ਅੰਤਰ ਕਾ ਅਭਿਮਾਨੁ ਜੋਰੁ ਤੂ ਕਿਛੁ ਕਿਛੁ ਕਿਛੁ ਜਾਨਤਾ ਇਹੁ ਦੂਰਿ ਕਰਹੁ ਆਪਨ ਗਹੁ ਰੇ ॥
ਜਨ ਨਾਨਕ ਕਉ ਹਰਿ ਦਇਆਲ ਹੋਹੁ ਸੁਆਮੀ ਹਰਿ ਸੰਤਨ ਕੀ ਧੂਰਿ ਕਰਿ ਹਰੇ ॥
੨॥
੧॥
੨॥
ਕੇਦਾਰਾ ਮਹਲਾ ੫ ਘਰੁ ੨ ੴ ਸਤਿਗੁਰ ਪ੍ਰਸਾਦਿ ॥
ਮਾਈ ਸੰਤਸੰਗਿ ਜਾਗੀ ॥
ਪ੍ਰਿਅ ਰੰਗ ਦੇਖੈ ਜਪਤੀ ਨਾਮੁ ਨਿਧਾਨੀ ॥
ਰਹਾਉ ॥
ਦਰਸਨ ਪਿਆਸ ਲੋਚਨ ਤਾਰ ਲਾਗੀ ॥
ਬਿਸਰੀ ਤਿਆਸ ਬਿਡਾਨੀ ॥
੧॥
ਅਬ ਗੁਰੁ ਪਾਇਓ ਹੈ ਸਹਜ ਸੁਖਦਾਇਕ ਦਰਸਨੁ ਪੇਖਤ ਮਨੁ ਲਪਟਾਨੀ ॥
ਦੇਖਿ ਦਮੋਦਰ ਰਹਸੁ ਮਨਿ ਉਪਜਿਓ ਨਾਨਕ ਪ੍ਰਿਅ ਅੰਮ੍ਰਿਤ ਬਾਨੀ ॥
੨॥
੧॥
ਕੇਦਾਰਾ ਮਹਲਾ ੫ ਘਰੁ ੩ ੴ ਸਤਿਗੁਰ ਪ੍ਰਸਾਦਿ ॥
ਦੀਨ ਬਿਨਉ ਸੁਨੁ ਦਇਆਲ ॥
ਪੰਚ ਦਾਸ ਤੀਨਿ ਦੋਖੀ ਏਕ ਮਨੁ ਅਨਾਥ ਨਾਥ ॥
ਰਾਖੁ ਹੋ ਕਿਰਪਾਲ ॥
ਰਹਾਉ ॥
ਅਨਿਕ ਜਤਨ ਗਵਨੁ ਕਰਉ ॥
ਖਟੁ ਕਰਮ ਜੁਗਤਿ ਧਿਆਨੁ ਧਰਉ ॥
ਉਪਾਵ ਸਗਲ ਕਰਿ ਹਾਰਿਓ ਨਹ ਨਹ ਹੁਟਹਿ ਬਿਕਰਾਲ ॥
੧॥
ਸਰਣਿ ਬੰਦਨ ਕਰੁਣਾ ਪਤੇ ॥
ਭਵ ਹਰਣ ਹਰਿ ਹਰਿ ਹਰਿ ਹਰੇ ॥
ਏਕ ਤੂਹੀ ਦੀਨ ਦਇਆਲ ॥
ਪ੍ਰਭ ਚਰਨ ਨਾਨਕ ਆਸਰੋ ॥
ਉਧਰੇ ਭ੍ਰਮ ਮੋਹ ਸਾਗਰ ॥
ਲਗਿ ਸੰਤਨਾ ਪਗ ਪਾਲ ॥
੨॥
੧॥
੨॥
ਕੇਦਾਰਾ ਮਹਲਾ ੫ ਘਰੁ ੪ ੴ ਸਤਿਗੁਰ ਪ੍ਰਸਾਦਿ ॥
ਸਰਨੀ ਆਇਓ ਨਾਥ ਨਿਧਾਨ ॥
ਨਾਮ ਪ੍ਰੀਤਿ ਲਾਗੀ ਮਨ ਭੀਤਰਿ ਮਾਗਨ ਕਉ ਹਰਿ ਦਾਨ ॥
੧॥
ਰਹਾਉ ॥
ਸੁਖਦਾਈ ਪੂਰਨ ਪਰਮੇਸੁਰ ਕਰਿ ਕਿਰਪਾ ਰਾਖਹੁ ਮਾਨ ॥
ਦੇਹੁ ਪ੍ਰੀਤਿ ਸਾਧੂ ਸੰਗਿ ਸੁਆਮੀ ਹਰਿ ਗੁਨ ਰਸਨ ਬਖਾਨ ॥
੧॥
ਗੋਪਾਲ ਦਇਆਲ ਗੋਬਿਦ ਦਮੋਦਰ ਨਿਰਮਲ ਕਥਾ ਗਿਆਨ ॥
ਨਾਨਕ ਕਉ ਹਰਿ ਕੈ ਰੰਗਿ ਰਾਗਹੁ ਚਰਨ ਕਮਲ ਸੰਗਿ ਧਿਆਨ ॥
੨॥
੧॥
੩॥
ਕੇਦਾਰਾ ਮਹਲਾ ੫ ॥
ਹਰਿ ਕੇ ਦਰਸਨ ਕੋ ਮਨਿ ਚਾਉ ॥
ਕਰਿ ਕਿਰਪਾ ਸਤਸੰਗਿ ਮਿਲਾਵਹੁ ਤੁਮ ਦੇਵਹੁ ਅਪਨੋ ਨਾਉ ॥
ਰਹਾਉ ॥
ਕਰਉ ਸੇਵਾ ਸਤ ਪੁਰਖ ਪਿਆਰੇ ਜਤ ਸੁਨੀਐ ਤਤ ਮਨਿ ਰਹਸਾਉ ॥