ਰਾਜਨ ਕਉਨੁ ਤੁਮਾਰੈ ਆਵੈ ॥
ਐਸੋ ਭਾਉ ਬਿਦਰ ਕੋ ਦੇਖਿਓ ਓਹੁ ਗਰੀਬੁ ਮੋਹਿ ਭਾਵੈ ॥
੧॥
ਰਹਾਉ ॥
ਹਸਤੀ ਦੇਖਿ ਭਰਮ ਤੇ ਭੂਲਾ ਸ੍ਰੀ ਭਗਵਾਨੁ ਨ ਜਾਨਿਆ ॥
ਤੁਮਰੋ ਦੂਧੁ ਬਿਦਰ ਕੋ ਪਾਨ੍ਹੋ ਅੰਮ੍ਰਿਤੁ ਕਰਿ ਮੈ ਮਾਨਿਆ ॥
੧॥
ਖੀਰ ਸਮਾਨਿ ਸਾਗੁ ਮੈ ਪਾਇਆ ਗੁਨ ਗਾਵਤ ਰੈਨਿ ਬਿਹਾਨੀ ॥
ਕਬੀਰ ਕੋ ਠਾਕੁਰੁ ਅਨਦ ਬਿਨੋਦੀ ਜਾਤਿ ਨ ਕਾਹੂ ਕੀ ਮਾਨੀ ॥
੨॥
੯॥
ਸਲੋਕ ਕਬੀਰ ॥
ਗਗਨ ਦਮਾਮਾ ਬਾਜਿਓ ਪਰਿਓ ਨੀਸਾਨੈ ਘਾਉ ॥
ਖੇਤੁ ਜੁ ਮਾਂਡਿਓ ਸੂਰਮਾ ਅਬ ਜੂਝਨ ਕੋ ਦਾਉ ॥
੧॥
ਸੂਰਾ ਸੋ ਪਹਿਚਾਨੀਐ ਜੁ ਲਰੈ ਦੀਨ ਕੇ ਹੇਤ ॥
ਪੁਰਜਾ ਪੁਰਜਾ ਕਟਿ ਮਰੈ ਕਬਹੂ ਨ ਛਾਡੈ ਖੇਤੁ ॥
੨॥
੨॥
ਕਬੀਰ ਕਾ ਸਬਦੁ ਰਾਗੁ ਮਾਰੂ ਬਾਣੀ ਨਾਮਦੇਉ ਜੀ ਕੀ ੴ ਸਤਿਗੁਰ ਪ੍ਰਸਾਦਿ ॥
ਚਾਰਿ ਮੁਕਤਿ ਚਾਰੈ ਸਿਧਿ ਮਿਲਿ ਕੈ ਦੂਲਹ ਪ੍ਰਭ ਕੀ ਸਰਨਿ ਪਰਿਓ ॥
ਮੁਕਤਿ ਭਇਓ ਚਉਹੂੰ ਜੁਗ ਜਾਨਿਓ ਜਸੁ ਕੀਰਤਿ ਮਾਥੈ ਛਤ੍ਰੁ ਧਰਿਓ ॥
੧॥
ਰਾਜਾ ਰਾਮ ਜਪਤ ਕੋ ਕੋ ਨ ਤਰਿਓ ॥
ਗੁਰ ਉਪਦੇਸਿ ਸਾਧ ਕੀ ਸੰਗਤਿ ਭਗਤੁ ਭਗਤੁ ਤਾ ਕੋ ਨਾਮੁ ਪਰਿਓ ॥
੧॥
ਰਹਾਉ ॥
ਸੰਖ ਚਕ੍ਰ ਮਾਲਾ ਤਿਲਕੁ ਬਿਰਾਜਿਤ ਦੇਖਿ ਪ੍ਰਤਾਪੁ ਜਮੁ ਡਰਿਓ ॥
ਨਿਰਭਉ ਭਏ ਰਾਮ ਬਲ ਗਰਜਿਤ ਜਨਮ ਮਰਨ ਸੰਤਾਪ ਹਿਰਿਓ ॥
੨॥
ਅੰਬਰੀਕ ਕਉ ਦੀਓ ਅਭੈ ਪਦੁ ਰਾਜੁ ਭਭੀਖਨ ਅਧਿਕ ਕਰਿਓ ॥
ਨਉ ਨਿਧਿ ਠਾਕੁਰਿ ਦਈ ਸੁਦਾਮੈ ਧ੍ਰੂਅ ਅਟਲੁ ਅਜਹੂ ਨ ਟਰਿਓ ॥
੩॥
ਭਗਤ ਹੇਤਿ ਮਾਰਿਓ ਹਰਨਾਖਸੁ ਨਰਸਿੰਘ ਰੂਪ ਹੋਇ ਦੇਹ ਧਰਿਓ ॥
ਨਾਮਾ ਕਹੈ ਭਗਤਿ ਬਸਿ ਕੇਸਵ ਅਜਹੂੰ ਬਲਿ ਕੇ ਦੁਆਰ ਖਰੋ ॥
੪॥
੧॥
ਮਾਰੂ ਕਬੀਰ ਜੀਉ ॥
ਦੀਨੁ ਬਿਸਾਰਿਓ ਰੇ ਦਿਵਾਨੇ ਦੀਨੁ ਬਿਸਾਰਿਓ ਰੇ ॥
ਪੇਟੁ ਭਰਿਓ ਪਸੂਆ ਜਿਉ ਸੋਇਓ ਮਨੁਖੁ ਜਨਮੁ ਹੈ ਹਾਰਿਓ ॥
੧॥
ਰਹਾਉ ॥
ਸਾਧਸੰਗਤਿ ਕਬਹੂ ਨਹੀ ਕੀਨੀ ਰਚਿਓ ਧੰਧੈ ਝੂਠ ॥
ਸੁਆਨ ਸੂਕਰ ਬਾਇਸ ਜਿਵੈ ਭਟਕਤੁ ਚਾਲਿਓ ਊਠਿ ॥
੧॥
ਆਪਸ ਕਉ ਦੀਰਘੁ ਕਰਿ ਜਾਨੈ ਅਉਰਨ ਕਉ ਲਗ ਮਾਤ ॥
ਮਨਸਾ ਬਾਚਾ ਕਰਮਨਾ ਮੈ ਦੇਖੇ ਦੋਜਕ ਜਾਤ ॥
੨॥
ਕਾਮੀ ਕ੍ਰੋਧੀ ਚਾਤੁਰੀ ਬਾਜੀਗਰ ਬੇਕਾਮ ॥
ਨਿੰਦਾ ਕਰਤੇ ਜਨਮੁ ਸਿਰਾਨੋ ਕਬਹੂ ਨ ਸਿਮਰਿਓ ਰਾਮੁ ॥
੩॥
ਕਹਿ ਕਬੀਰ ਚੇਤੈ ਨਹੀ ਮੂਰਖੁ ਮੁਗਧੁ ਗਵਾਰੁ ॥
ਰਾਮੁ ਨਾਮੁ ਜਾਨਿਓ ਨਹੀ ਕੈਸੇ ਉਤਰਸਿ ਪਾਰਿ ॥
੪॥
੧॥