Dhur Ki Baani — Sri Guru Granth Sahib Ji

Sehaj Path Sewa

Sacred Angs 1 to 1430 of Sri Guru Granth Sahib Ji. Save your path progress and resume whenever you return to the Darbar.

1430 Angs

Full View (Hazoori Mode)
1081
Pavan Ang 1081 of 1430

ਕਾਇਆ ਪਾਤ੍ਰੁ ਪ੍ਰਭੁ ਕਰਣੈਹਾਰਾ ॥

ਲਗੀ ਲਾਗਿ ਸੰਤ ਸੰਗਾਰਾ ॥

ਨਿਰਮਲ ਸੋਇ ਬਣੀ ਹਰਿ ਬਾਣੀ ਮਨੁ ਨਾਮਿ ਮਜੀਠੈ ਰੰਗਨਾ ॥

੧੫॥

ਸੋਲਹ ਕਲਾ ਸੰਪੂਰਨ ਫਲਿਆ ॥

ਅਨਤ ਕਲਾ ਹੋਇ ਠਾਕੁਰੁ ਚੜਿਆ ॥

ਅਨਦ ਬਿਨੋਦ ਹਰਿ ਨਾਮਿ ਸੁਖ ਨਾਨਕ ਅੰਮ੍ਰਿਤ ਰਸੁ ਹਰਿ ਭੁੰਚਨਾ ॥

੧੬॥

੨॥

੯॥

ਮਾਰੂ ਸੋਲਹੇ ਮਹਲਾ ੫ ੴ ਸਤਿਗੁਰ ਪ੍ਰਸਾਦਿ ॥

ਤੂ ਸਾਹਿਬੁ ਹਉ ਸੇਵਕੁ ਕੀਤਾ ॥

ਜੀਉ ਪਿੰਡੁ ਸਭੁ ਤੇਰਾ ਦੀਤਾ ॥

ਕਰਨ ਕਰਾਵਨ ਸਭੁ ਤੂਹੈ ਤੂਹੈ ਹੈ ਨਾਹੀ ਕਿਛੁ ਅਸਾੜਾ ॥

੧॥

ਤੁਮਹਿ ਪਠਾਏ ਤਾ ਜਗ ਮਹਿ ਆਏ ॥

ਜੋ ਤੁਧੁ ਭਾਣਾ ਸੇ ਕਰਮ ਕਮਾਏ ॥

ਤੁਝ ਤੇ ਬਾਹਰਿ ਕਿਛੂ ਨ ਹੋਆ ਤਾ ਭੀ ਨਾਹੀ ਕਿਛੁ ਕਾੜਾ ॥

੨॥

ਊਹਾ ਹੁਕਮੁ ਤੁਮਾਰਾ ਸੁਣੀਐ ॥

ਈਹਾ ਹਰਿ ਜਸੁ ਤੇਰਾ ਭਣੀਐ ॥

ਆਪੇ ਲੇਖ ਅਲੇਖੈ ਆਪੇ ਤੁਮ ਸਿਉ ਨਾਹੀ ਕਿਛੁ ਝਾੜਾ ॥

੩॥

ਤੂ ਪਿਤਾ ਸਭਿ ਬਾਰਿਕ ਥਾਰੇ ॥

ਜਿਉ ਖੇਲਾਵਹਿ ਤਿਉ ਖੇਲਣਹਾਰੇ ॥

ਉਝੜ ਮਾਰਗੁ ਸਭੁ ਤੁਮ ਹੀ ਕੀਨਾ ਚਲੈ ਨਾਹੀ ਕੋ ਵੇਪਾੜਾ ॥

੪॥

ਇਕਿ ਬੈਸਾਇ ਰਖੇ ਗ੍ਰਿਹ ਅੰਤਰਿ ॥

ਇਕਿ ਪਠਾਏ ਦੇਸ ਦਿਸੰਤਰਿ ॥

ਇਕ ਹੀ ਕਉ ਘਾਸੁ ਇਕ ਹੀ ਕਉ ਰਾਜਾ ਇਨ ਮਹਿ ਕਹੀਐ ਕਿਆ ਕੂੜਾ ॥

੫॥

ਕਵਨ ਸੁ ਮੁਕਤੀ ਕਵਨ ਸੁ ਨਰਕਾ ॥

ਕਵਨੁ ਸੈਸਾਰੀ ਕਵਨੁ ਸੁ ਭਗਤਾ ॥

ਕਵਨ ਸੁ ਦਾਨਾ ਕਵਨੁ ਸੁ ਹੋਛਾ ਕਵਨ ਸੁ ਸੁਰਤਾ ਕਵਨੁ ਜੜਾ ॥

੬॥

ਹੁਕਮੇ ਮੁਕਤੀ ਹੁਕਮੇ ਨਰਕਾ ॥

ਹੁਕਮਿ ਸੈਸਾਰੀ ਹੁਕਮੇ ਭਗਤਾ ॥

ਹੁਕਮੇ ਹੋਛਾ ਹੁਕਮੇ ਦਾਨਾ ਦੂਜਾ ਨਾਹੀ ਅਵਰੁ ਧੜਾ ॥

੭॥

ਸਾਗਰੁ ਕੀਨਾ ਅਤਿ ਤੁਮ ਭਾਰਾ ॥

ਇਕਿ ਖੜੇ ਰਸਾਤਲਿ ਕਰਿ ਮਨਮੁਖ ਗਾਵਾਰਾ ॥

ਇਕਨਾ ਪਾਰਿ ਲੰਘਾਵਹਿ ਆਪੇ ਸਤਿਗੁਰੁ ਜਿਨ ਕਾ ਸਚੁ ਬੇੜਾ ॥

੮॥

ਕਉਤਕੁ ਕਾਲੁ ਇਹੁ ਹੁਕਮਿ ਪਠਾਇਆ ॥

ਜੀਅ ਜੰਤ ਓਪਾਇ ਸਮਾਇਆ ॥

ਵੇਖੈ ਵਿਗਸੈ ਸਭਿ ਰੰਗ ਮਾਣੇ ਰਚਨੁ ਕੀਨਾ ਇਕੁ ਆਖਾੜਾ ॥

੯॥

ਵਡਾ ਸਾਹਿਬੁ ਵਡੀ ਨਾਈ ॥

ਵਡ ਦਾਤਾਰੁ ਵਡੀ ਜਿਸੁ ਜਾਈ ॥

ਅਗਮ ਅਗੋਚਰੁ ਬੇਅੰਤ ਅਤੋਲਾ ਹੈ ਨਾਹੀ ਕਿਛੁ ਆਹਾੜਾ ॥

੧੦॥

ਕੀਮਤਿ ਕੋਇ ਨ ਜਾਣੈ ਦੂਜਾ ॥

ਆਪੇ ਆਪਿ ਨਿਰੰਜਨ ਪੂਜਾ ॥

ਆਪਿ ਸੁ ਗਿਆਨੀ ਆਪਿ ਧਿਆਨੀ ਆਪਿ ਸਤਵੰਤਾ ਅਤਿ ਗਾੜਾ ॥

੧੧॥

ਕੇਤੜਿਆ ਦਿਨ ਗੁਪਤੁ ਕਹਾਇਆ ॥

ਕੇਤੜਿਆ ਦਿਨ ਸੁੰਨਿ ਸਮਾਇਆ ॥

ਕੇਤੜਿਆ ਦਿਨ ਧੁੰਧੂਕਾਰਾ ਆਪੇ ਕਰਤਾ ਪਰਗਟੜਾ ॥

੧੨॥

ਆਪੇ ਸਕਤੀ ਸਬਲੁ ਕਹਾਇਆ ॥

SikhiAt.Net
1081 ×