤੇ ਕੋਇ ਨ ਪਾਏ ॥

ਲਖ ਕੋਟੀ ਜੇ ਕਰਮ ਕਮਾਏ ॥

ਗੁਰ ਕਿਰਪਾ ਤੇ ਘਟ ਅੰਤਰਿ ਵਸਿਆ ਸਬਦੇ ਸਚੁ ਸਾਲਾਹਾ ਹੇ ॥

੧੫॥

ਸੇ ਜਨ ਮਿਲੇ ਧੁਰਿ ਆਪਿ ਮਿਲਾਏ ॥

ਸਾਚੀ ਬਾਣੀ ਸਬਦਿ ਸੁਹਾਏ ॥

ਨਾਨਕ ਜਨੁ ਗੁਣ ਗਾਵੈ ਨਿਤ ਸਾਚੇ ਗੁਣ ਗਾਵਹ ਗੁਣੀ ਸਮਾਹਾ ਹੇ ॥

੧੬॥

੪॥

੧੩॥

ਮਾਰੂ ਮਹਲਾ ੩ ॥

ਨਿਹਚਲੁ ਏਕੁ ਸਦਾ ਸਚੁ ਸੋਈ ॥

ਪੂਰੇ ਗੁਰ ਤੇ ਸੋਝੀ ਹੋਈ ॥

ਹਰਿ ਰਸਿ ਭੀਨੇ ਸਦਾ ਧਿਆਇਨਿ ਗੁਰਮਤਿ ਸੀਲੁ ਸੰਨਾਹਾ ਹੇ ॥

੧॥

ਅੰਦਰਿ ਰੰਗੁ ਸਦਾ ਸਚਿਆਰਾ ॥

ਗੁਰ ਕੈ ਸਬਦਿ ਹਰਿ ਨਾਮਿ ਪਿਆਰਾ ॥

ਨਉ ਨਿਧਿ ਨਾਮੁ ਵਸਿਆ ਘਟ ਅੰਤਰਿ ਛੋਡਿਆ ਮਾਇਆ ਕਾ ਲਾਹਾ ਹੇ ॥

੨॥

ਰਈਅਤਿ ਰਾਜੇ ਦੁਰਮਤਿ ਦੋਈ ॥

ਬਿਨੁ ਸਤਿਗੁਰ ਸੇਵੇ ਏਕੁ ਨ ਹੋਈ ॥

ਏਕੁ ਧਿਆਇਨਿ ਸਦਾ ਸੁਖੁ ਪਾਇਨਿ ਨਿਹਚਲੁ ਰਾਜੁ ਤਿਨਾਹਾ ਹੇ ॥

੩॥

ਆਵਣੁ ਜਾਣਾ ਰਖੈ ਨ ਕੋਈ ॥

ਜੰਮਣੁ ਮਰਣੁ ਤਿਸੈ ਤੇ ਹੋਈ ॥

ਗੁਰਮੁਖਿ ਸਾਚਾ ਸਦਾ ਧਿਆਵਹੁ ਗਤਿ ਮੁਕਤਿ ਤਿਸੈ ਤੇ ਪਾਹਾ ਹੇ ॥

੪॥

ਸਚੁ ਸੰਜਮੁ ਸਤਿਗੁਰੂ ਦੁਆਰੈ ॥

ਹਉਮੈ ਕ੍ਰੋਧੁ ਸਬਦਿ ਨਿਵਾਰੈ ॥

ਸਤਿਗੁਰੁ ਸੇਵਿ ਸਦਾ ਸੁਖੁ ਪਾਈਐ ਸੀਲੁ ਸੰਤੋਖੁ ਸਭੁ ਤਾਹਾ ਹੇ ॥

੫॥

ਹਉਮੈ ਮੋਹੁ ਉਪਜੈ ਸੰਸਾਰਾ ॥

ਸਭੁ ਜਗੁ ਬਿਨਸੈ ਨਾਮੁ ਵਿਸਾਰਾ ॥

ਬਿਨੁ ਸਤਿਗੁਰ ਸੇਵੇ ਨਾਮੁ ਨ ਪਾਈਐ ਨਾਮੁ ਸਚਾ ਜਗਿ ਲਾਹਾ ਹੇ ॥

੬॥

ਸਚਾ ਅਮਰੁ ਸਬਦਿ ਸੁਹਾਇਆ ॥

ਪੰਚ ਸਬਦ ਮਿਲਿ ਵਾਜਾ ਵਾਇਆ ॥

SikhiAt.Net
1057 ×