ਸਦ ਹੀ ਨੇੜੈ ਦੂਰਿ ਨ ਜਾਣਹੁ ॥
ਗੁਰ ਕੈ ਸਬਦਿ ਨਜੀਕਿ ਪਛਾਣਹੁ ॥
ਬਿਗਸੈ ਕਮਲੁ ਕਿਰਣਿ ਪਰਗਾਸੈ ਪਰਗਟੁ ਕਰਿ ਦੇਖਾਇਆ ॥
੧੫॥
ਆਪੇ ਕਰਤਾ ਸਚਾ ਸੋਈ ॥
ਆਪੇ ਮਾਰਿ ਜੀਵਾਲੇ ਅਵਰੁ ਨ ਕੋਈ ॥
ਨਾਨਕ ਨਾਮੁ ਮਿਲੈ ਵਡਿਆਈ ਆਪੁ ਗਵਾਇ ਸੁਖੁ ਪਾਇਆ ॥
੧੬॥
੨॥
੨੪॥
ਮਾਰੂ ਸੋਲਹੇ ਮਹਲਾ ੪ ੴ ਸਤਿਗੁਰ ਪ੍ਰਸਾਦਿ ॥
ਸਚਾ ਆਪਿ ਸਵਾਰਣਹਾਰਾ ॥
ਅਵਰ ਨ ਸੂਝਸਿ ਬੀਜੀ ਕਾਰਾ ॥
ਗੁਰਮੁਖਿ ਸਚੁ ਵਸੈ ਘਟ ਅੰਤਰਿ ਸਹਜੇ ਸਚਿ ਸਮਾਈ ਹੇ ॥
੧॥
ਸਭਨਾ ਸਚੁ ਵਸੈ ਮਨ ਮਾਹੀ ॥
ਗੁਰ ਪਰਸਾਦੀ ਸਹਜਿ ਸਮਾਹੀ ॥
ਗੁਰੁ ਗੁਰੁ ਕਰਤ ਸਦਾ ਸੁਖੁ ਪਾਇਆ ਗੁਰ ਚਰਣੀ ਚਿਤੁ ਲਾਈ ਹੇ ॥
੨॥
ਸਤਿਗੁਰੁ ਹੈ ਗਿਆਨੁ ਸਤਿਗੁਰੁ ਹੈ ਪੂਜਾ ॥
ਸਤਿਗੁਰੁ ਸੇਵੀ ਅਵਰੁ ਨ ਦੂਜਾ ॥
ਸਤਿਗੁਰ ਤੇ ਨਾਮੁ ਰਤਨ ਧਨੁ ਪਾਇਆ ਸਤਿਗੁਰ ਕੀ ਸੇਵਾ ਭਾਈ ਹੇ ॥
੩॥
ਬਿਨੁ ਸਤਿਗੁਰ ਜੋ ਦੂਜੈ ਲਾਗੇ ॥
ਆਵਹਿ ਜਾਹਿ ਭ੍ਰਮਿ ਮਰਹਿ ਅਭਾਗੇ ॥
ਨਾਨਕ ਤਿਨ ਕੀ ਫਿਰਿ ਗਤਿ ਹੋਵੈ ਜਿ ਗੁਰਮੁਖਿ ਰਹਹਿ ਸਰਣਾਈ ਹੇ ॥
੪॥
ਗੁਰਮੁਖਿ ਪ੍ਰੀਤਿ ਸਦਾ ਹੈ ਸਾਚੀ ॥
ਸਤਿਗੁਰ ਤੇ ਮਾਗਉ ਨਾਮੁ ਅਜਾਚੀ ॥
ਹੋਹੁ ਦਇਆਲੁ ਕ੍ਰਿਪਾ ਕਰਿ ਹਰਿ ਜੀਉ ਰਖਿ ਲੇਵਹੁ ਗੁਰ ਸਰਣਾਈ ਹੇ ॥
੫॥
ਅੰਮ੍ਰਿਤ ਰਸੁ ਸਤਿਗੁਰੂ ਚੁਆਇਆ ॥
ਦਸਵੈ ਦੁਆਰਿ ਪ੍ਰਗਟੁ ਹੋਇ ਆਇਆ ॥
ਤਹ ਅਨਹਦ ਸਬਦ ਵਜਹਿ ਧੁਨਿ ਬਾਣੀ ਸਹਜੇ ਸਹਜਿ ਸਮਾਈ ਹੇ ॥
੬॥
ਜਿਨ ਕਉ ਕਰਤੈ ਧੁਰਿ ਲਿਖਿ ਪਾਈ ॥
ਅਨਦਿਨੁ ਗੁਰੁ ਗੁਰੁ ਕਰਤ ਵਿਹਾਈ ॥
ਬਿਨੁ ਸਤਿਗੁਰ ਕੋ ਸੀਝੈ ਨਾਹੀ ਗੁਰ ਚਰਣੀ ਚਿਤੁ ਲਾਈ ਹੇ ॥
੭॥
ਜਿਸੁ ਭਾਵੈ ਤਿਸੁ ਆਪੇ ਦੇਇ ॥
ਗੁਰਮੁਖਿ ਨਾਮੁ ਪਦਾਰਥੁ ਲੇਇ ॥
ਆਪੇ ਕ੍ਰਿਪਾ ਕਰੇ ਨਾਮੁ ਦੇਵੈ ਨਾਨਕ ਨਾਮਿ ਸਮਾਈ ਹੇ ॥
੮॥
ਗਿਆਨ ਰਤਨੁ ਮਨਿ ਪਰਗਟੁ ਭਇਆ ॥
ਨਾਮੁ ਪਦਾਰਥੁ ਸਹਜੇ ਲਇਆ ॥
ਏਹ ਵਡਿਆਈ ਗੁਰ ਤੇ ਪਾਈ ਸਤਿਗੁਰ ਕਉ ਸਦ ਬਲਿ ਜਾਈ ਹੇ ॥
੯॥
ਪ੍ਰਗਟਿਆ ਸੂਰੁ ਨਿਸਿ ਮਿਟਿਆ ਅੰਧਿਆਰਾ ॥
ਅਗਿਆਨੁ ਮਿਟਿਆ ਗੁਰ ਰਤਨਿ ਅਪਾਰਾ ॥
ਸਤਿਗੁਰ ਗਿਆਨੁ ਰਤਨੁ ਅਤਿ ਭਾਰੀ ਕਰਮਿ ਮਿਲੈ ਸੁਖੁ ਪਾਈ ਹੇ ॥
੧੦॥
ਗੁਰਮੁਖਿ ਨਾਮੁ ਪ੍ਰਗਟੀ ਹੈ ਸੋਇ ॥
ਚਹੁ ਜੁਗਿ ਨਿਰਮਲੁ ਹਛਾ ਲੋਇ ॥
ਨਾਮੇ ਨਾਮਿ ਰਤੇ ਸੁਖੁ ਪਾਇਆ ਨਾਮਿ ਰਹਿਆ ਲਿਵ ਲਾਈ ਹੇ ॥
੧੧॥
ਗੁਰਮੁਖਿ ਨਾਮੁ ਪਰਾਪਤਿ ਹੋਵੈ ॥
ਸਹਜੇ ਜਾਗੈ ਸਹਜੇ ਸੋਵੈ ॥