Dhur Ki Baani — Sri Guru Granth Sahib Ji

Sehaj Path Sewa

Sacred Angs 1 to 1430 of Sri Guru Granth Sahib Ji. Save your path progress and resume whenever you return to the Darbar.

1430 Angs

Full View (Hazoori Mode)
1098
Pavan Ang 1098 of 1430

ਜਿਤੁ ਲਾਈਅਨਿ ਤਿਤੈ ਲਗਦੀਆ ਨਹ ਖਿੰਜੋਤਾੜਾ ॥

ਜੋ ਇਛੀ ਸੋ ਫਲੁ ਪਾਇਦਾ ਗੁਰਿ ਅੰਦਰਿ ਵਾੜਾ ॥

ਗੁਰੁ ਨਾਨਕੁ ਤੁਠਾ ਭਾਇਰਹੁ ਹਰਿ ਵਸਦਾ ਨੇੜਾ ॥

੧੦॥

ਡਖਣੇ ਮਃ ੫ ॥

ਜਾ ਮੂੰ ਆਵਹਿ ਚਿਤਿ ਤੂ ਤਾ ਹਭੇ ਸੁਖ ਲਹਾਉ ॥

ਨਾਨਕ ਮਨ ਹੀ ਮੰਝਿ ਰੰਗਾਵਲਾ ਪਿਰੀ ਤਹਿਜਾ ਨਾਉ ॥

੧॥

ਮਃ ੫ ॥

ਕਪੜ ਭੋਗ ਵਿਕਾਰ ਏ ਹਭੇ ਹੀ ਛਾਰ ॥

ਖਾਕੁ ਲੋੁੜੇਦਾ ਤੰਨਿ ਖੇ ਜੋ ਰਤੇ ਦੀਦਾਰ ॥

੨॥

ਮਃ ੫ ॥

ਕਿਆ ਤਕਹਿ ਬਿਆ ਪਾਸ ਕਰਿ ਹੀਅੜੇ ਹਿਕੁ ਅਧਾਰੁ ॥

ਥੀਉ ਸੰਤਨ ਕੀ ਰੇਣੁ ਜਿਤੁ ਲਭੀ ਸੁਖ ਦਾਤਾਰੁ ॥

੩॥

ਪਉੜੀ ॥

ਵਿਣੁ ਕਰਮਾ ਹਰਿ ਜੀਉ ਨ ਪਾਈਐ ਬਿਨੁ ਸਤਿਗੁਰ ਮਨੂਆ ਨ ਲਗੈ ॥

ਧਰਮੁ ਧੀਰਾ ਕਲਿ ਅੰਦਰੇ ਇਹੁ ਪਾਪੀ ਮੂਲਿ ਨ ਤਗੈ ॥

ਅਹਿ ਕਰੁ ਕਰੇ ਸੁ ਅਹਿ ਕਰੁ ਪਾਏ ਇਕ ਘੜੀ ਮੁਹਤੁ ਨ ਲਗੈ ॥

ਚਾਰੇ ਜੁਗ ਮੈ ਸੋਧਿਆ ਵਿਣੁ ਸੰਗਤਿ ਅਹੰਕਾਰੁ ਨ ਭਗੈ ॥

ਹਉਮੈ ਮੂਲਿ ਨ ਛੁਟਈ ਵਿਣੁ ਸਾਧੂ ਸਤਸੰਗੈ ॥

ਤਿਚਰੁ ਥਾਹ ਨ ਪਾਵਈ ਜਿਚਰੁ ਸਾਹਿਬ ਸਿਉ ਮਨ ਭੰਗੈ ॥

ਜਿਨਿ ਜਨਿ ਗੁਰਮੁਖਿ ਸੇਵਿਆ ਤਿਸੁ ਘਰਿ ਦੀਬਾਣੁ ਅਭਗੈ ॥

ਹਰਿ ਕਿਰਪਾ ਤੇ ਸੁਖੁ ਪਾਇਆ ਗੁਰ ਸਤਿਗੁਰ ਚਰਣੀ ਲਗੈ ॥

੧੧॥

ਡਖਣੇ ਮਃ ੫ ॥

ਲੋੜੀਦੋ ਹਭ ਜਾਇ ਸੋ ਮੀਰਾ ਮੀਰੰਨ ਸਿਰਿ ॥

ਹਠ ਮੰਝਾਹੂ ਸੋ ਧਣੀ ਚਉਦੋ ਮੁਖਿ ਅਲਾਇ ॥

੧॥

ਮਃ ੫ ॥

ਮਾਣਿਕੂ ਮੋਹਿ ਮਾਉ ਡਿੰਨਾ ਧਣੀ ਅਪਾਹਿ ॥

ਹਿਆਉ ਮਹਿਜਾ ਠੰਢੜਾ ਮੁਖਹੁ ਸਚੁ ਅਲਾਇ ॥

੨॥

ਮਃ ੫ ॥

ਮੂ ਥੀਆਊ ਸੇਜ ਨੈਣਾ ਪਿਰੀ ਵਿਛਾਵਣਾ ॥

ਜੇ ਡੇਖੈ ਹਿਕ ਵਾਰ ਤਾ ਸੁਖ ਕੀਮਾ ਹੂ ਬਾਹਰੇ ॥

੩॥

ਪਉੜੀ ॥

ਮਨੁ ਲੋਚੈ ਹਰਿ ਮਿਲਣ ਕਉ ਕਿਉ ਦਰਸਨੁ ਪਾਈਆ ॥

ਮੈ ਲਖ ਵਿੜਤੇ ਸਾਹਿਬਾ ਜੇ ਬਿੰਦ ਬੋੁਲਾਈਆ ॥

ਮੈ ਚਾਰੇ ਕੁੰਡਾ ਭਾਲੀਆ ਤੁਧੁ ਜੇਵਡੁ ਨ ਸਾਈਆ ॥

ਮੈ ਦਸਿਹੁ ਮਾਰਗੁ ਸੰਤਹੋ ਕਿਉ ਪ੍ਰਭੂ ਮਿਲਾਈਆ ॥

ਮਨੁ ਅਰਪਿਹੁ ਹਉਮੈ ਤਜਹੁ ਇਤੁ ਪੰਥਿ ਜੁਲਾਈਆ ॥

ਨਿਤ ਸੇਵਿਹੁ ਸਾਹਿਬੁ ਆਪਣਾ ਸਤਸੰਗਿ ਮਿਲਾਈਆ ॥

ਸਭੇ ਆਸਾ ਪੂਰੀਆ ਗੁਰ ਮਹਲਿ ਬੁਲਾਈਆ ॥

ਤੁਧੁ ਜੇਵਡੁ ਹੋਰੁ ਨ ਸੁਝਈ ਮੇਰੇ ਮਿਤ੍ਰ ਗੋੁਸਾਈਆ ॥

੧੨॥

ਡਖਣੇ ਮਃ ੫ ॥

ਮੂ ਥੀਆਊ ਤਖਤੁ ਪਿਰੀ ਮਹਿੰਜੇ ਪਾਤਿਸਾਹ ॥

ਪਾਵ ਮਿਲਾਵੇ ਕੋਲਿ ਕਵਲ ਜਿਵੈ ਬਿਗਸਾਵਦੋ ॥

੧॥

ਮਃ ੫ ॥

ਪਿਰੀਆ ਸੰਦੜੀ ਭੁਖ ਮੂ ਲਾਵਣ ਥੀ ਵਿਥਰਾ ॥

ਜਾਣੁ ਮਿਠਾਈ ਇਖ ਬੇਈ ਪੀੜੇ ਨਾ ਹੁਟੈ ॥

੨॥

ਮਃ ੫ ॥

ਠਗਾ ਨੀਹੁ ਮਤ੍ਰੋੜਿ ਜਾਣੁ ਗੰਧ੍ਰਬਾ ਨਗਰੀ ॥

ਸੁਖ ਘਟਾਊ ਡੂਇ ਇਸੁ ਪੰਧਾਣੂ ਘਰ ਘਣੇ ॥

੩॥

ਪਉੜੀ ॥

ਅਕਲ ਕਲਾ ਨਹ ਪਾਈਐ ਪ੍ਰਭੁ ਅਲਖ ਅਲੇਖੰ ॥

SikhiAt.Net
1098 ×