Dhur Ki Baani — Sri Guru Granth Sahib Ji

Sehaj Path Sewa

Sacred Angs 1 to 1430 of Sri Guru Granth Sahib Ji. Save your path progress and resume whenever you return to the Darbar.

1430 Angs

Full View (Hazoori Mode)
1061
Pavan Ang 1061 of 1430

ਹੁਕਮੇ ਸਾਜੇ ਹੁਕਮੇ ਢਾਹੇ ਹੁਕਮੇ ਮੇਲਿ ਮਿਲਾਇਦਾ ॥

੫॥

ਹੁਕਮੈ ਬੂਝੈ ਸੁ ਹੁਕਮੁ ਸਲਾਹੇ ॥

ਅਗਮ ਅਗੋਚਰ ਵੇਪਰਵਾਹੇ ॥

ਜੇਹੀ ਮਤਿ ਦੇਹਿ ਸੋ ਹੋਵੈ ਤੂ ਆਪੇ ਸਬਦਿ ਬੁਝਾਇਦਾ ॥

੬॥

ਅਨਦਿਨੁ ਆਰਜਾ ਛਿਜਦੀ ਜਾਏ ॥

ਰੈਣਿ ਦਿਨਸੁ ਦੁਇ ਸਾਖੀ ਆਏ ॥

ਮਨਮੁਖੁ ਅੰਧੁ ਨ ਚੇਤੈ ਮੂੜਾ ਸਿਰ ਊਪਰਿ ਕਾਲੁ ਰੂਆਇਦਾ ॥

੭॥

ਮਨੁ ਤਨੁ ਸੀਤਲੁ ਗੁਰ ਚਰਣੀ ਲਾਗਾ ॥

ਅੰਤਰਿ ਭਰਮੁ ਗਇਆ ਭਉ ਭਾਗਾ ॥

ਸਦਾ ਅਨੰਦੁ ਸਚੇ ਗੁਣ ਗਾਵਹਿ ਸਚੁ ਬਾਣੀ ਬੋਲਾਇਦਾ ॥

੮॥

ਜਿਨਿ ਤੂ ਜਾਤਾ ਕਰਮ ਬਿਧਾਤਾ ॥

ਪੂਰੈ ਭਾਗਿ ਗੁਰ ਸਬਦਿ ਪਛਾਤਾ ॥

ਜਤਿ ਪਤਿ ਸਚੁ ਸਚਾ ਸਚੁ ਸੋਈ ਹਉਮੈ ਮਾਰਿ ਮਿਲਾਇਦਾ ॥

੯॥

ਮਨੁ ਕਠੋਰੁ ਦੂਜੈ ਭਾਇ ਲਾਗਾ ॥

ਭਰਮੇ ਭੂਲਾ ਫਿਰੈ ਅਭਾਗਾ ॥

ਕਰਮੁ ਹੋਵੈ ਤਾ ਸਤਿਗੁਰੁ ਸੇਵੇ ਸਹਜੇ ਹੀ ਸੁਖੁ ਪਾਇਦਾ ॥

੧੦॥

ਲਖ ਚਉਰਾਸੀਹ ਆਪਿ ਉਪਾਏ ॥

ਮਾਨਸ ਜਨਮਿ ਗੁਰ ਭਗਤਿ ਦ੍ਰਿੜਾਏ ॥

ਬਿਨੁ ਭਗਤੀ ਬਿਸਟਾ ਵਿਚਿ ਵਾਸਾ ਬਿਸਟਾ ਵਿਚਿ ਫਿਰਿ ਪਾਇਦਾ ॥

੧੧॥

ਕਰਮੁ ਹੋਵੈ ਗੁਰੁ ਭਗਤਿ ਦ੍ਰਿੜਾਏ ॥

ਵਿਣੁ ਕਰਮਾ ਕਿਉ ਪਾਇਆ ਜਾਏ ॥

ਆਪੇ ਕਰੇ ਕਰਾਏ ਕਰਤਾ ਜਿਉ ਭਾਵੈ ਤਿਵੈ ਚਲਾਇਦਾ ॥

੧੨॥

ਸਿਮ੍ਰਿਤਿ ਸਾਸਤ ਅੰਤੁ ਨ ਜਾਣੈ ॥

ਮੂਰਖੁ ਅੰਧਾ ਤਤੁ ਨ ਪਛਾਣੈ ॥

ਆਪੇ ਕਰੇ ਕਰਾਏ ਕਰਤਾ ਆਪੇ ਭਰਮਿ ਭੁਲਾਇਦਾ ॥

੧੩॥

ਸਭੁ ਕਿਛੁ ਆਪੇ ਆਪਿ ਕਰਾਏ ॥

ਆਪੇ ਸਿਰਿ ਸਿਰਿ ਧੰਧੈ ਲਾਏ ॥

ਆਪੇ ਥਾਪਿ ਉਥਾਪੇ ਵੇਖੈ ਗੁਰਮੁਖਿ ਆਪਿ ਬੁਝਾਇਦਾ ॥

੧੪॥

ਸਚਾ ਸਾਹਿਬੁ ਗਹਿਰ ਗੰਭੀਰਾ ॥

ਸਦਾ ਸਲਾਹੀ ਤਾ ਮਨੁ ਧੀਰਾ ॥

ਅਗਮ ਅਗੋਚਰੁ ਕੀਮਤਿ ਨਹੀ ਪਾਈ ਗੁਰਮੁਖਿ ਮੰਨਿ ਵਸਾਇਦਾ ॥

੧੫॥

ਆਪਿ ਨਿਰਾਲਮੁ ਹੋਰ ਧੰਧੈ ਲੋਈ ॥

ਗੁਰ ਪਰਸਾਦੀ ਬੂਝੈ ਕੋਈ ॥

ਨਾਨਕ ਨਾਮੁ ਵਸੈ ਘਟ ਅੰਤਰਿ ਗੁਰਮਤੀ ਮੇਲਿ ਮਿਲਾਇਦਾ ॥

੧੬॥

੩॥

੧੭॥

ਮਾਰੂ ਮਹਲਾ ੩ ॥

ਜੁਗ ਛਤੀਹ ਕੀਓ ਗੁਬਾਰਾ ॥

ਤੂ ਆਪੇ ਜਾਣਹਿ ਸਿਰਜਣਹਾਰਾ ॥

ਹੋਰ ਕਿਆ ਕੋ ਕਹੈ ਕਿ ਆਖਿ ਵਖਾਣੈ ਤੂ ਆਪੇ ਕੀਮਤਿ ਪਾਇਦਾ ॥

੧॥

ਓਅੰਕਾਰਿ ਸਭ ਸ੍ਰਿਸਟਿ ਉਪਾਈ ॥

ਸਭੁ ਖੇਲੁ ਤਮਾਸਾ ਤੇਰੀ ਵਡਿਆਈ ॥

ਆਪੇ ਵੇਕ ਕਰੇ ਸਭਿ ਸਾਚਾ ਆਪੇ ਭੰਨਿ ਘੜਾਇਦਾ ॥

੨॥

ਬਾਜੀਗਰਿ ਇਕ ਬਾਜੀ ਪਾਈ ॥

ਪੂਰੇ ਗੁਰ ਤੇ ਨਦਰੀ ਆਈ ॥

ਸਦਾ ਅਲਿਪਤੁ ਰਹੈ ਗੁਰ ਸਬਦੀ ਸਾਚੇ ਸਿਉ ਚਿਤੁ ਲਾਇਦਾ ॥

੩॥

ਬਾਜਹਿ ਬਾਜੇ ਧੁਨਿ ਆਕਾਰਾ ॥

ਆਪਿ ਵਜਾਏ ਵਜਾਵਣਹਾਰਾ ॥

ਘਟਿ ਘਟਿ ਪਉਣੁ ਵਹੈ ਇਕ ਰੰਗੀ ਮਿਲਿ ਪਵਣੈ ਸਭ ਵਜਾਇਦਾ ॥

੪॥

SikhiAt.Net
1061 ×