ਸ੍ਰੀ ਗੁਰੂ ਗ੍ਰੰਥ ਸਾਹਿਬ ਜੀ

ਸਹਜ ਪਾਠ ਸੇਵਾ

ਪਾਵਨ ਅੰਗ 1 ਤੋਂ 1430 ਤੱਕ ਦੀ ਸੰਪੂਰਨ ਸੇਵਾ। ਆਪਣਾ ਪਾਠ ਸੈਸ਼ਨ ਸੰਭਾਲੋ ਅਤੇ ਜਿੱਥੇ ਸੰਪੰਨ ਕੀਤਾ ਸੀ ਉੱਥੋਂ ਹੀ ਮੁੜ ਸੇਵਾ ਆਰੰਭੋ।

1430 ਪਾਵਨ ਅੰਗ

ਇਕਾਗਰਤਾ ਮੋਡ (ਪੂਰਨ ਹਜ਼ੂਰੀ)
1097
ਪਾਵਨ ਅੰਗ 1097 / 1430

ਮਃ ੫ ॥

ਦੁਖੀਆ ਦਰਦ ਘਣੇ ਵੇਦਨ ਜਾਣੇ ਤੂ ਧਣੀ ॥

ਜਾਣਾ ਲਖ ਭਵੇ ਪਿਰੀ ਡਿਖੰਦੋ ਤਾ ਜੀਵਸਾ ॥

੨॥

ਮਃ ੫ ॥

ਢਹਦੀ ਜਾਇ ਕਰਾਰਿ ਵਹਣਿ ਵਹੰਦੇ ਮੈ ਡਿਠਿਆ ॥

ਸੇਈ ਰਹੇ ਅਮਾਣ ਜਿਨਾ ਸਤਿਗੁਰੁ ਭੇਟਿਆ ॥

੩॥

ਪਉੜੀ ॥

ਜਿਸੁ ਜਨ ਤੇਰੀ ਭੁਖ ਹੈ ਤਿਸੁ ਦੁਖੁ ਨ ਵਿਆਪੈ ॥

ਜਿਨਿ ਜਨਿ ਗੁਰਮੁਖਿ ਬੁਝਿਆ ਸੁ ਚਹੁ ਕੁੰਡੀ ਜਾਪੈ ॥

ਜੋ ਨਰੁ ਉਸ ਕੀ ਸਰਣੀ ਪਰੈ ਤਿਸੁ ਕੰਬਹਿ ਪਾਪੈ ॥

ਜਨਮ ਜਨਮ ਕੀ ਮਲੁ ਉਤਰੈ ਗੁਰ ਧੂੜੀ ਨਾਪੈ ॥

ਜਿਨਿ ਹਰਿ ਭਾਣਾ ਮੰਨਿਆ ਤਿਸੁ ਸੋਗੁ ਨ ਸੰਤਾਪੈ ॥

ਹਰਿ ਜੀਉ ਤੂ ਸਭਨਾ ਕਾ ਮਿਤੁ ਹੈ ਸਭਿ ਜਾਣਹਿ ਆਪੈ ॥

ਐਸੀ ਸੋਭਾ ਜਨੈ ਕੀ ਜੇਵਡੁ ਹਰਿ ਪਰਤਾਪੈ ॥

ਸਭ ਅੰਤਰਿ ਜਨ ਵਰਤਾਇਆ ਹਰਿ ਜਨ ਤੇ ਜਾਪੈ ॥

੮॥

ਡਖਣੇ ਮਃ ੫ ॥

ਜਿਨਾ ਪਿਛੈ ਹਉ ਗਈ ਸੇ ਮੈ ਪਿਛੈ ਭੀ ਰਵਿਆਸੁ ॥

ਜਿਨਾ ਕੀ ਮੈ ਆਸੜੀ ਤਿਨਾ ਮਹਿਜੀ ਆਸ ॥

੧॥

ਮਃ ੫ ॥

ਗਿਲੀ ਗਿਲੀ ਰੋਡੜੀ ਭਉਦੀ ਭਵਿ ਭਵਿ ਆਇ ॥

ਜੋ ਬੈਠੇ ਸੇ ਫਾਥਿਆ ਉਬਰੇ ਭਾਗ ਮਥਾਇ ॥

੨॥

ਮਃ ੫ ॥

ਡਿਠਾ ਹਭ ਮਝਾਹਿ ਖਾਲੀ ਕੋਇ ਨ ਜਾਣੀਐ ॥

ਤੈ ਸਖੀ ਭਾਗ ਮਥਾਹਿ ਜਿਨੀ ਮੇਰਾ ਸਜਣੁ ਰਾਵਿਆ ॥

੩॥

ਪਉੜੀ ॥

ਹਉ ਢਾਢੀ ਦਰਿ ਗੁਣ ਗਾਵਦਾ ਜੇ ਹਰਿ ਪ੍ਰਭ ਭਾਵੈ ॥

ਪ੍ਰਭੁ ਮੇਰਾ ਥਿਰ ਥਾਵਰੀ ਹੋਰ ਆਵੈ ਜਾਵੈ ॥

ਸੋ ਮੰਗਾ ਦਾਨੁ ਗੋੁਸਾਈਆ ਜਿਤੁ ਭੁਖ ਲਹਿ ਜਾਵੈ ॥

ਪ੍ਰਭ ਜੀਉ ਦੇਵਹੁ ਦਰਸਨੁ ਆਪਣਾ ਜਿਤੁ ਢਾਢੀ ਤ੍ਰਿਪਤਾਵੈ ॥

ਅਰਦਾਸਿ ਸੁਣੀ ਦਾਤਾਰਿ ਪ੍ਰਭਿ ਢਾਢੀ ਕਉ ਮਹਲਿ ਬੁਲਾਵੈ ॥

ਪ੍ਰਭ ਦੇਖਦਿਆ ਦੁਖ ਭੁਖ ਗਈ ਢਾਢੀ ਕਉ ਮੰਗਣੁ ਚਿਤਿ ਨ ਆਵੈ ॥

ਸਭੇ ਇਛਾ ਪੂਰੀਆ ਲਗਿ ਪ੍ਰਭ ਕੈ ਪਾਵੈ ॥

ਹਉ ਨਿਰਗੁਣੁ ਢਾਢੀ ਬਖਸਿਓਨੁ ਪ੍ਰਭਿ ਪੁਰਖਿ ਵੇਦਾਵੈ ॥

੯॥

ਡਖਣੇ ਮਃ ੫ ॥

ਜਾ ਛੁਟੇ ਤਾ ਖਾਕੁ ਤੂ ਸੁੰਞੀ ਕੰਤੁ ਨ ਜਾਣਹੀ ॥

ਦੁਰਜਨ ਸੇਤੀ ਨੇਹੁ ਤੂ ਕੈ ਗੁਣਿ ਹਰਿ ਰੰਗੁ ਮਾਣਹੀ ॥

੧॥

ਮਃ ੫ ॥

ਨਾਨਕ ਜਿਸੁ ਬਿਨੁ ਘੜੀ ਨ ਜੀਵਣਾ ਵਿਸਰੇ ਸਰੈ ਨ ਬਿੰਦ ॥

ਤਿਸੁ ਸਿਉ ਕਿਉ ਮਨ ਰੂਸੀਐ ਜਿਸਹਿ ਹਮਾਰੀ ਚਿੰਦ ॥

੨॥

ਮਃ ੫ ॥

ਰਤੇ ਰੰਗਿ ਪਾਰਬ੍ਰਹਮ ਕੈ ਮਨੁ ਤਨੁ ਅਤਿ ਗੁਲਾਲੁ ॥

ਨਾਨਕ ਵਿਣੁ ਨਾਵੈ ਆਲੂਦਿਆ ਜਿਤੀ ਹੋਰੁ ਖਿਆਲੁ ॥

੩॥

ਪਵੜੀ ॥

ਹਰਿ ਜੀਉ ਜਾ ਤੂ ਮੇਰਾ ਮਿਤ੍ਰੁ ਹੈ ਤਾ ਕਿਆ ਮੈ ਕਾੜਾ ॥

ਜਿਨੀ ਠਗੀ ਜਗੁ ਠਗਿਆ ਸੇ ਤੁਧੁ ਮਾਰਿ ਨਿਵਾੜਾ ॥

ਗੁਰਿ ਭਉਜਲੁ ਪਾਰਿ ਲੰਘਾਇਆ ਜਿਤਾ ਪਾਵਾੜਾ ॥

ਗੁਰਮਤੀ ਸਭਿ ਰਸ ਭੋਗਦਾ ਵਡਾ ਆਖਾੜਾ ॥

ਸਭਿ ਇੰਦ੍ਰੀਆ ਵਸਿ ਕਰਿ ਦਿਤੀਓ ਸਤਵੰਤਾ ਸਾੜਾ ॥

SikhiAt.Net
1097 ×