ਕਰਮੁ ਹੋਵੈ ਗੁਰੁ ਕਿਰਪਾ ਕਰੈ ॥
ਇਹੁ ਮਨੁ ਜਾਗੈ ਇਸੁ ਮਨ ਕੀ ਦੁਬਿਧਾ ਮਰੈ ॥
੪॥
ਮਨ ਕਾ ਸੁਭਾਉ ਸਦਾ ਬੈਰਾਗੀ ॥
ਸਭ ਮਹਿ ਵਸੈ ਅਤੀਤੁ ਅਨਰਾਗੀ ॥
੫॥
ਕਹਤ ਨਾਨਕੁ ਜੋ ਜਾਣੈ ਭੇਉ ॥
ਆਦਿ ਪੁਰਖੁ ਨਿਰੰਜਨ ਦੇਉ ॥
੬॥
੫॥
ਭੈਰਉ ਮਹਲਾ ੩ ॥
ਰਾਮ ਨਾਮੁ ਜਗਤ ਨਿਸਤਾਰਾ ॥
ਭਵਜਲੁ ਪਾਰਿ ਉਤਾਰਣਹਾਰਾ ॥
੧॥
ਗੁਰ ਪਰਸਾਦੀ ਹਰਿ ਨਾਮੁ ਸਮ੍ਹਾਲਿ ॥
ਸਦ ਹੀ ਨਿਬਹੈ ਤੇਰੈ ਨਾਲਿ ॥
੧॥
ਰਹਾਉ ॥
ਨਾਮੁ ਨ ਚੇਤਹਿ ਮਨਮੁਖ ਗਾਵਾਰਾ ॥
ਬਿਨੁ ਨਾਵੈ ਕੈਸੇ ਪਾਵਹਿ ਪਾਰਾ ॥
੨॥
ਆਪੇ ਦਾਤਿ ਕਰੇ ਦਾਤਾਰੁ ॥
ਦੇਵਣਹਾਰੇ ਕਉ ਜੈਕਾਰੁ ॥
੩॥
ਨਦਰਿ ਕਰੇ ਸਤਿਗੁਰੂ ਮਿਲਾਏ ॥
ਨਾਨਕ ਹਿਰਦੈ ਨਾਮੁ ਵਸਾਏ ॥
੪॥
੬॥
ਭੈਰਉ ਮਹਲਾ ੩ ॥
ਨਾਮੇ ਉਧਰੇ ਸਭਿ ਜਿਤਨੇ ਲੋਅ ॥
ਗੁਰਮੁਖਿ ਜਿਨਾ ਪਰਾਪਤਿ ਹੋਇ ॥
੧॥
ਹਰਿ ਜੀਉ ਅਪਣੀ ਕ੍ਰਿਪਾ ਕਰੇਇ ॥
ਗੁਰਮੁਖਿ ਨਾਮੁ ਵਡਿਆਈ ਦੇਇ ॥
੧॥
ਰਹਾਉ ॥
ਰਾਮ ਨਾਮਿ ਜਿਨ ਪ੍ਰੀਤਿ ਪਿਆਰੁ ॥
ਆਪਿ ਉਧਰੇ ਸਭਿ ਕੁਲ ਉਧਾਰਣਹਾਰੁ ॥
੨॥
ਬਿਨੁ ਨਾਵੈ ਮਨਮੁਖ ਜਮ ਪੁਰਿ ਜਾਹਿ ॥
ਅਉਖੇ ਹੋਵਹਿ ਚੋਟਾ ਖਾਹਿ ॥
੩॥
ਆਪੇ ਕਰਤਾ ਦੇਵੈ ਸੋਇ ॥
ਨਾਨਕ ਨਾਮੁ ਪਰਾਪਤਿ ਹੋਇ ॥
੪॥
੭॥
ਭੈਰਉ ਮਹਲਾ ੩ ॥
ਗੋਵਿੰਦ ਪ੍ਰੀਤਿ ਸਨਕਾਦਿਕ ਉਧਾਰੇ ॥
ਰਾਮ ਨਾਮ ਸਬਦਿ ਬੀਚਾਰੇ ॥
੧॥
ਹਰਿ ਜੀਉ ਅਪਣੀ ਕਿਰਪਾ ਧਾਰੁ ॥
ਗੁਰਮੁਖਿ ਨਾਮੇ ਲਗੈ ਪਿਆਰੁ ॥
੧॥
ਰਹਾਉ ॥
ਅੰਤਰਿ ਪ੍ਰੀਤਿ ਭਗਤਿ ਸਾਚੀ ਹੋਇ ॥
ਪੂਰੈ ਗੁਰਿ ਮੇਲਾਵਾ ਹੋਇ ॥
੨॥
ਨਿਜ ਘਰਿ ਵਸੈ ਸਹਜਿ ਸੁਭਾਇ ॥
ਗੁਰਮੁਖਿ ਨਾਮੁ ਵਸੈ ਮਨਿ ਆਇ ॥
੩॥
ਆਪੇ ਵੇਖੈ ਵੇਖਣਹਾਰੁ ॥
ਨਾਨਕ ਨਾਮੁ ਰਖਹੁ ਉਰ ਧਾਰਿ ॥
੪॥
੮॥
ਭੈਰਉ ਮਹਲਾ ੩ ॥
ਕਲਜੁਗ ਮਹਿ ਰਾਮ ਨਾਮੁ ਉਰ ਧਾਰੁ ॥
ਬਿਨੁ ਨਾਵੈ ਮਾਥੈ ਪਾਵੈ ਛਾਰੁ ॥
੧॥
ਰਾਮ ਨਾਮੁ ਦੁਲਭੁ ਹੈ ਭਾਈ ॥
ਗੁਰ ਪਰਸਾਦਿ ਵਸੈ ਮਨਿ ਆਈ ॥
੧॥
ਰਹਾਉ ॥
ਰਾਮ ਨਾਮੁ ਜਨ ਭਾਲਹਿ ਸੋਇ ॥
ਪੂਰੇ ਗੁਰ ਤੇ ਪ੍ਰਾਪਤਿ ਹੋਇ ॥
੨॥
ਹਰਿ ਕਾ ਭਾਣਾ ਮੰਨਹਿ ਸੇ ਜਨ ਪਰਵਾਣੁ ॥
ਗੁਰ ਕੈ ਸਬਦਿ ਨਾਮ ਨੀਸਾਣੁ ॥
੩॥
ਸੋ ਸੇਵਹੁ ਜੋ ਕਲ ਰਹਿਆ ਧਾਰਿ ॥
ਨਾਨਕ ਗੁਰਮੁਖਿ ਨਾਮੁ ਪਿਆਰਿ ॥
੪॥
੯॥
ਭੈਰਉ ਮਹਲਾ ੩ ॥
ਕਲਜੁਗ ਮਹਿ ਬਹੁ ਕਰਮ ਕਮਾਹਿ ॥
ਨਾ ਰੁਤਿ ਨ ਕਰਮ ਥਾਇ ਪਾਹਿ ॥
੧॥
ਕਲਜੁਗ ਮਹਿ ਰਾਮ ਨਾਮੁ ਹੈ ਸਾਰੁ ॥
ਗੁਰਮੁਖਿ ਸਾਚਾ ਲਗੈ ਪਿਆਰੁ ॥
੧॥
ਰਹਾਉ ॥
ਤਨੁ ਮਨੁ ਖੋਜਿ ਘਰੈ ਮਹਿ ਪਾਇਆ ॥
ਗੁਰਮੁਖਿ ਰਾਮ ਨਾਮਿ ਚਿਤੁ ਲਾਇਆ ॥
੨॥