Dhur Ki Baani — Sri Guru Granth Sahib Ji

Sehaj Path Sewa

Sacred Angs 1 to 1430 of Sri Guru Granth Sahib Ji. Save your path progress and resume whenever you return to the Darbar.

1430 Angs

Full View (Hazoori Mode)
1111
Pavan Ang 1111 of 1430

ਨਾਨਕ ਹਉਮੈ ਮਾਰਿ ਪਤੀਣੇ ਤਾਰਾ ਚੜਿਆ ਲੰਮਾ ॥

੧॥

ਗੁਰਮੁਖਿ ਜਾਗਿ ਰਹੇ ਚੂਕੀ ਅਭਿਮਾਨੀ ਰਾਮ ॥

ਅਨਦਿਨੁ ਭੋਰੁ ਭਇਆ ਸਾਚਿ ਸਮਾਨੀ ਰਾਮ ॥

ਸਾਚਿ ਸਮਾਨੀ ਗੁਰਮੁਖਿ ਮਨਿ ਭਾਨੀ ਗੁਰਮੁਖਿ ਸਾਬਤੁ ਜਾਗੇ ॥

ਸਾਚੁ ਨਾਮੁ ਅੰਮ੍ਰਿਤੁ ਗੁਰਿ ਦੀਆ ਹਰਿ ਚਰਨੀ ਲਿਵ ਲਾਗੇ ॥

ਪ੍ਰਗਟੀ ਜੋਤਿ ਜੋਤਿ ਮਹਿ ਜਾਤਾ ਮਨਮੁਖਿ ਭਰਮਿ ਭੁਲਾਣੀ ॥

ਨਾਨਕ ਭੋਰੁ ਭਇਆ ਮਨੁ ਮਾਨਿਆ ਜਾਗਤ ਰੈਣਿ ਵਿਹਾਣੀ ॥

੨॥

ਅਉਗਣ ਵੀਸਰਿਆ ਗੁਣੀ ਘਰੁ ਕੀਆ ਰਾਮ ॥

ਏਕੋ ਰਵਿ ਰਹਿਆ ਅਵਰੁ ਨ ਬੀਆ ਰਾਮ ॥

ਰਵਿ ਰਹਿਆ ਸੋਈ ਅਵਰੁ ਨ ਕੋਈ ਮਨ ਹੀ ਤੇ ਮਨੁ ਮਾਨਿਆ ॥

ਜਿਨਿ ਜਲ ਥਲ ਤ੍ਰਿਭਵਣ ਘਟੁ ਘਟੁ ਥਾਪਿਆ ਸੋ ਪ੍ਰਭੁ ਗੁਰਮੁਖਿ ਜਾਨਿਆ ॥

ਕਰਣ ਕਾਰਣ ਸਮਰਥ ਅਪਾਰਾ ਤ੍ਰਿਬਿਧਿ ਮੇਟਿ ਸਮਾਈ ॥

ਨਾਨਕ ਅਵਗਣ ਗੁਣਹ ਸਮਾਣੇ ਐਸੀ ਗੁਰਮਤਿ ਪਾਈ ॥

੩॥

ਆਵਣ ਜਾਣ ਰਹੇ ਚੂਕਾ ਭੋਲਾ ਰਾਮ ॥

ਹਉਮੈ ਮਾਰਿ ਮਿਲੇ ਸਾਚਾ ਚੋਲਾ ਰਾਮ ॥

ਹਉਮੈ ਗੁਰਿ ਖੋਈ ਪਰਗਟੁ ਹੋਈ ਚੂਕੇ ਸੋਗ ਸੰਤਾਪੈ ॥

ਜੋਤੀ ਅੰਦਰਿ ਜੋਤਿ ਸਮਾਣੀ ਆਪੁ ਪਛਾਤਾ ਆਪੈ ॥

ਪੇਈਅੜੈ ਘਰਿ ਸਬਦਿ ਪਤੀਣੀ ਸਾਹੁਰੜੈ ਪਿਰ ਭਾਣੀ ॥

ਨਾਨਕ ਸਤਿਗੁਰਿ ਮੇਲਿ ਮਿਲਾਈ ਚੂਕੀ ਕਾਣਿ ਲੋਕਾਣੀ ॥

੪॥

੩॥

ਤੁਖਾਰੀ ਮਹਲਾ ੧ ॥

ਭੋਲਾਵੜੈ ਭੁਲੀ ਭੁਲਿ ਭੁਲਿ ਪਛੋਤਾਣੀ ॥

ਪਿਰਿ ਛੋਡਿਅੜੀ ਸੁਤੀ ਪਿਰ ਕੀ ਸਾਰ ਨ ਜਾਣੀ ॥

ਪਿਰਿ ਛੋਡੀ ਸੁਤੀ ਅਵਗਣਿ ਮੁਤੀ ਤਿਸੁ ਧਨ ਵਿਧਣ ਰਾਤੇ ॥

ਕਾਮਿ ਕ੍ਰੋਧਿ ਅਹੰਕਾਰਿ ਵਿਗੁਤੀ ਹਉਮੈ ਲਗੀ ਤਾਤੇ ॥

ਉਡਰਿ ਹੰਸੁ ਚਲਿਆ ਫੁਰਮਾਇਆ ਭਸਮੈ ਭਸਮ ਸਮਾਣੀ ॥

ਨਾਨਕ ਸਚੇ ਨਾਮ ਵਿਹੂਣੀ ਭੁਲਿ ਭੁਲਿ ਪਛੋਤਾਣੀ ॥

੧॥

ਸੁਣਿ ਨਾਹ ਪਿਆਰੇ ਇਕ ਬੇਨੰਤੀ ਮੇਰੀ ॥

ਤੂ ਨਿਜ ਘਰਿ ਵਸਿਅੜਾ ਹਉ ਰੁਲਿ ਭਸਮੈ ਢੇਰੀ ॥

ਬਿਨੁ ਅਪਨੇ ਨਾਹੈ ਕੋਇ ਨ ਚਾਹੈ ਕਿਆ ਕਹੀਐ ਕਿਆ ਕੀਜੈ ॥

ਅੰਮ੍ਰਿਤ ਨਾਮੁ ਰਸਨ ਰਸੁ ਰਸਨਾ ਗੁਰ ਸਬਦੀ ਰਸੁ ਪੀਜੈ ॥

ਵਿਣੁ ਨਾਵੈ ਕੋ ਸੰਗਿ ਨ ਸਾਥੀ ਆਵੈ ਜਾਇ ਘਨੇਰੀ ॥

ਨਾਨਕ ਲਾਹਾ ਲੈ ਘਰਿ ਜਾਈਐ ਸਾਚੀ ਸਚੁ ਮਤਿ ਤੇਰੀ ॥

੨॥

ਸਾਜਨ ਦੇਸਿ ਵਿਦੇਸੀਅੜੇ ਸਾਨੇਹੜੇ ਦੇਦੀ ॥

ਸਾਰਿ ਸਮਾਲੇ ਤਿਨ ਸਜਣਾ ਮੁੰਧ ਨੈਣ ਭਰੇਦੀ ॥

ਮੁੰਧ ਨੈਣ ਭਰੇਦੀ ਗੁਣ ਸਾਰੇਦੀ ਕਿਉ ਪ੍ਰਭ ਮਿਲਾ ਪਿਆਰੇ ॥

ਮਾਰਗੁ ਪੰਥੁ ਨ ਜਾਣਉ ਵਿਖੜਾ ਕਿਉ ਪਾਈਐ ਪਿਰੁ ਪਾਰੇ ॥

ਸਤਿਗੁਰ ਸਬਦੀ ਮਿਲੈ ਵਿਛੁੰਨੀ ਤਨੁ ਮਨੁ ਆਗੈ ਰਾਖੈ ॥

ਨਾਨਕ ਅੰਮ੍ਰਿਤ ਬਿਰਖੁ ਮਹਾ ਰਸ ਫਲਿਆ ਮਿਲਿ ਪ੍ਰੀਤਮ ਰਸੁ ਚਾਖੈ ॥

੩॥

ਮਹਲਿ ਬੁਲਾਇੜੀਏ ਬਿਲਮੁ ਨ ਕੀਜੈ ॥

SikhiAt.Net
1111 ×