Dhur Ki Baani — Sri Guru Granth Sahib Ji

Sehaj Path Sewa

Sacred Angs 1 to 1430 of Sri Guru Granth Sahib Ji. Save your path progress and resume whenever you return to the Darbar.

1430 Angs

Full View (Hazoori Mode)
1102
Pavan Ang 1102 of 1430

ਗਿਆਨੁ ਰਾਸਿ ਨਾਮੁ ਧਨੁ ਸਉਪਿਓਨੁ ਇਸੁ ਸਉਦੇ ਲਾਇਕ ॥

ਸਾਝੀ ਗੁਰ ਨਾਲਿ ਬਹਾਲਿਆ ਸਰਬ ਸੁਖ ਪਾਇਕ ॥

ਮੈ ਨਾਲਹੁ ਕਦੇ ਨ ਵਿਛੁੜੈ ਹਰਿ ਪਿਤਾ ਸਭਨਾ ਗਲਾ ਲਾਇਕ ॥

੨੧॥

ਸਲੋਕ ਡਖਣੇ ਮਃ ੫ ॥

ਨਾਨਕ ਕਚੜਿਆ ਸਿਉ ਤੋੜਿ ਢੂਢਿ ਸਜਣ ਸੰਤ ਪਕਿਆ ॥

ਓਇ ਜੀਵੰਦੇ ਵਿਛੁੜਹਿ ਓਇ ਮੁਇਆ ਨ ਜਾਹੀ ਛੋੜਿ ॥

੧॥

ਮਃ ੫ ॥

ਨਾਨਕ ਬਿਜੁਲੀਆ ਚਮਕੰਨਿ ਘੁਰਨ੍ਹਿ ਘਟਾ ਅਤਿ ਕਾਲੀਆ ॥

ਬਰਸਨਿ ਮੇਘ ਅਪਾਰ ਨਾਨਕ ਸੰਗਮਿ ਪਿਰੀ ਸੁਹੰਦੀਆ ॥

੨॥

ਮਃ ੫ ॥

ਜਲ ਥਲ ਨੀਰਿ ਭਰੇ ਸੀਤਲ ਪਵਣ ਝੁਲਾਰਦੇ ॥

ਸੇਜੜੀਆ ਸੋਇੰਨ ਹੀਰੇ ਲਾਲ ਜੜੰਦੀਆ ॥

ਸੁਭਰ ਕਪੜ ਭੋਗ ਨਾਨਕ ਪਿਰੀ ਵਿਹੂਣੀ ਤਤੀਆ ॥

੩॥

ਪਉੜੀ ॥

ਕਾਰਣੁ ਕਰਤੈ ਜੋ ਕੀਆ ਸੋਈ ਹੈ ਕਰਣਾ ॥

ਜੇ ਸਉ ਧਾਵਹਿ ਪ੍ਰਾਣੀਆ ਪਾਵਹਿ ਧੁਰਿ ਲਹਣਾ ॥

ਬਿਨੁ ਕਰਮਾ ਕਿਛੂ ਨ ਲਭਈ ਜੇ ਫਿਰਹਿ ਸਭ ਧਰਣਾ ॥

ਗੁਰ ਮਿਲਿ ਭਉ ਗੋਵਿੰਦ ਕਾ ਭੈ ਡਰੁ ਦੂਰਿ ਕਰਣਾ ॥

ਭੈ ਤੇ ਬੈਰਾਗੁ ਊਪਜੈ ਹਰਿ ਖੋਜਤ ਫਿਰਣਾ ॥

ਖੋਜਤ ਖੋਜਤ ਸਹਜੁ ਉਪਜਿਆ ਫਿਰਿ ਜਨਮਿ ਨ ਮਰਣਾ ॥

ਹਿਆਇ ਕਮਾਇ ਧਿਆਇਆ ਪਾਇਆ ਸਾਧ ਸਰਣਾ ॥

ਬੋਹਿਥੁ ਨਾਨਕ ਦੇਉ ਗੁਰੁ ਜਿਸੁ ਹਰਿ ਚੜਾਏ ਤਿਸੁ ਭਉਜਲੁ ਤਰਣਾ ॥

੨੨॥

ਸਲੋਕ ਮਃ ੫ ॥

ਪਹਿਲਾ ਮਰਣੁ ਕਬੂਲਿ ਜੀਵਣ ਕੀ ਛਡਿ ਆਸ ॥

ਹੋਹੁ ਸਭਨਾ ਕੀ ਰੇਣੁਕਾ ਤਉ ਆਉ ਹਮਾਰੈ ਪਾਸਿ ॥

੧॥

ਮਃ ੫ ॥

ਮੁਆ ਜੀਵੰਦਾ ਪੇਖੁ ਜੀਵੰਦੇ ਮਰਿ ਜਾਨਿ ॥

ਜਿਨ੍ਹਾ ਮੁਹਬਤਿ ਇਕ ਸਿਉ ਤੇ ਮਾਣਸ ਪਰਧਾਨ ॥

੨॥

ਮਃ ੫ ॥

ਜਿਸੁ ਮਨਿ ਵਸੈ ਪਾਰਬ੍ਰਹਮੁ ਨਿਕਟਿ ਨ ਆਵੈ ਪੀਰ ॥

ਭੁਖ ਤਿਖ ਤਿਸੁ ਨ ਵਿਆਪਈ ਜਮੁ ਨਹੀ ਆਵੈ ਨੀਰ ॥

੩॥

ਪਉੜੀ ॥

ਕੀਮਤਿ ਕਹਣੁ ਨ ਜਾਈਐ ਸਚੁ ਸਾਹ ਅਡੋਲੈ ॥

ਸਿਧ ਸਾਧਿਕ ਗਿਆਨੀ ਧਿਆਨੀਆ ਕਉਣੁ ਤੁਧੁਨੋ ਤੋਲੈ ॥

ਭੰਨਣ ਘੜਣ ਸਮਰਥੁ ਹੈ ਓਪਤਿ ਸਭ ਪਰਲੈ ॥

ਕਰਣ ਕਾਰਣ ਸਮਰਥੁ ਹੈ ਘਟਿ ਘਟਿ ਸਭ ਬੋਲੈ ॥

ਰਿਜਕੁ ਸਮਾਹੇ ਸਭਸੈ ਕਿਆ ਮਾਣਸੁ ਡੋਲੈ ॥

ਗਹਿਰ ਗਭੀਰੁ ਅਥਾਹੁ ਤੂ ਗੁਣ ਗਿਆਨ ਅਮੋਲੈ ॥

ਸੋਈ ਕੰਮੁ ਕਮਾਵਣਾ ਕੀਆ ਧੁਰਿ ਮਉਲੈ ॥

ਤੁਧਹੁ ਬਾਹਰਿ ਕਿਛੁ ਨਹੀ ਨਾਨਕੁ ਗੁਣ ਬੋਲੈ ॥

੨੩॥

੧॥

੨॥

ਰਾਗੁ ਮਾਰੂ ਬਾਣੀ ਕਬੀਰ ਜੀਉ ਕੀ ੴ ਸਤਿਗੁਰ ਪ੍ਰਸਾਦਿ ॥

ਪਡੀਆ ਕਵਨ ਕੁਮਤਿ ਤੁਮ ਲਾਗੇ ॥

ਬੂਡਹੁਗੇ ਪਰਵਾਰ ਸਕਲ ਸਿਉ ਰਾਮੁ ਨ ਜਪਹੁ ਅਭਾਗੇ ॥

੧॥

ਰਹਾਉ ॥

ਬੇਦ ਪੁਰਾਨ ਪੜੇ ਕਾ ਕਿਆ ਗੁਨੁ ਖਰ ਚੰਦਨ ਜਸ ਭਾਰਾ ॥

SikhiAt.Net
1102 ×