Dhur Ki Baani — Sri Guru Granth Sahib Ji

Sehaj Path Sewa

Sacred Angs 1 to 1430 of Sri Guru Granth Sahib Ji. Save your path progress and resume whenever you return to the Darbar.

1430 Angs

Full View (Hazoori Mode)
1123
Pavan Ang 1123 of 1430

ਰਾਗੁ ਕੇਦਾਰਾ ਬਾਣੀ ਕਬੀਰ ਜੀਉ ਕੀ ੴ ਸਤਿਗੁਰ ਪ੍ਰਸਾਦਿ ॥

ਉਸਤਤਿ ਨਿੰਦਾ ਦੋਊ ਬਿਬਰਜਿਤ ਤਜਹੁ ਮਾਨੁ ਅਭਿਮਾਨਾ ॥

ਲੋਹਾ ਕੰਚਨੁ ਸਮ ਕਰਿ ਜਾਨਹਿ ਤੇ ਮੂਰਤਿ ਭਗਵਾਨਾ ॥

੧॥

ਤੇਰਾ ਜਨੁ ਏਕੁ ਆਧੁ ਕੋਈ ॥

ਕਾਮੁ ਕ੍ਰੋਧੁ ਲੋਭੁ ਮੋਹੁ ਬਿਬਰਜਿਤ ਹਰਿ ਪਦੁ ਚੀਨ੍ਹੈ ਸੋਈ ॥

੧॥

ਰਹਾਉ ॥

ਰਜ ਗੁਣ ਤਮ ਗੁਣ ਸਤ ਗੁਣ ਕਹੀਐ ਇਹ ਤੇਰੀ ਸਭ ਮਾਇਆ ॥

ਚਉਥੇ ਪਦ ਕਉ ਜੋ ਨਰੁ ਚੀਨ੍ਹੈ ਤਿਨ੍ਹ ਹੀ ਪਰਮ ਪਦੁ ਪਾਇਆ ॥

੨॥

ਤੀਰਥ ਬਰਤ ਨੇਮ ਸੁਚਿ ਸੰਜਮ ਸਦਾ ਰਹੈ ਨਿਹਕਾਮਾ ॥

ਤ੍ਰਿਸਨਾ ਅਰੁ ਮਾਇਆ ਭ੍ਰਮੁ ਚੂਕਾ ਚਿਤਵਤ ਆਤਮ ਰਾਮਾ ॥

੩॥

ਜਿਹ ਮੰਦਰਿ ਦੀਪਕੁ ਪਰਗਾਸਿਆ ਅੰਧਕਾਰੁ ਤਹ ਨਾਸਾ ॥

ਨਿਰਭਉ ਪੂਰਿ ਰਹੇ ਭ੍ਰਮੁ ਭਾਗਾ ਕਹਿ ਕਬੀਰ ਜਨ ਦਾਸਾ ॥

੪॥

੧॥

ਕਿਨਹੀ ਬਨਜਿਆ ਕਾਂਸੀ ਤਾਂਬਾ ਕਿਨਹੀ ਲਉਗ ਸੁਪਾਰੀ ॥

ਸੰਤਹੁ ਬਨਜਿਆ ਨਾਮੁ ਗੋਬਿਦ ਕਾ ਐਸੀ ਖੇਪ ਹਮਾਰੀ ॥

੧॥

ਹਰਿ ਕੇ ਨਾਮ ਕੇ ਬਿਆਪਾਰੀ ॥

ਹੀਰਾ ਹਾਥਿ ਚੜਿਆ ਨਿਰਮੋਲਕੁ ਛੂਟਿ ਗਈ ਸੰਸਾਰੀ ॥

੧॥

ਰਹਾਉ ॥

ਸਾਚੇ ਲਾਏ ਤਉ ਸਚ ਲਾਗੇ ਸਾਚੇ ਕੇ ਬਿਉਹਾਰੀ ॥

ਸਾਚੀ ਬਸਤੁ ਕੇ ਭਾਰ ਚਲਾਏ ਪਹੁਚੇ ਜਾਇ ਭੰਡਾਰੀ ॥

੨॥

ਆਪਹਿ ਰਤਨ ਜਵਾਹਰ ਮਾਨਿਕ ਆਪੈ ਹੈ ਪਾਸਾਰੀ ॥

ਆਪੈ ਦਹ ਦਿਸ ਆਪ ਚਲਾਵੈ ਨਿਹਚਲੁ ਹੈ ਬਿਆਪਾਰੀ ॥

੩॥

ਮਨੁ ਕਰਿ ਬੈਲੁ ਸੁਰਤਿ ਕਰਿ ਪੈਡਾ ਗਿਆਨ ਗੋਨਿ ਭਰਿ ਡਾਰੀ ॥

ਕਹਤੁ ਕਬੀਰੁ ਸੁਨਹੁ ਰੇ ਸੰਤਹੁ ਨਿਬਹੀ ਖੇਪ ਹਮਾਰੀ ॥

੪॥

੨॥

ਰੀ ਕਲਵਾਰਿ ਗਵਾਰਿ ਮੂਢ ਮਤਿ ਉਲਟੋ ਪਵਨੁ ਫਿਰਾਵਉ ॥

ਮਨੁ ਮਤਵਾਰ ਮੇਰ ਸਰ ਭਾਠੀ ਅੰਮ੍ਰਿਤ ਧਾਰ ਚੁਆਵਉ ॥

੧॥

ਬੋਲਹੁ ਭਈਆ ਰਾਮ ਕੀ ਦੁਹਾਈ ॥

ਪੀਵਹੁ ਸੰਤ ਸਦਾ ਮਤਿ ਦੁਰਲਭ ਸਹਜੇ ਪਿਆਸ ਬੁਝਾਈ ॥

੧॥

ਰਹਾਉ ॥

ਭੈ ਬਿਚਿ ਭਾਉ ਭਾਇ ਕੋਊ ਬੂਝਹਿ ਹਰਿ ਰਸੁ ਪਾਵੈ ਭਾਈ ॥

ਜੇਤੇ ਘਟ ਅੰਮ੍ਰਿਤੁ ਸਭ ਹੀ ਮਹਿ ਭਾਵੈ ਤਿਸਹਿ ਪੀਆਈ ॥

੨॥

ਨਗਰੀ ਏਕੈ ਨਉ ਦਰਵਾਜੇ ਧਾਵਤੁ ਬਰਜਿ ਰਹਾਈ ॥

ਤ੍ਰਿਕੁਟੀ ਛੂਟੈ ਦਸਵਾ ਦਰੁ ਖੂਲ੍ਹੈ ਤਾ ਮਨੁ ਖੀਵਾ ਭਾਈ ॥

੩॥

ਅਭੈ ਪਦ ਪੂਰਿ ਤਾਪ ਤਹ ਨਾਸੇ ਕਹਿ ਕਬੀਰ ਬੀਚਾਰੀ ॥

ਉਬਟ ਚਲੰਤੇ ਇਹੁ ਮਦੁ ਪਾਇਆ ਜੈਸੇ ਖੋਂਦ ਖੁਮਾਰੀ ॥

੪॥

੩॥

ਕਾਮ ਕ੍ਰੋਧ ਤ੍ਰਿਸਨਾ ਕੇ ਲੀਨੇ ਗਤਿ ਨਹੀ ਏਕੈ ਜਾਨੀ ॥

ਫੂਟੀ ਆਖੈ ਕਛੂ ਨ ਸੂਝੈ ਬੂਡਿ ਮੂਏ ਬਿਨੁ ਪਾਨੀ ॥

੧॥

SikhiAt.Net
1123 ×