Dhur Ki Baani — Sri Guru Granth Sahib Ji

Sehaj Path Sewa

Sacred Angs 1 to 1430 of Sri Guru Granth Sahib Ji. Save your path progress and resume whenever you return to the Darbar.

1430 Angs

Full View (Hazoori Mode)
1063
Pavan Ang 1063 of 1430

ਸਤਿਗੁਰਿ ਸੇਵਿਐ ਸਹਜ ਅਨੰਦਾ ॥

ਹਿਰਦੈ ਆਇ ਵੁਠਾ ਗੋਵਿੰਦਾ ॥

ਸਹਜੇ ਭਗਤਿ ਕਰੇ ਦਿਨੁ ਰਾਤੀ ਆਪੇ ਭਗਤਿ ਕਰਾਇਦਾ ॥

੪॥

ਸਤਿਗੁਰ ਤੇ ਵਿਛੁੜੇ ਤਿਨੀ ਦੁਖੁ ਪਾਇਆ ॥

ਅਨਦਿਨੁ ਮਾਰੀਅਹਿ ਦੁਖੁ ਸਬਾਇਆ ॥

ਮਥੇ ਕਾਲੇ ਮਹਲੁ ਨ ਪਾਵਹਿ ਦੁਖ ਹੀ ਵਿਚਿ ਦੁਖੁ ਪਾਇਦਾ ॥

੫॥

ਸਤਿਗੁਰੁ ਸੇਵਹਿ ਸੇ ਵਡਭਾਗੀ ॥

ਸਹਜ ਭਾਇ ਸਚੀ ਲਿਵ ਲਾਗੀ ॥

ਸਚੋ ਸਚੁ ਕਮਾਵਹਿ ਸਦ ਹੀ ਸਚੈ ਮੇਲਿ ਮਿਲਾਇਦਾ ॥

੬॥

ਜਿਸ ਨੋ ਸਚਾ ਦੇਇ ਸੁ ਪਾਏ ॥

ਅੰਤਰਿ ਸਾਚੁ ਭਰਮੁ ਚੁਕਾਏ ॥

ਸਚੁ ਸਚੈ ਕਾ ਆਪੇ ਦਾਤਾ ਜਿਸੁ ਦੇਵੈ ਸੋ ਸਚੁ ਪਾਇਦਾ ॥

੭॥

ਆਪੇ ਕਰਤਾ ਸਭਨਾ ਕਾ ਸੋਈ ॥

ਜਿਸ ਨੋ ਆਪਿ ਬੁਝਾਏ ਬੂਝੈ ਕੋਈ ॥

ਆਪੇ ਬਖਸੇ ਦੇ ਵਡਿਆਈ ਆਪੇ ਮੇਲਿ ਮਿਲਾਇਦਾ ॥

੮॥

ਹਉਮੈ ਕਰਦਿਆ ਜਨਮੁ ਗਵਾਇਆ ॥

ਆਗੈ ਮੋਹੁ ਨ ਚੂਕੈ ਮਾਇਆ ॥

ਅਗੈ ਜਮਕਾਲੁ ਲੇਖਾ ਲੇਵੈ ਜਿਉ ਤਿਲ ਘਾਣੀ ਪੀੜਾਇਦਾ ॥

੯॥

ਪੂਰੈ ਭਾਗਿ ਗੁਰ ਸੇਵਾ ਹੋਈ ॥

ਨਦਰਿ ਕਰੇ ਤਾ ਸੇਵੇ ਕੋਈ ॥

ਜਮਕਾਲੁ ਤਿਸੁ ਨੇੜਿ ਨ ਆਵੈ ਮਹਲਿ ਸਚੈ ਸੁਖੁ ਪਾਇਦਾ ॥

੧੦॥

ਤਿਨ ਸੁਖੁ ਪਾਇਆ ਜੋ ਤੁਧੁ ਭਾਏ ॥

ਪੂਰੈ ਭਾਗਿ ਗੁਰ ਸੇਵਾ ਲਾਏ ॥

ਤੇਰੈ ਹਥਿ ਹੈ ਸਭ ਵਡਿਆਈ ਜਿਸੁ ਦੇਵਹਿ ਸੋ ਪਾਇਦਾ ॥

੧੧॥

ਅੰਦਰਿ ਪਰਗਾਸੁ ਗੁਰੂ ਤੇ ਪਾਏ ॥

ਨਾਮੁ ਪਦਾਰਥੁ ਮੰਨਿ ਵਸਾਏ ॥

ਗਿਆਨ ਰਤਨੁ ਸਦਾ ਘਟਿ ਚਾਨਣੁ ਅਗਿਆਨ ਅੰਧੇਰੁ ਗਵਾਇਦਾ ॥

੧੨॥

ਅਗਿਆਨੀ ਅੰਧੇ ਦੂਜੈ ਲਾਗੇ ॥

ਬਿਨੁ ਪਾਣੀ ਡੁਬਿ ਮੂਏ ਅਭਾਗੇ ॥

ਚਲਦਿਆ ਘਰੁ ਦਰੁ ਨਦਰਿ ਨ ਆਵੈ ਜਮ ਦਰਿ ਬਾਧਾ ਦੁਖੁ ਪਾਇਦਾ ॥

੧੩॥

ਬਿਨੁ ਸਤਿਗੁਰ ਸੇਵੇ ਮੁਕਤਿ ਨ ਹੋਈ ॥

ਗਿਆਨੀ ਧਿਆਨੀ ਪੂਛਹੁ ਕੋਈ ॥

ਸਤਿਗੁਰੁ ਸੇਵੇ ਤਿਸੁ ਮਿਲੈ ਵਡਿਆਈ ਦਰਿ ਸਚੈ ਸੋਭਾ ਪਾਇਦਾ ॥

੧੪॥

ਸਤਿਗੁਰ ਨੋ ਸੇਵੇ ਤਿਸੁ ਆਪਿ ਮਿਲਾਏ ॥

ਮਮਤਾ ਕਾਟਿ ਸਚਿ ਲਿਵ ਲਾਏ ॥

ਸਦਾ ਸਚੁ ਵਣਜਹਿ ਵਾਪਾਰੀ ਨਾਮੋ ਲਾਹਾ ਪਾਇਦਾ ॥

੧੫॥

ਆਪੇ ਕਰੇ ਕਰਾਏ ਕਰਤਾ ॥

ਸਬਦਿ ਮਰੈ ਸੋਈ ਜਨੁ ਮੁਕਤਾ ॥

ਨਾਨਕ ਨਾਮੁ ਵਸੈ ਮਨ ਅੰਤਰਿ ਨਾਮੋ ਨਾਮੁ ਧਿਆਇਦਾ ॥

੧੬॥

੫॥

੧੯॥

ਮਾਰੂ ਮਹਲਾ ੩ ॥

ਜੋ ਤੁਧੁ ਕਰਣਾ ਸੋ ਕਰਿ ਪਾਇਆ ॥

ਭਾਣੇ ਵਿਚਿ ਕੋ ਵਿਰਲਾ ਆਇਆ ॥

ਭਾਣਾ ਮੰਨੇ ਸੋ ਸੁਖੁ ਪਾਏ ਭਾਣੇ ਵਿਚਿ ਸੁਖੁ ਪਾਇਦਾ ॥

੧॥

ਗੁਰਮੁਖਿ ਤੇਰਾ ਭਾਣਾ ਭਾਵੈ ॥

ਸਹਜੇ ਹੀ ਸੁਖੁ ਸਚੁ ਕਮਾਵੈ ॥

ਭਾਣੇ ਨੋ ਲੋਚੈ ਬਹੁਤੇਰੀ ਆਪਣਾ ਭਾਣਾ ਆਪਿ ਮਨਾਇਦਾ ॥

੨॥

ਤੇਰਾ ਭਾਣਾ ਮੰਨੇ ਸੁ ਮਿਲੈ ਤੁਧੁ ਆਏ ॥

SikhiAt.Net
1063 ×