ਵਾਰੀ ਫੇਰੀ ਸਦਾ ਘੁਮਾਈ ਕਵਨੁ ਅਨੂਪੁ ਤੇਰੋ ਠਾਉ ॥
੧॥
ਸਰਬ ਪ੍ਰਤਿਪਾਲਹਿ ਸਗਲ ਸਮਾਲਹਿ ਸਗਲਿਆ ਤੇਰੀ ਛਾਉ ॥
ਨਾਨਕ ਕੇ ਪ੍ਰਭ ਪੁਰਖ ਬਿਧਾਤੇ ਘਟਿ ਘਟਿ ਤੁਝਹਿ ਦਿਖਾਉ ॥
੨॥
੨॥
੪॥
ਕੇਦਾਰਾ ਮਹਲਾ ੫ ॥
ਪ੍ਰਿਅ ਕੀ ਪ੍ਰੀਤਿ ਪਿਆਰੀ ॥
ਮਗਨ ਮਨੈ ਮਹਿ ਚਿਤਵਉ ਆਸਾ ਨੈਨਹੁ ਤਾਰ ਤੁਹਾਰੀ ॥
ਰਹਾਉ ॥
ਓਇ ਦਿਨ ਪਹਰ ਮੂਰਤ ਪਲ ਕੈਸੇ ਓਇ ਪਲ ਘਰੀ ਕਿਹਾਰੀ ॥
ਖੂਲੇ ਕਪਟ ਧਪਟ ਬੁਝਿ ਤ੍ਰਿਸਨਾ ਜੀਵਉ ਪੇਖਿ ਦਰਸਾਰੀ ॥
੧॥
ਕਉਨੁ ਸੁ ਜਤਨੁ ਉਪਾਉ ਕਿਨੇਹਾ ਸੇਵਾ ਕਉਨ ਬੀਚਾਰੀ ॥
ਮਾਨੁ ਅਭਿਮਾਨੁ ਮੋਹੁ ਤਜਿ ਨਾਨਕ ਸੰਤਹ ਸੰਗਿ ਉਧਾਰੀ ॥
੨॥
੩॥
੫॥
ਕੇਦਾਰਾ ਮਹਲਾ ੫ ॥
ਹਰਿ ਹਰਿ ਹਰਿ ਗੁਨ ਗਾਵਹੁ ॥
ਕਰਹੁ ਕ੍ਰਿਪਾ ਗੋਪਾਲ ਗੋਬਿਦੇ ਅਪਨਾ ਨਾਮੁ ਜਪਾਵਹੁ ॥
ਰਹਾਉ ॥
ਕਾਢਿ ਲੀਏ ਪ੍ਰਭ ਆਨ ਬਿਖੈ ਤੇ ਸਾਧਸੰਗਿ ਮਨੁ ਲਾਵਹੁ ॥
ਭ੍ਰਮੁ ਭਉ ਮੋਹੁ ਕਟਿਓ ਗੁਰ ਬਚਨੀ ਅਪਨਾ ਦਰਸੁ ਦਿਖਾਵਹੁ ॥
੧॥
ਸਭ ਕੀ ਰੇਨ ਹੋਇ ਮਨੁ ਮੇਰਾ ਅਹੰਬੁਧਿ ਤਜਾਵਹੁ ॥
ਅਪਨੀ ਭਗਤਿ ਦੇਹਿ ਦਇਆਲਾ ਵਡਭਾਗੀ ਨਾਨਕ ਹਰਿ ਪਾਵਹੁ ॥
੨॥
੪॥
੬॥
ਕੇਦਾਰਾ ਮਹਲਾ ੫ ॥
ਹਰਿ ਬਿਨੁ ਜਨਮੁ ਅਕਾਰਥ ਜਾਤ ॥
ਤਜਿ ਗੋਪਾਲ ਆਨ ਰੰਗਿ ਰਾਚਤ ਮਿਥਿਆ ਪਹਿਰਤ ਖਾਤ ॥
ਰਹਾਉ ॥
ਧਨੁ ਜੋਬਨੁ ਸੰਪੈ ਸੁਖ ਭੋੁਗਵੈ ਸੰਗਿ ਨ ਨਿਬਹਤ ਮਾਤ ॥
ਮ੍ਰਿਗ ਤ੍ਰਿਸਨਾ ਦੇਖਿ ਰਚਿਓ ਬਾਵਰ ਦ੍ਰੁਮ ਛਾਇਆ ਰੰਗਿ ਰਾਤ ॥
੧॥
ਮਾਨ ਮੋਹ ਮਹਾ ਮਦ ਮੋਹਤ ਕਾਮ ਕ੍ਰੋਧ ਕੈ ਖਾਤ ॥
ਕਰੁ ਗਹਿ ਲੇਹੁ ਦਾਸ ਨਾਨਕ ਕਉ ਪ੍ਰਭ ਜੀਉ ਹੋਇ ਸਹਾਤ ॥
੨॥
੫॥
੭॥
ਕੇਦਾਰਾ ਮਹਲਾ ੫ ॥
ਹਰਿ ਬਿਨੁ ਕੋਇ ਨ ਚਾਲਸਿ ਸਾਥ ॥
ਦੀਨਾ ਨਾਥ ਕਰੁਣਾਪਤਿ ਸੁਆਮੀ ਅਨਾਥਾ ਕੇ ਨਾਥ ॥
ਰਹਾਉ ॥
ਸੁਤ ਸੰਪਤਿ ਬਿਖਿਆ ਰਸ ਭੋੁਗਵਤ ਨਹ ਨਿਬਹਤ ਜਮ ਕੈ ਪਾਥ ॥
ਨਾਮੁ ਨਿਧਾਨੁ ਗਾਉ ਗੁਨ ਗੋਬਿੰਦ ਉਧਰੁ ਸਾਗਰ ਕੇ ਖਾਤ ॥
੧॥
ਸਰਨਿ ਸਮਰਥ ਅਕਥ ਅਗੋਚਰ ਹਰਿ ਸਿਮਰਤ ਦੁਖ ਲਾਥ ॥
ਨਾਨਕ ਦੀਨ ਧੂਰਿ ਜਨ ਬਾਂਛਤ ਮਿਲੈ ਲਿਖਤ ਧੁਰਿ ਮਾਥ ॥
੨॥
੬॥
੮॥
ਕੇਦਾਰਾ ਮਹਲਾ ੫ ਘਰੁ ੫ ੴ ਸਤਿਗੁਰ ਪ੍ਰਸਾਦਿ ॥
ਬਿਸਰਤ ਨਾਹਿ ਮਨ ਤੇ ਹਰੀ ॥
ਅਬ ਇਹ ਪ੍ਰੀਤਿ ਮਹਾ ਪ੍ਰਬਲ ਭਈ ਆਨ ਬਿਖੈ ਜਰੀ ॥
ਰਹਾਉ ॥
ਬੂੰਦ ਕਹਾ ਤਿਆਗਿ ਚਾਤ੍ਰਿਕ ਮੀਨ ਰਹਤ ਨ ਘਰੀ ॥