ਸ੍ਰੀ ਗੁਰੂ ਗ੍ਰੰਥ ਸਾਹਿਬ ਜੀ

ਸਹਜ ਪਾਠ ਸੇਵਾ

ਪਾਵਨ ਅੰਗ 1 ਤੋਂ 1430 ਤੱਕ ਦੀ ਸੰਪੂਰਨ ਸੇਵਾ। ਆਪਣਾ ਪਾਠ ਸੈਸ਼ਨ ਸੰਭਾਲੋ ਅਤੇ ਜਿੱਥੇ ਸੰਪੰਨ ਕੀਤਾ ਸੀ ਉੱਥੋਂ ਹੀ ਮੁੜ ਸੇਵਾ ਆਰੰਭੋ।

1430 ਪਾਵਨ ਅੰਗ

ਇਕਾਗਰਤਾ ਮੋਡ (ਪੂਰਨ ਹਜ਼ੂਰੀ)
1060
ਪਾਵਨ ਅੰਗ 1060 / 1430

ਅਨਦਿਨੁ ਸਦਾ ਰਹੈ ਰੰਗਿ ਰਾਤਾ ਕਰਿ ਕਿਰਪਾ ਭਗਤਿ ਕਰਾਇਦਾ ॥

੬॥

ਇਸੁ ਮਨ ਮੰਦਰ ਮਹਿ ਮਨੂਆ ਧਾਵੈ ॥

ਸੁਖੁ ਪਲਰਿ ਤਿਆਗਿ ਮਹਾ ਦੁਖੁ ਪਾਵੈ ॥

ਬਿਨੁ ਸਤਿਗੁਰ ਭੇਟੇ ਠਉਰ ਨ ਪਾਵੈ ਆਪੇ ਖੇਲੁ ਕਰਾਇਦਾ ॥

੭॥

ਆਪਿ ਅਪਰੰਪਰੁ ਆਪਿ ਵੀਚਾਰੀ ॥

ਆਪੇ ਮੇਲੇ ਕਰਣੀ ਸਾਰੀ ॥

ਕਿਆ ਕੋ ਕਾਰ ਕਰੇ ਵੇਚਾਰਾ ਆਪੇ ਬਖਸਿ ਮਿਲਾਇਦਾ ॥

੮॥

ਆਪੇ ਸਤਿਗੁਰੁ ਮੇਲੇ ਪੂਰਾ ॥

ਸਚੈ ਸਬਦਿ ਮਹਾਬਲ ਸੂਰਾ ॥

ਆਪੇ ਮੇਲੇ ਦੇ ਵਡਿਆਈ ਸਚੇ ਸਿਉ ਚਿਤੁ ਲਾਇਦਾ ॥

੯॥

ਘਰ ਹੀ ਅੰਦਰਿ ਸਾਚਾ ਸੋਈ ॥

ਗੁਰਮੁਖਿ ਵਿਰਲਾ ਬੂਝੈ ਕੋਈ ॥

ਨਾਮੁ ਨਿਧਾਨੁ ਵਸਿਆ ਘਟ ਅੰਤਰਿ ਰਸਨਾ ਨਾਮੁ ਧਿਆਇਦਾ ॥

੧੦॥

ਦਿਸੰਤਰੁ ਭਵੈ ਅੰਤਰੁ ਨਹੀ ਭਾਲੇ ॥

ਮਾਇਆ ਮੋਹਿ ਬਧਾ ਜਮਕਾਲੇ ॥

ਜਮ ਕੀ ਫਾਸੀ ਕਬਹੂ ਨ ਤੂਟੈ ਦੂਜੈ ਭਾਇ ਭਰਮਾਇਦਾ ॥

੧੧॥

ਜਪੁ ਤਪੁ ਸੰਜਮੁ ਹੋਰੁ ਕੋਈ ਨਾਹੀ ॥

ਜਬ ਲਗੁ ਗੁਰ ਕਾ ਸਬਦੁ ਨ ਕਮਾਹੀ ॥

ਗੁਰ ਕੈ ਸਬਦਿ ਮਿਲਿਆ ਸਚੁ ਪਾਇਆ ਸਚੇ ਸਚਿ ਸਮਾਇਦਾ ॥

੧੨॥

ਕਾਮ ਕਰੋਧੁ ਸਬਲ ਸੰਸਾਰਾ ॥

ਬਹੁ ਕਰਮ ਕਮਾਵਹਿ ਸਭੁ ਦੁਖ ਕਾ ਪਸਾਰਾ ॥

ਸਤਿਗੁਰ ਸੇਵਹਿ ਸੇ ਸੁਖੁ ਪਾਵਹਿ ਸਚੈ ਸਬਦਿ ਮਿਲਾਇਦਾ ॥

੧੩॥

ਪਉਣੁ ਪਾਣੀ ਹੈ ਬੈਸੰਤਰੁ ॥

ਮਾਇਆ ਮੋਹੁ ਵਰਤੈ ਸਭ ਅੰਤਰਿ ॥

ਜਿਨਿ ਕੀਤੇ ਜਾ ਤਿਸੈ ਪਛਾਣਹਿ ਮਾਇਆ ਮੋਹੁ ਚੁਕਾਇਦਾ ॥

੧੪॥

ਇਕਿ ਮਾਇਆ ਮੋਹਿ ਗਰਬਿ ਵਿਆਪੇ ॥

ਹਉਮੈ ਹੋਇ ਰਹੇ ਹੈ ਆਪੇ ॥

ਜਮਕਾਲੈ ਕੀ ਖਬਰਿ ਨ ਪਾਈ ਅੰਤਿ ਗਇਆ ਪਛੁਤਾਇਦਾ ॥

੧੫॥

ਜਿਨਿ ਉਪਾਏ ਸੋ ਬਿਧਿ ਜਾਣੈ ॥

ਗੁਰਮੁਖਿ ਦੇਵੈ ਸਬਦੁ ਪਛਾਣੈ ॥

ਨਾਨਕ ਦਾਸੁ ਕਹੈ ਬੇਨੰਤੀ ਸਚਿ ਨਾਮਿ ਚਿਤੁ ਲਾਇਦਾ ॥

੧੬॥

੨॥

੧੬॥

ਮਾਰੂ ਮਹਲਾ ੩ ॥

ਆਦਿ ਜੁਗਾਦਿ ਦਇਆਪਤਿ ਦਾਤਾ ॥

ਪੂਰੇ ਗੁਰ ਕੈ ਸਬਦਿ ਪਛਾਤਾ ॥

ਤੁਧੁਨੋ ਸੇਵਹਿ ਸੇ ਤੁਝਹਿ ਸਮਾਵਹਿ ਤੂ ਆਪੇ ਮੇਲਿ ਮਿਲਾਇਦਾ ॥

੧॥

ਅਗਮ ਅਗੋਚਰੁ ਕੀਮਤਿ ਨਹੀ ਪਾਈ ॥

ਜੀਅ ਜੰਤ ਤੇਰੀ ਸਰਣਾਈ ॥

ਜਿਉ ਤੁਧੁ ਭਾਵੈ ਤਿਵੈ ਚਲਾਵਹਿ ਤੂ ਆਪੇ ਮਾਰਗਿ ਪਾਇਦਾ ॥

੨॥

ਹੈ ਭੀ ਸਾਚਾ ਹੋਸੀ ਸੋਈ ॥

ਆਪੇ ਸਾਜੇ ਅਵਰੁ ਨ ਕੋਈ ॥

ਸਭਨਾ ਸਾਰ ਕਰੇ ਸੁਖਦਾਤਾ ਆਪੇ ਰਿਜਕੁ ਪਹੁਚਾਇਦਾ ॥

੩॥

ਅਗਮ ਅਗੋਚਰੁ ਅਲਖ ਅਪਾਰਾ ॥

ਕੋਇ ਨ ਜਾਣੈ ਤੇਰਾ ਪਰਵਾਰਾ ॥

ਆਪਣਾ ਆਪੁ ਪਛਾਣਹਿ ਆਪੇ ਗੁਰਮਤੀ ਆਪਿ ਬੁਝਾਇਦਾ ॥

੪॥

ਪਾਤਾਲ ਪੁਰੀਆ ਲੋਅ ਆਕਾਰਾ ॥

ਤਿਸੁ ਵਿਚਿ ਵਰਤੈ ਹੁਕਮੁ ਕਰਾਰਾ ॥

SikhiAt.Net
1060 ×