Dhur Ki Baani — Sri Guru Granth Sahib Ji

Sehaj Path Sewa

Sacred Angs 1 to 1430 of Sri Guru Granth Sahib Ji. Save your path progress and resume whenever you return to the Darbar.

1430 Angs

Full View (Hazoori Mode)
1127
Pavan Ang 1127 of 1430

ਸਾਚਿ ਰਤੇ ਸਚੁ ਅੰਮ੍ਰਿਤੁ ਜਿਹਵਾ ਮਿਥਿਆ ਮੈਲੁ ਨ ਰਾਈ ॥

ਨਿਰਮਲ ਨਾਮੁ ਅੰਮ੍ਰਿਤ ਰਸੁ ਚਾਖਿਆ ਸਬਦਿ ਰਤੇ ਪਤਿ ਪਾਈ ॥

੩॥

ਗੁਣੀ ਗੁਣੀ ਮਿਲਿ ਲਾਹਾ ਪਾਵਸਿ ਗੁਰਮੁਖਿ ਨਾਮਿ ਵਡਾਈ ॥

ਸਗਲੇ ਦੂਖ ਮਿਟਹਿ ਗੁਰ ਸੇਵਾ ਨਾਨਕ ਨਾਮੁ ਸਖਾਈ ॥

੪॥

੫॥

੬॥

ਭੈਰਉ ਮਹਲਾ ੧ ॥

ਹਿਰਦੈ ਨਾਮੁ ਸਰਬ ਧਨੁ ਧਾਰਣੁ ਗੁਰ ਪਰਸਾਦੀ ਪਾਈਐ ॥

ਅਮਰ ਪਦਾਰਥ ਤੇ ਕਿਰਤਾਰਥ ਸਹਜ ਧਿਆਨਿ ਲਿਵ ਲਾਈਐ ॥

੧॥

ਮਨ ਰੇ ਰਾਮ ਭਗਤਿ ਚਿਤੁ ਲਾਈਐ ॥

ਗੁਰਮੁਖਿ ਰਾਮ ਨਾਮੁ ਜਪਿ ਹਿਰਦੈ ਸਹਜ ਸੇਤੀ ਘਰਿ ਜਾਈਐ ॥

੧॥

ਰਹਾਉ ॥

ਭਰਮੁ ਭੇਦੁ ਭਉ ਕਬਹੁ ਨ ਛੂਟਸਿ ਆਵਤ ਜਾਤ ਨ ਜਾਨੀ ॥

ਬਿਨੁ ਹਰਿ ਨਾਮ ਕੋ ਮੁਕਤਿ ਨ ਪਾਵਸਿ ਡੂਬਿ ਮੁਏ ਬਿਨੁ ਪਾਨੀ ॥

੨॥

ਧੰਧਾ ਕਰਤ ਸਗਲੀ ਪਤਿ ਖੋਵਸਿ ਭਰਮੁ ਨ ਮਿਟਸਿ ਗਵਾਰਾ ॥

ਬਿਨੁ ਗੁਰ ਸਬਦ ਮੁਕਤਿ ਨਹੀ ਕਬ ਹੀ ਅੰਧੁਲੇ ਧੰਧੁ ਪਸਾਰਾ ॥

੩॥

ਅਕੁਲ ਨਿਰੰਜਨ ਸਿਉ ਮਨੁ ਮਾਨਿਆ ਮਨ ਹੀ ਤੇ ਮਨੁ ਮੂਆ ॥

ਅੰਤਰਿ ਬਾਹਰਿ ਏਕੋ ਜਾਨਿਆ ਨਾਨਕ ਅਵਰੁ ਨ ਦੂਆ ॥

੪॥

੬॥

੭॥

ਭੈਰਉ ਮਹਲਾ ੧ ॥

ਜਗਨ ਹੋਮ ਪੁੰਨ ਤਪ ਪੂਜਾ ਦੇਹ ਦੁਖੀ ਨਿਤ ਦੂਖ ਸਹੈ ॥

ਰਾਮ ਨਾਮ ਬਿਨੁ ਮੁਕਤਿ ਨ ਪਾਵਸਿ ਮੁਕਤਿ ਨਾਮਿ ਗੁਰਮੁਖਿ ਲਹੈ ॥

੧॥

ਰਾਮ ਨਾਮ ਬਿਨੁ ਬਿਰਥੇ ਜਗਿ ਜਨਮਾ ॥

ਬਿਖੁ ਖਾਵੈ ਬਿਖੁ ਬੋਲੀ ਬੋਲੈ ਬਿਨੁ ਨਾਵੈ ਨਿਹਫਲੁ ਮਰਿ ਭ੍ਰਮਨਾ ॥

੧॥

ਰਹਾਉ ॥

ਪੁਸਤਕ ਪਾਠ ਬਿਆਕਰਣ ਵਖਾਣੈ ਸੰਧਿਆ ਕਰਮ ਤਿਕਾਲ ਕਰੈ ॥

ਬਿਨੁ ਗੁਰ ਸਬਦ ਮੁਕਤਿ ਕਹਾ ਪ੍ਰਾਣੀ ਰਾਮ ਨਾਮ ਬਿਨੁ ਉਰਝਿ ਮਰੈ ॥

੨॥

ਡੰਡ ਕਮੰਡਲ ਸਿਖਾ ਸੂਤੁ ਧੋਤੀ ਤੀਰਥਿ ਗਵਨੁ ਅਤਿ ਭ੍ਰਮਨੁ ਕਰੈ ॥

ਰਾਮ ਨਾਮ ਬਿਨੁ ਸਾਂਤਿ ਨ ਆਵੈ ਜਪਿ ਹਰਿ ਹਰਿ ਨਾਮੁ ਸੁ ਪਾਰਿ ਪਰੈ ॥

੩॥

ਜਟਾ ਮੁਕਟੁ ਤਨਿ ਭਸਮ ਲਗਾਈ ਬਸਤ੍ਰ ਛੋਡਿ ਤਨਿ ਨਗਨੁ ਭਇਆ ॥

ਰਾਮ ਨਾਮ ਬਿਨੁ ਤ੍ਰਿਪਤਿ ਨ ਆਵੈ ਕਿਰਤ ਕੈ ਬਾਂਧੈ ਭੇਖੁ ਭਇਆ ॥

੪॥

ਜੇਤੇ ਜੀਅ ਜੰਤ ਜਲਿ ਥਲਿ ਮਹੀਅਲਿ ਜਤ੍ਰ ਕਤ੍ਰ ਤੂ ਸਰਬ ਜੀਆ ॥

ਗੁਰ ਪਰਸਾਦਿ ਰਾਖਿ ਲੇ ਜਨ ਕਉ ਹਰਿ ਰਸੁ ਨਾਨਕ ਝੋਲਿ ਪੀਆ ॥

੫॥

੭॥

੮॥

ਰਾਗੁ ਭੈਰਉ ਮਹਲਾ ੩ ਚਉਪਦੇ ਘਰੁ ੧ ੴ ਸਤਿਗੁਰ ਪ੍ਰਸਾਦਿ ॥

ਜਾਤਿ ਕਾ ਗਰਬੁ ਨ ਕਰੀਅਹੁ ਕੋਈ ॥

ਬ੍ਰਹਮੁ ਬਿੰਦੇ ਸੋ ਬ੍ਰਾਹਮਣੁ ਹੋਈ ॥

੧॥

ਜਾਤਿ ਕਾ ਗਰਬੁ ਨ ਕਰਿ ਮੂਰਖ ਗਵਾਰਾ ॥

SikhiAt.Net
1127 ×