Dhur Ki Baani — Sri Guru Granth Sahib Ji

Sehaj Path Sewa

Sacred Angs 1 to 1430 of Sri Guru Granth Sahib Ji. Save your path progress and resume whenever you return to the Darbar.

1430 Angs

Full View (Hazoori Mode)
1089
Pavan Ang 1089 of 1430

ਆਪੇ ਸ੍ਰਿਸਟਿ ਸਭ ਸਾਜੀਅਨੁ ਆਪੇ ਵਰਤੀਜੈ ॥

ਗੁਰਮੁਖਿ ਸਦਾ ਸਲਾਹੀਐ ਸਚੁ ਕੀਮਤਿ ਕੀਜੈ ॥

ਗੁਰ ਸਬਦੀ ਕਮਲੁ ਬਿਗਾਸਿਆ ਇਵ ਹਰਿ ਰਸੁ ਪੀਜੈ ॥

ਆਵਣ ਜਾਣਾ ਠਾਕਿਆ ਸੁਖਿ ਸਹਜਿ ਸਵੀਜੈ ॥

੭॥

ਸਲੋਕੁ ਮਃ ੧ ॥

ਨਾ ਮੈਲਾ ਨਾ ਧੁੰਧਲਾ ਨਾ ਭਗਵਾ ਨਾ ਕਚੁ ॥

ਨਾਨਕ ਲਾਲੋ ਲਾਲੁ ਹੈ ਸਚੈ ਰਤਾ ਸਚੁ ॥

੧॥

ਮਃ ੩ ॥

ਸਹਜਿ ਵਣਸਪਤਿ ਫੁਲੁ ਫਲੁ ਭਵਰੁ ਵਸੈ ਭੈ ਖੰਡਿ ॥

ਨਾਨਕ ਤਰਵਰੁ ਏਕੁ ਹੈ ਏਕੋ ਫੁਲੁ ਭਿਰੰਗੁ ॥

੨॥

ਪਉੜੀ ॥

ਜੋ ਜਨ ਲੂਝਹਿ ਮਨੈ ਸਿਉ ਸੇ ਸੂਰੇ ਪਰਧਾਨਾ ॥

ਹਰਿ ਸੇਤੀ ਸਦਾ ਮਿਲਿ ਰਹੇ ਜਿਨੀ ਆਪੁ ਪਛਾਨਾ ॥

ਗਿਆਨੀਆ ਕਾ ਇਹੁ ਮਹਤੁ ਹੈ ਮਨ ਮਾਹਿ ਸਮਾਨਾ ॥

ਹਰਿ ਜੀਉ ਕਾ ਮਹਲੁ ਪਾਇਆ ਸਚੁ ਲਾਇ ਧਿਆਨਾ ॥

ਜਿਨ ਗੁਰ ਪਰਸਾਦੀ ਮਨੁ ਜੀਤਿਆ ਜਗੁ ਤਿਨਹਿ ਜਿਤਾਨਾ ॥

੮॥

ਸਲੋਕੁ ਮਃ ੩ ॥

ਜੋਗੀ ਹੋਵਾ ਜਗਿ ਭਵਾ ਘਰਿ ਘਰਿ ਭੀਖਿਆ ਲੇਉ ॥

ਦਰਗਹ ਲੇਖਾ ਮੰਗੀਐ ਕਿਸੁ ਕਿਸੁ ਉਤਰੁ ਦੇਉ ॥

ਭਿਖਿਆ ਨਾਮੁ ਸੰਤੋਖੁ ਮੜੀ ਸਦਾ ਸਚੁ ਹੈ ਨਾਲਿ ॥

ਭੇਖੀ ਹਾਥ ਨ ਲਧੀਆ ਸਭ ਬਧੀ ਜਮਕਾਲਿ ॥

ਨਾਨਕ ਗਲਾ ਝੂਠੀਆ ਸਚਾ ਨਾਮੁ ਸਮਾਲਿ ॥

੧॥

ਮਃ ੩ ॥

ਜਿਤੁ ਦਰਿ ਲੇਖਾ ਮੰਗੀਐ ਸੋ ਦਰੁ ਸੇਵਿਹੁ ਨ ਕੋਇ ॥

ਐਸਾ ਸਤਿਗੁਰੁ ਲੋੜਿ ਲਹੁ ਜਿਸੁ ਜੇਵਡੁ ਅਵਰੁ ਨ ਕੋਇ ॥

ਤਿਸੁ ਸਰਣਾਈ ਛੂਟੀਐ ਲੇਖਾ ਮੰਗੈ ਨ ਕੋਇ ॥

ਸਚੁ ਦ੍ਰਿੜਾਏ ਸਚੁ ਦ੍ਰਿੜੁ ਸਚਾ ਓਹੁ ਸਬਦੁ ਦੇਇ ॥

ਹਿਰਦੈ ਜਿਸ ਦੈ ਸਚੁ ਹੈ ਤਨੁ ਮਨੁ ਭੀ ਸਚਾ ਹੋਇ ॥

ਨਾਨਕ ਸਚੈ ਹੁਕਮਿ ਮੰਨਿਐ ਸਚੀ ਵਡਿਆਈ ਦੇਇ ॥

ਸਚੇ ਮਾਹਿ ਸਮਾਵਸੀ ਜਿਸ ਨੋ ਨਦਰਿ ਕਰੇਇ ॥

੨॥

ਪਉੜੀ ॥

ਸੂਰੇ ਏਹਿ ਨ ਆਖੀਅਹਿ ਅਹੰਕਾਰਿ ਮਰਹਿ ਦੁਖੁ ਪਾਵਹਿ ॥

ਅੰਧੇ ਆਪੁ ਨ ਪਛਾਣਨੀ ਦੂਜੈ ਪਚਿ ਜਾਵਹਿ ॥

ਅਤਿ ਕਰੋਧ ਸਿਉ ਲੂਝਦੇ ਅਗੈ ਪਿਛੈ ਦੁਖੁ ਪਾਵਹਿ ॥

ਹਰਿ ਜੀਉ ਅਹੰਕਾਰੁ ਨ ਭਾਵਈ ਵੇਦ ਕੂਕਿ ਸੁਣਾਵਹਿ ॥

ਅਹੰਕਾਰਿ ਮੁਏ ਸੇ ਵਿਗਤੀ ਗਏ ਮਰਿ ਜਨਮਹਿ ਫਿਰਿ ਆਵਹਿ ॥

੯॥

ਸਲੋਕੁ ਮਃ ੩ ॥

ਕਾਗਉ ਹੋਇ ਨ ਊਜਲਾ ਲੋਹੇ ਨਾਵ ਨ ਪਾਰੁ ॥

ਪਿਰਮ ਪਦਾਰਥੁ ਮੰਨਿ ਲੈ ਧੰਨੁ ਸਵਾਰਣਹਾਰੁ ॥

ਹੁਕਮੁ ਪਛਾਣੈ ਊਜਲਾ ਸਿਰਿ ਕਾਸਟ ਲੋਹਾ ਪਾਰਿ ॥

ਤ੍ਰਿਸਨਾ ਛੋਡੈ ਭੈ ਵਸੈ ਨਾਨਕ ਕਰਣੀ ਸਾਰੁ ॥

੧॥

ਮਃ ੩ ॥

ਮਾਰੂ ਮਾਰਣ ਜੋ ਗਏ ਮਾਰਿ ਨ ਸਕਹਿ ਗਵਾਰ ॥

ਨਾਨਕ ਜੇ ਇਹੁ ਮਾਰੀਐ ਗੁਰ ਸਬਦੀ ਵੀਚਾਰਿ ॥

ਏਹੁ ਮਨੁ ਮਾਰਿਆ ਨਾ ਮਰੈ ਜੇ ਲੋਚੈ ਸਭੁ ਕੋਇ ॥

ਨਾਨਕ ਮਨ ਹੀ ਕਉ ਮਨੁ ਮਾਰਸੀ ਜੇ ਸਤਿਗੁਰੁ ਭੇਟੈ ਸੋਇ ॥

੨॥

SikhiAt.Net
1089 ×