ਇਸੁ ਗਰਬ ਤੇ ਚਲਹਿ ਬਹੁਤੁ ਵਿਕਾਰਾ ॥
੧॥
ਰਹਾਉ ॥
ਚਾਰੇ ਵਰਨ ਆਖੈ ਸਭੁ ਕੋਈ ॥
ਬ੍ਰਹਮੁ ਬਿੰਦ ਤੇ ਸਭ ਓਪਤਿ ਹੋਈ ॥
੨॥
ਮਾਟੀ ਏਕ ਸਗਲ ਸੰਸਾਰਾ ॥
ਬਹੁ ਬਿਧਿ ਭਾਂਡੇ ਘੜੈ ਕੁਮ੍ਹਾਰਾ ॥
੩॥
ਪੰਚ ਤਤੁ ਮਿਲਿ ਦੇਹੀ ਕਾ ਆਕਾਰਾ ॥
ਘਟਿ ਵਧਿ ਕੋ ਕਰੈ ਬੀਚਾਰਾ ॥
੪॥
ਕਹਤੁ ਨਾਨਕ ਇਹੁ ਜੀਉ ਕਰਮ ਬੰਧੁ ਹੋਈ ॥
ਬਿਨੁ ਸਤਿਗੁਰ ਭੇਟੇ ਮੁਕਤਿ ਨ ਹੋਈ ॥
੫॥
੧॥
ਭੈਰਉ ਮਹਲਾ ੩ ॥
ਜੋਗੀ ਗ੍ਰਿਹੀ ਪੰਡਿਤ ਭੇਖਧਾਰੀ ॥
ਏ ਸੂਤੇ ਅਪਣੈ ਅਹੰਕਾਰੀ ॥
੧॥
ਮਾਇਆ ਮਦਿ ਮਾਤਾ ਰਹਿਆ ਸੋਇ ॥
ਜਾਗਤੁ ਰਹੈ ਨ ਮੂਸੈ ਕੋਇ ॥
੧॥
ਰਹਾਉ ॥
ਸੋ ਜਾਗੈ ਜਿਸੁ ਸਤਿਗੁਰੁ ਮਿਲੈ ॥
ਪੰਚ ਦੂਤ ਓਹੁ ਵਸਗਤਿ ਕਰੈ ॥
੨॥
ਸੋ ਜਾਗੈ ਜੋ ਤਤੁ ਬੀਚਾਰੈ ॥
ਆਪਿ ਮਰੈ ਅਵਰਾ ਨਹ ਮਾਰੈ ॥
੩॥
ਸੋ ਜਾਗੈ ਜੋ ਏਕੋ ਜਾਣੈ ॥
ਪਰਕਿਰਤਿ ਛੋਡੈ ਤਤੁ ਪਛਾਣੈ ॥
੪॥
ਚਹੁ ਵਰਨਾ ਵਿਚਿ ਜਾਗੈ ਕੋਇ ॥
ਜਮੈ ਕਾਲੈ ਤੇ ਛੂਟੈ ਸੋਇ ॥
੫॥
ਕਹਤ ਨਾਨਕ ਜਨੁ ਜਾਗੈ ਸੋਇ ॥
ਗਿਆਨ ਅੰਜਨੁ ਜਾ ਕੀ ਨੇਤ੍ਰੀ ਹੋਇ ॥
੬॥
੨॥
ਭੈਰਉ ਮਹਲਾ ੩ ॥
ਜਾ ਕਉ ਰਾਖੈ ਅਪਣੀ ਸਰਣਾਈ ॥
ਸਾਚੇ ਲਾਗੈ ਸਾਚਾ ਫਲੁ ਪਾਈ ॥
੧॥
ਰੇ ਜਨ ਕੈ ਸਿਉ ਕਰਹੁ ਪੁਕਾਰਾ ॥
ਹੁਕਮੇ ਹੋਆ ਹੁਕਮੇ ਵਰਤਾਰਾ ॥
੧॥
ਰਹਾਉ ॥
ਏਹੁ ਆਕਾਰੁ ਤੇਰਾ ਹੈ ਧਾਰਾ ॥
ਖਿਨ ਮਹਿ ਬਿਨਸੈ ਕਰਤ ਨ ਲਾਗੈ ਬਾਰਾ ॥
੨॥
ਕਰਿ ਪ੍ਰਸਾਦੁ ਇਕੁ ਖੇਲੁ ਦਿਖਾਇਆ ॥
ਗੁਰ ਕਿਰਪਾ ਤੇ ਪਰਮ ਪਦੁ ਪਾਇਆ ॥
੩॥
ਕਹਤ ਨਾਨਕੁ ਮਾਰਿ ਜੀਵਾਲੇ ਸੋਇ ॥
ਐਸਾ ਬੂਝਹੁ ਭਰਮਿ ਨ ਭੂਲਹੁ ਕੋਇ ॥
੪॥
੩॥
ਭੈਰਉ ਮਹਲਾ ੩ ॥
ਮੈ ਕਾਮਣਿ ਮੇਰਾ ਕੰਤੁ ਕਰਤਾਰੁ ॥
ਜੇਹਾ ਕਰਾਏ ਤੇਹਾ ਕਰੀ ਸੀਗਾਰੁ ॥
੧॥
ਜਾਂ ਤਿਸੁ ਭਾਵੈ ਤਾਂ ਕਰੇ ਭੋਗੁ ॥
ਤਨੁ ਮਨੁ ਸਾਚੇ ਸਾਹਿਬ ਜੋਗੁ ॥
੧॥
ਰਹਾਉ ॥
ਉਸਤਤਿ ਨਿੰਦਾ ਕਰੇ ਕਿਆ ਕੋਈ ॥
ਜਾਂ ਆਪੇ ਵਰਤੈ ਏਕੋ ਸੋਈ ॥
੨॥
ਗੁਰ ਪਰਸਾਦੀ ਪਿਰਮ ਕਸਾਈ ॥
ਮਿਲਉਗੀ ਦਇਆਲ ਪੰਚ ਸਬਦ ਵਜਾਈ ॥
੩॥
ਭਨਤਿ ਨਾਨਕੁ ਕਰੇ ਕਿਆ ਕੋਇ ॥
ਜਿਸ ਨੋ ਆਪਿ ਮਿਲਾਵੈ ਸੋਇ ॥
੪॥
੪॥
ਭੈਰਉ ਮਹਲਾ ੩ ॥
ਸੋ ਮੁਨਿ ਜਿ ਮਨ ਕੀ ਦੁਬਿਧਾ ਮਾਰੇ ॥
ਦੁਬਿਧਾ ਮਾਰਿ ਬ੍ਰਹਮੁ ਬੀਚਾਰੇ ॥
੧॥
ਇਸੁ ਮਨ ਕਉ ਕੋਈ ਖੋਜਹੁ ਭਾਈ ॥
ਮਨੁ ਖੋਜਤ ਨਾਮੁ ਨਉ ਨਿਧਿ ਪਾਈ ॥
੧॥
ਰਹਾਉ ॥
ਮੂਲੁ ਮੋਹੁ ਕਰਿ ਕਰਤੈ ਜਗਤੁ ਉਪਾਇਆ ॥
ਮਮਤਾ ਲਾਇ ਭਰਮਿ ਭੋੁਲਾਇਆ ॥
੨॥
ਇਸੁ ਮਨ ਤੇ ਸਭ ਪਿੰਡ ਪਰਾਣਾ ॥
ਮਨ ਕੈ ਵੀਚਾਰਿ ਹੁਕਮੁ ਬੁਝਿ ਸਮਾਣਾ ॥
੩॥