ਸ੍ਰੀ ਗੁਰੂ ਗ੍ਰੰਥ ਸਾਹਿਬ ਜੀ

ਸਹਜ ਪਾਠ ਸੇਵਾ

ਪਾਵਨ ਅੰਗ 1 ਤੋਂ 1430 ਤੱਕ ਦੀ ਸੰਪੂਰਨ ਸੇਵਾ। ਆਪਣਾ ਪਾਠ ਸੈਸ਼ਨ ਸੰਭਾਲੋ ਅਤੇ ਜਿੱਥੇ ਸੰਪੰਨ ਕੀਤਾ ਸੀ ਉੱਥੋਂ ਹੀ ਮੁੜ ਸੇਵਾ ਆਰੰਭੋ।

1430 ਪਾਵਨ ਅੰਗ

ਇਕਾਗਰਤਾ ਮੋਡ (ਪੂਰਨ ਹਜ਼ੂਰੀ)
1059
ਪਾਵਨ ਅੰਗ 1059 / 1430

ਗੁਰਮੁਖਿ ਹੋਵੈ ਸੁ ਸੋਝੀ ਪਾਏ ॥

ਹਉਮੈ ਮਾਇਆ ਭਰਮੁ ਗਵਾਏ ॥

ਗੁਰ ਕੀ ਪਉੜੀ ਊਤਮ ਊਚੀ ਦਰਿ ਸਚੈ ਹਰਿ ਗੁਣ ਗਾਇਦਾ ॥

੭॥

ਗੁਰਮੁਖਿ ਸਚੁ ਸੰਜਮੁ ਕਰਣੀ ਸਾਰੁ ॥

ਗੁਰਮੁਖਿ ਪਾਏ ਮੋਖ ਦੁਆਰੁ ॥

ਭਾਇ ਭਗਤਿ ਸਦਾ ਰੰਗਿ ਰਾਤਾ ਆਪੁ ਗਵਾਇ ਸਮਾਇਦਾ ॥

੮॥

ਗੁਰਮੁਖਿ ਹੋਵੈ ਮਨੁ ਖੋਜਿ ਸੁਣਾਏ ॥

ਸਚੈ ਨਾਮਿ ਸਦਾ ਲਿਵ ਲਾਏ ॥

ਜੋ ਤਿਸੁ ਭਾਵੈ ਸੋਈ ਕਰਸੀ ਜੋ ਸਚੇ ਮਨਿ ਭਾਇਦਾ ॥

੯॥

ਜਾ ਤਿਸੁ ਭਾਵੈ ਸਤਿਗੁਰੂ ਮਿਲਾਏ ॥

ਜਾ ਤਿਸੁ ਭਾਵੈ ਤਾ ਮੰਨਿ ਵਸਾਏ ॥

ਆਪਣੈ ਭਾਣੈ ਸਦਾ ਰੰਗਿ ਰਾਤਾ ਭਾਣੈ ਮੰਨਿ ਵਸਾਇਦਾ ॥

੧੦॥

ਮਨਹਠਿ ਕਰਮ ਕਰੇ ਸੋ ਛੀਜੈ ॥

ਬਹੁਤੇ ਭੇਖ ਕਰੇ ਨਹੀ ਭੀਜੈ ॥

ਬਿਖਿਆ ਰਾਤੇ ਦੁਖੁ ਕਮਾਵਹਿ ਦੁਖੇ ਦੁਖਿ ਸਮਾਇਦਾ ॥

੧੧॥

ਗੁਰਮੁਖਿ ਹੋਵੈ ਸੁ ਸੁਖੁ ਕਮਾਏ ॥

ਮਰਣ ਜੀਵਣ ਕੀ ਸੋਝੀ ਪਾਏ ॥

ਮਰਣੁ ਜੀਵਣੁ ਜੋ ਸਮ ਕਰਿ ਜਾਣੈ ਸੋ ਮੇਰੇ ਪ੍ਰਭ ਭਾਇਦਾ ॥

੧੨॥

ਗੁਰਮੁਖਿ ਮਰਹਿ ਸੁ ਹਹਿ ਪਰਵਾਣੁ ॥

ਆਵਣ ਜਾਣਾ ਸਬਦੁ ਪਛਾਣੁ ॥

ਮਰੈ ਨ ਜੰਮੈ ਨਾ ਦੁਖੁ ਪਾਏ ਮਨ ਹੀ ਮਨਹਿ ਸਮਾਇਦਾ ॥

੧੩॥

ਸੇ ਵਡਭਾਗੀ ਜਿਨੀ ਸਤਿਗੁਰੁ ਪਾਇਆ ॥

ਹਉਮੈ ਵਿਚਹੁ ਮੋਹੁ ਚੁਕਾਇਆ ॥

ਮਨੁ ਨਿਰਮਲੁ ਫਿਰਿ ਮੈਲੁ ਨ ਲਾਗੈ ਦਰਿ ਸਚੈ ਸੋਭਾ ਪਾਇਦਾ ॥

੧੪॥

ਆਪੇ ਕਰੇ ਕਰਾਏ ਆਪੇ ॥

ਆਪੇ ਵੇਖੈ ਥਾਪਿ ਉਥਾਪੇ ॥

ਗੁਰਮੁਖਿ ਸੇਵਾ ਮੇਰੇ ਪ੍ਰਭ ਭਾਵੈ ਸਚੁ ਸੁਣਿ ਲੇਖੈ ਪਾਇਦਾ ॥

੧੫॥

ਗੁਰਮੁਖਿ ਸਚੋ ਸਚੁ ਕਮਾਵੈ ॥

ਗੁਰਮੁਖਿ ਨਿਰਮਲੁ ਮੈਲੁ ਨ ਲਾਵੈ ॥

ਨਾਨਕ ਨਾਮਿ ਰਤੇ ਵੀਚਾਰੀ ਨਾਮੇ ਨਾਮਿ ਸਮਾਇਦਾ ॥

੧੬॥

੧॥

੧੫॥

ਮਾਰੂ ਮਹਲਾ ੩ ॥

ਆਪੇ ਸ੍ਰਿਸਟਿ ਹੁਕਮਿ ਸਭ ਸਾਜੀ ॥

ਆਪੇ ਥਾਪਿ ਉਥਾਪਿ ਨਿਵਾਜੀ ॥

ਆਪੇ ਨਿਆਉ ਕਰੇ ਸਭੁ ਸਾਚਾ ਸਾਚੇ ਸਾਚਿ ਮਿਲਾਇਦਾ ॥

੧॥

ਕਾਇਆ ਕੋਟੁ ਹੈ ਆਕਾਰਾ ॥

ਮਾਇਆ ਮੋਹੁ ਪਸਰਿਆ ਪਾਸਾਰਾ ॥

ਬਿਨੁ ਸਬਦੈ ਭਸਮੈ ਕੀ ਢੇਰੀ ਖੇਹੂ ਖੇਹ ਰਲਾਇਦਾ ॥

੨॥

ਕਾਇਆ ਕੰਚਨ ਕੋਟੁ ਅਪਾਰਾ ॥

ਜਿਸੁ ਵਿਚਿ ਰਵਿਆ ਸਬਦੁ ਅਪਾਰਾ ॥

ਗੁਰਮੁਖਿ ਗਾਵੈ ਸਦਾ ਗੁਣ ਸਾਚੇ ਮਿਲਿ ਪ੍ਰੀਤਮ ਸੁਖੁ ਪਾਇਦਾ ॥

੩॥

ਕਾਇਆ ਹਰਿ ਮੰਦਰੁ ਹਰਿ ਆਪਿ ਸਵਾਰੇ ॥

ਤਿਸੁ ਵਿਚਿ ਹਰਿ ਜੀਉ ਵਸੈ ਮੁਰਾਰੇ ॥

ਗੁਰ ਕੈ ਸਬਦਿ ਵਣਜਨਿ ਵਾਪਾਰੀ ਨਦਰੀ ਆਪਿ ਮਿਲਾਇਦਾ ॥

੪॥

ਸੋ ਸੂਚਾ ਜਿ ਕਰੋਧੁ ਨਿਵਾਰੇ ॥

ਸਬਦੇ ਬੂਝੈ ਆਪੁ ਸਵਾਰੇ ॥

ਆਪੇ ਕਰੇ ਕਰਾਏ ਕਰਤਾ ਆਪੇ ਮੰਨਿ ਵਸਾਇਦਾ ॥

੫॥

ਨਿਰਮਲ ਭਗਤਿ ਹੈ ਨਿਰਾਲੀ ॥

ਮਨੁ ਤਨੁ ਧੋਵਹਿ ਸਬਦਿ ਵੀਚਾਰੀ ॥

SikhiAt.Net
1059 ×