Dhur Ki Baani — Sri Guru Granth Sahib Ji

Sehaj Path Sewa

Sacred Angs 1 to 1430 of Sri Guru Granth Sahib Ji. Save your path progress and resume whenever you return to the Darbar.

1430 Angs

Full View (Hazoori Mode)
10
Pavan Ang 10 of 1430

ਜਿਨਿ ਦਿਨੁ ਕਰਿ ਕੈ ਕੀਤੀ ਰਾਤਿ ॥

ਖਸਮੁ ਵਿਸਾਰਹਿ ਤੇ ਕਮਜਾਤਿ ॥

ਨਾਨਕ ਨਾਵੈ ਬਾਝੁ ਸਨਾਤਿ ॥

੪॥

੩॥

ਰਾਗੁ ਗੂਜਰੀ ਮਹਲਾ ੪ ॥

ਹਰਿ ਕੇ ਜਨ ਸਤਿਗੁਰ ਸਤਪੁਰਖਾ ਬਿਨਉ ਕਰਉ ਗੁਰ ਪਾਸਿ ॥

ਹਮ ਕੀਰੇ ਕਿਰਮ ਸਤਿਗੁਰ ਸਰਣਾਈ ਕਰਿ ਦਇਆ ਨਾਮੁ ਪਰਗਾਸਿ ॥

੧॥

ਮੇਰੇ ਮੀਤ ਗੁਰਦੇਵ ਮੋ ਕਉ ਰਾਮ ਨਾਮੁ ਪਰਗਾਸਿ ॥

ਗੁਰਮਤਿ ਨਾਮੁ ਮੇਰਾ ਪ੍ਰਾਨ ਸਖਾਈ ਹਰਿ ਕੀਰਤਿ ਹਮਰੀ ਰਹਰਾਸਿ ॥

੧॥

ਰਹਾਉ ॥

ਹਰਿ ਜਨ ਕੇ ਵਡ ਭਾਗ ਵਡੇਰੇ ਜਿਨ ਹਰਿ ਹਰਿ ਸਰਧਾ ਹਰਿ ਪਿਆਸ ॥

ਹਰਿ ਹਰਿ ਨਾਮੁ ਮਿਲੈ ਤ੍ਰਿਪਤਾਸਹਿ ਮਿਲਿ ਸੰਗਤਿ ਗੁਣ ਪਰਗਾਸਿ ॥

੨॥

ਜਿਨ ਹਰਿ ਹਰਿ ਹਰਿ ਰਸੁ ਨਾਮੁ ਨ ਪਾਇਆ ਤੇ ਭਾਗਹੀਣ ਜਮ ਪਾਸਿ ॥

ਜੋ ਸਤਿਗੁਰ ਸਰਣਿ ਸੰਗਤਿ ਨਹੀ ਆਏ ਧ੍ਰਿਗੁ ਜੀਵੇ ਧ੍ਰਿਗੁ ਜੀਵਾਸਿ ॥

੩॥

ਜਿਨ ਹਰਿ ਜਨ ਸਤਿਗੁਰ ਸੰਗਤਿ ਪਾਈ ਤਿਨ ਧੁਰਿ ਮਸਤਕਿ ਲਿਖਿਆ ਲਿਖਾਸਿ ॥

ਧਨੁ ਧੰਨੁ ਸਤਸੰਗਤਿ ਜਿਤੁ ਹਰਿ ਰਸੁ ਪਾਇਆ ਮਿਲਿ ਜਨ ਨਾਨਕ ਨਾਮੁ ਪਰਗਾਸਿ ॥

੪॥

੪॥

ਰਾਗੁ ਗੂਜਰੀ ਮਹਲਾ ੫ ॥

ਕਾਹੇ ਰੇ ਮਨ ਚਿਤਵਹਿ ਉਦਮੁ ਜਾ ਆਹਰਿ ਹਰਿ ਜੀਉ ਪਰਿਆ ॥

ਸੈਲ ਪਥਰ ਮਹਿ ਜੰਤ ਉਪਾਏ ਤਾ ਕਾ ਰਿਜਕੁ ਆਗੈ ਕਰਿ ਧਰਿਆ ॥

੧॥

ਮੇਰੇ ਮਾਧਉ ਜੀ ਸਤਸੰਗਤਿ ਮਿਲੇ ਸੁ ਤਰਿਆ ॥

ਗੁਰ ਪਰਸਾਦਿ ਪਰਮ ਪਦੁ ਪਾਇਆ ਸੂਕੇ ਕਾਸਟ ਹਰਿਆ ॥

੧॥

ਰਹਾਉ ॥

ਜਨਨਿ ਪਿਤਾ ਲੋਕ ਸੁਤ ਬਨਿਤਾ ਕੋਇ ਨ ਕਿਸ ਕੀ ਧਰਿਆ ॥

ਸਿਰਿ ਸਿਰਿ ਰਿਜਕੁ ਸੰਬਾਹੇ ਠਾਕੁਰੁ ਕਾਹੇ ਮਨ ਭਉ ਕਰਿਆ ॥

੨॥

ਊਡੇ ਊਡਿ ਆਵੈ ਸੈ ਕੋਸਾ ਤਿਸੁ ਪਾਛੈ ਬਚਰੇ ਛਰਿਆ ॥

ਤਿਨ ਕਵਣੁ ਖਲਾਵੈ ਕਵਣੁ ਚੁਗਾਵੈ ਮਨ ਮਹਿ ਸਿਮਰਨੁ ਕਰਿਆ ॥

੩॥

ਸਭਿ ਨਿਧਾਨ ਦਸ ਅਸਟ ਸਿਧਾਨ ਠਾਕੁਰ ਕਰ ਤਲ ਧਰਿਆ ॥

ਜਨ ਨਾਨਕ ਬਲਿ ਬਲਿ ਸਦ ਬਲਿ ਜਾਈਐ ਤੇਰਾ ਅੰਤੁ ਨ ਪਾਰਾਵਰਿਆ ॥

੪॥

੫॥

ਰਾਗੁ ਆਸਾ ਮਹਲਾ ੪ ਸੋ ਪੁਰਖੁ ੴ ਸਤਿਗੁਰ ਪ੍ਰਸਾਦਿ ॥

ਸੋ ਪੁਰਖੁ ਨਿਰੰਜਨੁ ਹਰਿ ਪੁਰਖੁ ਨਿਰੰਜਨੁ ਹਰਿ ਅਗਮਾ ਅਗਮ ਅਪਾਰਾ ॥

ਸਭਿ ਧਿਆਵਹਿ ਸਭਿ ਧਿਆਵਹਿ ਤੁਧੁ ਜੀ ਹਰਿ ਸਚੇ ਸਿਰਜਣਹਾਰਾ ॥

ਸਭਿ ਜੀਅ ਤੁਮਾਰੇ ਜੀ ਤੂੰ ਜੀਆ ਕਾ ਦਾਤਾਰਾ ॥

ਹਰਿ ਧਿਆਵਹੁ ਸੰਤਹੁ ਜੀ ਸਭਿ ਦੂਖ ਵਿਸਾਰਣਹਾਰਾ ॥

ਹਰਿ ਆਪੇ ਠਾਕੁਰੁ ਹਰਿ ਆਪੇ ਸੇਵਕੁ ਜੀ ਕਿਆ ਨਾਨਕ ਜੰਤ ਵਿਚਾਰਾ ॥

੧॥

SikhiAt.Net
10 ×