ਸਦਾ ਕਾਰਜੁ ਸਚਿ ਨਾਮਿ ਸੁਹੇਲਾ ਬਿਨੁ ਸਬਦੈ ਕਾਰਜੁ ਕੇਹਾ ਹੇ ॥
੭॥
ਖਿਨ ਮਹਿ ਹਸੈ ਖਿਨ ਮਹਿ ਰੋਵੈ ॥
ਦੂਜੀ ਦੁਰਮਤਿ ਕਾਰਜੁ ਨ ਹੋਵੈ ॥
ਸੰਜੋਗੁ ਵਿਜੋਗੁ ਕਰਤੈ ਲਿਖਿ ਪਾਏ ਕਿਰਤੁ ਨ ਚਲੈ ਚਲਾਹਾ ਹੇ ॥
੮॥
ਜੀਵਨ ਮੁਕਤਿ ਗੁਰ ਸਬਦੁ ਕਮਾਏ ॥
ਹਰਿ ਸਿਉ ਸਦ ਹੀ ਰਹੈ ਸਮਾਏ ॥
ਗੁਰ ਕਿਰਪਾ ਤੇ ਮਿਲੈ ਵਡਿਆਈ ਹਉਮੈ ਰੋਗੁ ਨ ਤਾਹਾ ਹੇ ॥
੯॥
ਰਸ ਕਸ ਖਾਏ ਪਿੰਡੁ ਵਧਾਏ ॥
ਭੇਖ ਕਰੈ ਗੁਰ ਸਬਦੁ ਨ ਕਮਾਏ ॥
ਅੰਤਰਿ ਰੋਗੁ ਮਹਾ ਦੁਖੁ ਭਾਰੀ ਬਿਸਟਾ ਮਾਹਿ ਸਮਾਹਾ ਹੇ ॥
੧੦॥
ਬੇਦ ਪੜਹਿ ਪੜਿ ਬਾਦੁ ਵਖਾਣਹਿ ॥
ਘਟ ਮਹਿ ਬ੍ਰਹਮੁ ਤਿਸੁ ਸਬਦਿ ਨ ਪਛਾਣਹਿ ॥
ਗੁਰਮੁਖਿ ਹੋਵੈ ਸੁ ਤਤੁ ਬਿਲੋਵੈ ਰਸਨਾ ਹਰਿ ਰਸੁ ਤਾਹਾ ਹੇ ॥
੧੧॥
ਘਰਿ ਵਥੁ ਛੋਡਹਿ ਬਾਹਰਿ ਧਾਵਹਿ ॥
ਮਨਮੁਖ ਅੰਧੇ ਸਾਦੁ ਨ ਪਾਵਹਿ ॥
ਅਨ ਰਸ ਰਾਤੀ ਰਸਨਾ ਫੀਕੀ ਬੋਲੇ ਹਰਿ ਰਸੁ ਮੂਲਿ ਨ ਤਾਹਾ ਹੇ ॥
੧੨॥
ਮਨਮੁਖ ਦੇਹੀ ਭਰਮੁ ਭਤਾਰੋ ॥
ਦੁਰਮਤਿ ਮਰੈ ਨਿਤ ਹੋਇ ਖੁਆਰੋ ॥
ਕਾਮਿ ਕ੍ਰੋਧਿ ਮਨੁ ਦੂਜੈ ਲਾਇਆ ਸੁਪਨੈ ਸੁਖੁ ਨ ਤਾਹਾ ਹੇ ॥
੧੩॥
ਕੰਚਨ ਦੇਹੀ ਸਬਦੁ ਭਤਾਰੋ ॥
ਅਨਦਿਨੁ ਭੋਗ ਭੋਗੇ ਹਰਿ ਸਿਉ ਪਿਆਰੋ ॥
ਮਹਲਾ ਅੰਦਰਿ ਗੈਰ ਮਹਲੁ ਪਾਏ ਭਾਣਾ ਬੁਝਿ ਸਮਾਹਾ ਹੇ ॥
੧੪॥
ਆਪੇ ਦੇਵੈ ਦੇਵਣਹਾਰਾ ॥
ਤਿਸੁ ਆਗੈ ਨਹੀ ਕਿਸੈ ਕਾ ਚਾਰਾ ॥
ਆਪੇ ਬਖਸੇ ਸਬਦਿ ਮਿਲਾਏ ਤਿਸ ਦਾ ਸਬਦੁ ਅਥਾਹਾ ਹੇ ॥
੧੫॥
ਜੀਉ ਪਿੰਡੁ ਸਭੁ ਹੈ ਤਿਸੁ ਕੇਰਾ ॥
ਸਚਾ ਸਾਹਿਬੁ ਠਾਕੁਰੁ ਮੇਰਾ ॥
ਨਾਨਕ ਗੁਰਬਾਣੀ ਹਰਿ ਪਾਇਆ ਹਰਿ ਜਪੁ ਜਾਪਿ ਸਮਾਹਾ ਹੇ ॥
੧੬॥
੫॥
੧੪॥
ਮਾਰੂ ਮਹਲਾ ੩ ॥
ਗੁਰਮੁਖਿ ਨਾਦ ਬੇਦ ਬੀਚਾਰੁ ॥
ਗੁਰਮੁਖਿ ਗਿਆਨੁ ਧਿਆਨੁ ਆਪਾਰੁ ॥
ਗੁਰਮੁਖਿ ਕਾਰ ਕਰੇ ਪ੍ਰਭ ਭਾਵੈ ਗੁਰਮੁਖਿ ਪੂਰਾ ਪਾਇਦਾ ॥
੧॥
ਗੁਰਮੁਖਿ ਮਨੂਆ ਉਲਟਿ ਪਰਾਵੈ ॥
ਗੁਰਮੁਖਿ ਬਾਣੀ ਨਾਦੁ ਵਜਾਵੈ ॥
ਗੁਰਮੁਖਿ ਸਚਿ ਰਤੇ ਬੈਰਾਗੀ ਨਿਜ ਘਰਿ ਵਾਸਾ ਪਾਇਦਾ ॥
੨॥
ਗੁਰ ਕੀ ਸਾਖੀ ਅੰਮ੍ਰਿਤ ਭਾਖੀ ॥
ਸਚੈ ਸਬਦੇ ਸਚੁ ਸੁਭਾਖੀ ॥
ਸਦਾ ਸਚਿ ਰੰਗਿ ਰਾਤਾ ਮਨੁ ਮੇਰਾ ਸਚੇ ਸਚਿ ਸਮਾਇਦਾ ॥
੩॥
ਗੁਰਮੁਖਿ ਮਨੁ ਨਿਰਮਲੁ ਸਤ ਸਰਿ ਨਾਵੈ ॥
ਮੈਲੁ ਨ ਲਾਗੈ ਸਚਿ ਸਮਾਵੈ ॥
ਸਚੋ ਸਚੁ ਕਮਾਵੈ ਸਦ ਹੀ ਸਚੀ ਭਗਤਿ ਦ੍ਰਿੜਾਇਦਾ ॥
੪॥
ਗੁਰਮੁਖਿ ਸਚੁ ਬੈਣੀ ਗੁਰਮੁਖਿ ਸਚੁ ਨੈਣੀ ॥
ਗੁਰਮੁਖਿ ਸਚੁ ਕਮਾਵੈ ਕਰਣੀ ॥
ਸਦ ਹੀ ਸਚੁ ਕਹੈ ਦਿਨੁ ਰਾਤੀ ਅਵਰਾ ਸਚੁ ਕਹਾਇਦਾ ॥
੫॥
ਗੁਰਮੁਖਿ ਸਚੀ ਊਤਮ ਬਾਣੀ ॥
ਗੁਰਮੁਖਿ ਸਚੋ ਸਚੁ ਵਖਾਣੀ ॥
ਗੁਰਮੁਖਿ ਸਦ ਸੇਵਹਿ ਸਚੋ ਸਚਾ ਗੁਰਮੁਖਿ ਸਬਦੁ ਸੁਣਾਇਦਾ ॥
੬॥