Dhur Ki Baani — Sri Guru Granth Sahib Ji

Sehaj Path Sewa

Sacred Angs 1 to 1430 of Sri Guru Granth Sahib Ji. Save your path progress and resume whenever you return to the Darbar.

1430 Angs

Full View (Hazoori Mode)
1122
Pavan Ang 1122 of 1430

ਹਰਿ ਕੇ ਨਾਮ ਕੀ ਮਨ ਰੁਚੈ ॥

ਕੋਟਿ ਸਾਂਤਿ ਅਨੰਦ ਪੂਰਨ ਜਲਤ ਛਾਤੀ ਬੁਝੈ ॥

ਰਹਾਉ ॥

ਸੰਤ ਮਾਰਗਿ ਚਲਤ ਪ੍ਰਾਨੀ ਪਤਿਤ ਉਧਰੇ ਮੁਚੈ ॥

ਰੇਨੁ ਜਨ ਕੀ ਲਗੀ ਮਸਤਕਿ ਅਨਿਕ ਤੀਰਥ ਸੁਚੈ ॥

੧॥

ਚਰਨ ਕਮਲ ਧਿਆਨ ਭੀਤਰਿ ਘਟਿ ਘਟਹਿ ਸੁਆਮੀ ਸੁਝੈ ॥

ਸਰਨਿ ਦੇਵ ਅਪਾਰ ਨਾਨਕ ਬਹੁਰਿ ਜਮੁ ਨਹੀ ਲੁਝੈ ॥

੨॥

੭॥

੧੫॥

ਕੇਦਾਰਾ ਛੰਤ ਮਹਲਾ ੫ ੴ ਸਤਿਗੁਰ ਪ੍ਰਸਾਦਿ ॥

ਮਿਲੁ ਮੇਰੇ ਪ੍ਰੀਤਮ ਪਿਆਰਿਆ ॥

ਰਹਾਉ ॥

ਪੂਰਿ ਰਹਿਆ ਸਰਬਤ੍ਰ ਮੈ ਸੋ ਪੁਰਖੁ ਬਿਧਾਤਾ ॥

ਮਾਰਗੁ ਪ੍ਰਭ ਕਾ ਹਰਿ ਕੀਆ ਸੰਤਨ ਸੰਗਿ ਜਾਤਾ ॥

ਸੰਤਨ ਸੰਗਿ ਜਾਤਾ ਪੁਰਖੁ ਬਿਧਾਤਾ ਘਟਿ ਘਟਿ ਨਦਰਿ ਨਿਹਾਲਿਆ ॥

ਜੋ ਸਰਨੀ ਆਵੈ ਸਰਬ ਸੁਖ ਪਾਵੈ ਤਿਲੁ ਨਹੀ ਭੰਨੈ ਘਾਲਿਆ ॥

ਹਰਿ ਗੁਣ ਨਿਧਿ ਗਾਏ ਸਹਜ ਸੁਭਾਏ ਪ੍ਰੇਮ ਮਹਾ ਰਸ ਮਾਤਾ ॥

ਨਾਨਕ ਦਾਸ ਤੇਰੀ ਸਰਣਾਈ ਤੂ ਪੂਰਨ ਪੁਰਖੁ ਬਿਧਾਤਾ ॥

੧॥

ਹਰਿ ਪ੍ਰੇਮ ਭਗਤਿ ਜਨ ਬੇਧਿਆ ਸੇ ਆਨ ਕਤ ਜਾਹੀ ॥

ਮੀਨੁ ਬਿਛੋਹਾ ਨਾ ਸਹੈ ਜਲ ਬਿਨੁ ਮਰਿ ਪਾਹੀ ॥

ਹਰਿ ਬਿਨੁ ਕਿਉ ਰਹੀਐ ਦੂਖ ਕਿਨਿ ਸਹੀਐ ਚਾਤ੍ਰਿਕ ਬੂੰਦ ਪਿਆਸਿਆ ॥

ਕਬ ਰੈਨਿ ਬਿਹਾਵੈ ਚਕਵੀ ਸੁਖੁ ਪਾਵੈ ਸੂਰਜ ਕਿਰਣਿ ਪ੍ਰਗਾਸਿਆ ॥

ਹਰਿ ਦਰਸਿ ਮਨੁ ਲਾਗਾ ਦਿਨਸੁ ਸਭਾਗਾ ਅਨਦਿਨੁ ਹਰਿ ਗੁਣ ਗਾਹੀ ॥

ਨਾਨਕ ਦਾਸੁ ਕਹੈ ਬੇਨੰਤੀ ਕਤ ਹਰਿ ਬਿਨੁ ਪ੍ਰਾਣ ਟਿਕਾਹੀ ॥

੨॥

ਸਾਸ ਬਿਨਾ ਜਿਉ ਦੇਹੁਰੀ ਕਤ ਸੋਭਾ ਪਾਵੈ ॥

ਦਰਸ ਬਿਹੂਨਾ ਸਾਧ ਜਨੁ ਖਿਨੁ ਟਿਕਣੁ ਨ ਆਵੈ ॥

ਹਰਿ ਬਿਨੁ ਜੋ ਰਹਣਾ ਨਰਕੁ ਸੋ ਸਹਣਾ ਚਰਨ ਕਮਲ ਮਨੁ ਬੇਧਿਆ ॥

ਹਰਿ ਰਸਿਕ ਬੈਰਾਗੀ ਨਾਮਿ ਲਿਵ ਲਾਗੀ ਕਤਹੁ ਨ ਜਾਇ ਨਿਖੇਧਿਆ ॥

ਹਰਿ ਸਿਉ ਜਾਇ ਮਿਲਣਾ ਸਾਧਸੰਗਿ ਰਹਣਾ ਸੋ ਸੁਖੁ ਅੰਕਿ ਨ ਮਾਵੈ ॥

ਹੋਹੁ ਕ੍ਰਿਪਾਲ ਨਾਨਕ ਕੇ ਸੁਆਮੀ ਹਰਿ ਚਰਨਹ ਸੰਗਿ ਸਮਾਵੈ ॥

੩॥

ਖੋਜਤ ਖੋਜਤ ਪ੍ਰਭ ਮਿਲੇ ਹਰਿ ਕਰੁਣਾ ਧਾਰੇ ॥

ਨਿਰਗੁਣੁ ਨੀਚੁ ਅਨਾਥੁ ਮੈ ਨਹੀ ਦੋਖ ਬੀਚਾਰੇ ॥

ਨਹੀ ਦੋਖ ਬੀਚਾਰੇ ਪੂਰਨ ਸੁਖ ਸਾਰੇ ਪਾਵਨ ਬਿਰਦੁ ਬਖਾਨਿਆ ॥

ਭਗਤਿ ਵਛਲੁ ਸੁਨਿ ਅੰਚਲੋੁ ਗਹਿਆ ਘਟਿ ਘਟਿ ਪੂਰ ਸਮਾਨਿਆ ॥

ਸੁਖ ਸਾਗਰੋੁ ਪਾਇਆ ਸਹਜ ਸੁਭਾਇਆ ਜਨਮ ਮਰਨ ਦੁਖ ਹਾਰੇ ॥

ਕਰੁ ਗਹਿ ਲੀਨੇ ਨਾਨਕ ਦਾਸ ਅਪਨੇ ਰਾਮ ਨਾਮ ਉਰਿ ਹਾਰੇ ॥

੪॥

੧॥

SikhiAt.Net
1122 ×