ਅਨਦਿਨੁ ਸਦਾ ਰਹੈ ਰੰਗਿ ਰਾਤਾ ਕਰਿ ਕਿਰਪਾ ਭਗਤਿ ਕਰਾਇਦਾ ॥
੬॥
ਇਸੁ ਮਨ ਮੰਦਰ ਮਹਿ ਮਨੂਆ ਧਾਵੈ ॥
ਸੁਖੁ ਪਲਰਿ ਤਿਆਗਿ ਮਹਾ ਦੁਖੁ ਪਾਵੈ ॥
ਬਿਨੁ ਸਤਿਗੁਰ ਭੇਟੇ ਠਉਰ ਨ ਪਾਵੈ ਆਪੇ ਖੇਲੁ ਕਰਾਇਦਾ ॥
੭॥
ਆਪਿ ਅਪਰੰਪਰੁ ਆਪਿ ਵੀਚਾਰੀ ॥
ਆਪੇ ਮੇਲੇ ਕਰਣੀ ਸਾਰੀ ॥
ਕਿਆ ਕੋ ਕਾਰ ਕਰੇ ਵੇਚਾਰਾ ਆਪੇ ਬਖਸਿ ਮਿਲਾਇਦਾ ॥
੮॥
ਆਪੇ ਸਤਿਗੁਰੁ ਮੇਲੇ ਪੂਰਾ ॥
ਸਚੈ ਸਬਦਿ ਮਹਾਬਲ ਸੂਰਾ ॥
ਆਪੇ ਮੇਲੇ ਦੇ ਵਡਿਆਈ ਸਚੇ ਸਿਉ ਚਿਤੁ ਲਾਇਦਾ ॥
੯॥
ਘਰ ਹੀ ਅੰਦਰਿ ਸਾਚਾ ਸੋਈ ॥
ਗੁਰਮੁਖਿ ਵਿਰਲਾ ਬੂਝੈ ਕੋਈ ॥
ਨਾਮੁ ਨਿਧਾਨੁ ਵਸਿਆ ਘਟ ਅੰਤਰਿ ਰਸਨਾ ਨਾਮੁ ਧਿਆਇਦਾ ॥
੧੦॥
ਦਿਸੰਤਰੁ ਭਵੈ ਅੰਤਰੁ ਨਹੀ ਭਾਲੇ ॥
ਮਾਇਆ ਮੋਹਿ ਬਧਾ ਜਮਕਾਲੇ ॥
ਜਮ ਕੀ ਫਾਸੀ ਕਬਹੂ ਨ ਤੂਟੈ ਦੂਜੈ ਭਾਇ ਭਰਮਾਇਦਾ ॥
੧੧॥
ਜਪੁ ਤਪੁ ਸੰਜਮੁ ਹੋਰੁ ਕੋਈ ਨਾਹੀ ॥
ਜਬ ਲਗੁ ਗੁਰ ਕਾ ਸਬਦੁ ਨ ਕਮਾਹੀ ॥
ਗੁਰ ਕੈ ਸਬਦਿ ਮਿਲਿਆ ਸਚੁ ਪਾਇਆ ਸਚੇ ਸਚਿ ਸਮਾਇਦਾ ॥
੧੨॥
ਕਾਮ ਕਰੋਧੁ ਸਬਲ ਸੰਸਾਰਾ ॥
ਬਹੁ ਕਰਮ ਕਮਾਵਹਿ ਸਭੁ ਦੁਖ ਕਾ ਪਸਾਰਾ ॥
ਸਤਿਗੁਰ ਸੇਵਹਿ ਸੇ ਸੁਖੁ ਪਾਵਹਿ ਸਚੈ ਸਬਦਿ ਮਿਲਾਇਦਾ ॥
੧੩॥
ਪਉਣੁ ਪਾਣੀ ਹੈ ਬੈਸੰਤਰੁ ॥
ਮਾਇਆ ਮੋਹੁ ਵਰਤੈ ਸਭ ਅੰਤਰਿ ॥
ਜਿਨਿ ਕੀਤੇ ਜਾ ਤਿਸੈ ਪਛਾਣਹਿ ਮਾਇਆ ਮੋਹੁ ਚੁਕਾਇਦਾ ॥
੧੪॥
ਇਕਿ ਮਾਇਆ ਮੋਹਿ ਗਰਬਿ ਵਿਆਪੇ ॥
ਹਉਮੈ ਹੋਇ ਰਹੇ ਹੈ ਆਪੇ ॥
ਜਮਕਾਲੈ ਕੀ ਖਬਰਿ ਨ ਪਾਈ ਅੰਤਿ ਗਇਆ ਪਛੁਤਾਇਦਾ ॥
੧੫॥
ਜਿਨਿ ਉਪਾਏ ਸੋ ਬਿਧਿ ਜਾਣੈ ॥
ਗੁਰਮੁਖਿ ਦੇਵੈ ਸਬਦੁ ਪਛਾਣੈ ॥
ਨਾਨਕ ਦਾਸੁ ਕਹੈ ਬੇਨੰਤੀ ਸਚਿ ਨਾਮਿ ਚਿਤੁ ਲਾਇਦਾ ॥
੧੬॥
੨॥
੧੬॥
ਮਾਰੂ ਮਹਲਾ ੩ ॥
ਆਦਿ ਜੁਗਾਦਿ ਦਇਆਪਤਿ ਦਾਤਾ ॥
ਪੂਰੇ ਗੁਰ ਕੈ ਸਬਦਿ ਪਛਾਤਾ ॥
ਤੁਧੁਨੋ ਸੇਵਹਿ ਸੇ ਤੁਝਹਿ ਸਮਾਵਹਿ ਤੂ ਆਪੇ ਮੇਲਿ ਮਿਲਾਇਦਾ ॥
੧॥
ਅਗਮ ਅਗੋਚਰੁ ਕੀਮਤਿ ਨਹੀ ਪਾਈ ॥
ਜੀਅ ਜੰਤ ਤੇਰੀ ਸਰਣਾਈ ॥
ਜਿਉ ਤੁਧੁ ਭਾਵੈ ਤਿਵੈ ਚਲਾਵਹਿ ਤੂ ਆਪੇ ਮਾਰਗਿ ਪਾਇਦਾ ॥
੨॥
ਹੈ ਭੀ ਸਾਚਾ ਹੋਸੀ ਸੋਈ ॥
ਆਪੇ ਸਾਜੇ ਅਵਰੁ ਨ ਕੋਈ ॥
ਸਭਨਾ ਸਾਰ ਕਰੇ ਸੁਖਦਾਤਾ ਆਪੇ ਰਿਜਕੁ ਪਹੁਚਾਇਦਾ ॥
੩॥
ਅਗਮ ਅਗੋਚਰੁ ਅਲਖ ਅਪਾਰਾ ॥
ਕੋਇ ਨ ਜਾਣੈ ਤੇਰਾ ਪਰਵਾਰਾ ॥
ਆਪਣਾ ਆਪੁ ਪਛਾਣਹਿ ਆਪੇ ਗੁਰਮਤੀ ਆਪਿ ਬੁਝਾਇਦਾ ॥
੪॥
ਪਾਤਾਲ ਪੁਰੀਆ ਲੋਅ ਆਕਾਰਾ ॥
ਤਿਸੁ ਵਿਚਿ ਵਰਤੈ ਹੁਕਮੁ ਕਰਾਰਾ ॥