ਸ੍ਰੀ ਗੁਰੂ ਗ੍ਰੰਥ ਸਾਹਿਬ ਜੀ

ਸਹਜ ਪਾਠ ਸੇਵਾ

ਪਾਵਨ ਅੰਗ 1 ਤੋਂ 1430 ਤੱਕ ਦੀ ਸੰਪੂਰਨ ਸੇਵਾ। ਆਪਣਾ ਪਾਠ ਸੈਸ਼ਨ ਸੰਭਾਲੋ ਅਤੇ ਜਿੱਥੇ ਸੰਪੰਨ ਕੀਤਾ ਸੀ ਉੱਥੋਂ ਹੀ ਮੁੜ ਸੇਵਾ ਆਰੰਭੋ।

1430 ਪਾਵਨ ਅੰਗ

ਇਕਾਗਰਤਾ ਮੋਡ (ਪੂਰਨ ਹਜ਼ੂਰੀ)
1095
ਪਾਵਨ ਅੰਗ 1095 / 1430

ਤੁਧੁ ਥਾਪੇ ਚਾਰੇ ਜੁਗ ਤੂ ਕਰਤਾ ਸਗਲ ਧਰਣ ॥

ਤੁਧੁ ਆਵਣ ਜਾਣਾ ਕੀਆ ਤੁਧੁ ਲੇਪੁ ਨ ਲਗੈ ਤ੍ਰਿਣ ॥

ਜਿਸੁ ਹੋਵਹਿ ਆਪਿ ਦਇਆਲੁ ਤਿਸੁ ਲਾਵਹਿ ਸਤਿਗੁਰ ਚਰਣ ॥

ਤੂ ਹੋਰਤੁ ਉਪਾਇ ਨ ਲਭਹੀ ਅਬਿਨਾਸੀ ਸ੍ਰਿਸਟਿ ਕਰਣ ॥

੨॥

ਡਖਣੇ ਮਃ ੫ ॥

ਜੇ ਤੂ ਵਤਹਿ ਅੰਙਣੇ ਹਭ ਧਰਤਿ ਸੁਹਾਵੀ ਹੋਇ ॥

ਹਿਕਸੁ ਕੰਤੈ ਬਾਹਰੀ ਮੈਡੀ ਵਾਤ ਨ ਪੁਛੈ ਕੋਇ ॥

੧॥

ਮਃ ੫ ॥

ਹਭੇ ਟੋਲ ਸੁਹਾਵਣੇ ਸਹੁ ਬੈਠਾ ਅੰਙਣੁ ਮਲਿ ॥

ਪਹੀ ਨ ਵੰਞੈ ਬਿਰਥੜਾ ਜੋ ਘਰਿ ਆਵੈ ਚਲਿ ॥

੨॥

ਮਃ ੫ ॥

ਸੇਜ ਵਿਛਾਈ ਕੰਤ ਕੂ ਕੀਆ ਹਭੁ ਸੀਗਾਰੁ ॥

ਇਤੀ ਮੰਝਿ ਨ ਸਮਾਵਈ ਜੇ ਗਲਿ ਪਹਿਰਾ ਹਾਰੁ ॥

੩॥

ਪਉੜੀ ॥

ਤੂ ਪਾਰਬ੍ਰਹਮੁ ਪਰਮੇਸਰੁ ਜੋਨਿ ਨ ਆਵਹੀ ॥

ਤੂ ਹੁਕਮੀ ਸਾਜਹਿ ਸ੍ਰਿਸਟਿ ਸਾਜਿ ਸਮਾਵਹੀ ॥

ਤੇਰਾ ਰੂਪੁ ਨ ਜਾਈ ਲਖਿਆ ਕਿਉ ਤੁਝਹਿ ਧਿਆਵਹੀ ॥

ਤੂ ਸਭ ਮਹਿ ਵਰਤਹਿ ਆਪਿ ਕੁਦਰਤਿ ਦੇਖਾਵਹੀ ॥

ਤੇਰੀ ਭਗਤਿ ਭਰੇ ਭੰਡਾਰ ਤੋਟਿ ਨ ਆਵਹੀ ॥

ਏਹਿ ਰਤਨ ਜਵੇਹਰ ਲਾਲ ਕੀਮ ਨ ਪਾਵਹੀ ॥

ਜਿਸੁ ਹੋਵਹਿ ਆਪਿ ਦਇਆਲੁ ਤਿਸੁ ਸਤਿਗੁਰ ਸੇਵਾ ਲਾਵਹੀ ॥

ਤਿਸੁ ਕਦੇ ਨ ਆਵੈ ਤੋਟਿ ਜੋ ਹਰਿ ਗੁਣ ਗਾਵਹੀ ॥

੩॥

ਡਖਣੇ ਮਃ ੫ ॥

ਜਾ ਮੂ ਪਸੀ ਹਠ ਮੈ ਪਿਰੀ ਮਹਿਜੈ ਨਾਲਿ ॥

ਹਭੇ ਡੁਖ ਉਲਾਹਿਅਮੁ ਨਾਨਕ ਨਦਰਿ ਨਿਹਾਲਿ ॥

੧॥

ਮਃ ੫ ॥

ਨਾਨਕ ਬੈਠਾ ਭਖੇ ਵਾਉ ਲੰਮੇ ਸੇਵਹਿ ਦਰੁ ਖੜਾ ॥

ਪਿਰੀਏ ਤੂ ਜਾਣੁ ਮਹਿਜਾ ਸਾਉ ਜੋਈ ਸਾਈ ਮੁਹੁ ਖੜਾ ॥

੨॥

ਮਃ ੫ ॥

ਕਿਆ ਗਾਲਾਇਓ ਭੂਛ ਪਰ ਵੇਲਿ ਨ ਜੋਹੇ ਕੰਤ ਤੂ ॥

ਨਾਨਕ ਫੁਲਾ ਸੰਦੀ ਵਾੜਿ ਖਿੜਿਆ ਹਭੁ ਸੰਸਾਰੁ ਜਿਉ ॥

੩॥

ਪਉੜੀ ॥

ਸੁਘੜੁ ਸੁਜਾਣੁ ਸਰੂਪੁ ਤੂ ਸਭ ਮਹਿ ਵਰਤੰਤਾ ॥

ਤੂ ਆਪੇ ਠਾਕੁਰੁ ਸੇਵਕੋ ਆਪੇ ਪੂਜੰਤਾ ॥

ਦਾਨਾ ਬੀਨਾ ਆਪਿ ਤੂ ਆਪੇ ਸਤਵੰਤਾ ॥

ਜਤੀ ਸਤੀ ਪ੍ਰਭੁ ਨਿਰਮਲਾ ਮੇਰੇ ਹਰਿ ਭਗਵੰਤਾ ॥

ਸਭੁ ਬ੍ਰਹਮ ਪਸਾਰੁ ਪਸਾਰਿਓ ਆਪੇ ਖੇਲੰਤਾ ॥

ਇਹੁ ਆਵਾ ਗਵਣੁ ਰਚਾਇਓ ਕਰਿ ਚੋਜ ਦੇਖੰਤਾ ॥

ਤਿਸੁ ਬਾਹੁੜਿ ਗਰਭਿ ਨ ਪਾਵਹੀ ਜਿਸੁ ਦੇਵਹਿ ਗੁਰ ਮੰਤਾ ॥

ਜਿਉ ਆਪਿ ਚਲਾਵਹਿ ਤਿਉ ਚਲਦੇ ਕਿਛੁ ਵਸਿ ਨ ਜੰਤਾ ॥

੪॥

ਡਖਣੇ ਮਃ ੫ ॥

ਕੁਰੀਏ ਕੁਰੀਏ ਵੈਦਿਆ ਤਲਿ ਗਾੜਾ ਮਹਰੇਰੁ ॥

ਵੇਖੇ ਛਿਟੜਿ ਥੀਵਦੋ ਜਾਮਿ ਖਿਸੰਦੋ ਪੇਰੁ ॥

੧॥

ਮਃ ੫ ॥

ਸਚੁ ਜਾਣੈ ਕਚੁ ਵੈਦਿਓ ਤੂ ਆਘੂ ਆਘੇ ਸਲਵੇ ॥

ਨਾਨਕ ਆਤਸੜੀ ਮੰਝਿ ਨੈਣੂ ਬਿਆ ਢਲਿ ਪਬਣਿ ਜਿਉ ਜੁੰਮਿਓ ॥

੨॥

ਮਃ ੫ ॥

ਭੋਰੇ ਭੋਰੇ ਰੂਹੜੇ ਸੇਵੇਦੇ ਆਲਕੁ ॥

ਮੁਦਤਿ ਪਈ ਚਿਰਾਣੀਆ ਫਿਰਿ ਕਡੂ ਆਵੈ ਰੁਤਿ ॥

੩॥

SikhiAt.Net
1095 ×