Dhur Ki Baani — Sri Guru Granth Sahib Ji

Sehaj Path Sewa

Sacred Angs 1 to 1430 of Sri Guru Granth Sahib Ji. Save your path progress and resume whenever you return to the Darbar.

1430 Angs

Full View (Hazoori Mode)
112
Pavan Ang 112 of 1430

ਅਨਦਿਨੁ ਜਲਦੀ ਫਿਰੈ ਦਿਨੁ ਰਾਤੀ ਬਿਨੁ ਪਿਰ ਬਹੁ ਦੁਖੁ ਪਾਵਣਿਆ ॥

੨॥

ਦੇਹੀ ਜਾਤਿ ਨ ਆਗੈ ਜਾਏ ॥

ਜਿਥੈ ਲੇਖਾ ਮੰਗੀਐ ਤਿਥੈ ਛੁਟੈ ਸਚੁ ਕਮਾਏ ॥

ਸਤਿਗੁਰੁ ਸੇਵਨਿ ਸੇ ਧਨਵੰਤੇ ਐਥੈ ਓਥੈ ਨਾਮਿ ਸਮਾਵਣਿਆ ॥

੩॥

ਭੈ ਭਾਇ ਸੀਗਾਰੁ ਬਣਾਏ ॥

ਗੁਰ ਪਰਸਾਦੀ ਮਹਲੁ ਘਰੁ ਪਾਏ ॥

ਅਨਦਿਨੁ ਸਦਾ ਰਵੈ ਦਿਨੁ ਰਾਤੀ ਮਜੀਠੈ ਰੰਗੁ ਬਣਾਵਣਿਆ ॥

੪॥

ਸਭਨਾ ਪਿਰੁ ਵਸੈ ਸਦਾ ਨਾਲੇ ॥

ਗੁਰ ਪਰਸਾਦੀ ਕੋ ਨਦਰਿ ਨਿਹਾਲੇ ॥

ਮੇਰਾ ਪ੍ਰਭੁ ਅਤਿ ਊਚੋ ਊਚਾ ਕਰਿ ਕਿਰਪਾ ਆਪਿ ਮਿਲਾਵਣਿਆ ॥

੫॥

ਮਾਇਆ ਮੋਹਿ ਇਹੁ ਜਗੁ ਸੁਤਾ ॥

ਨਾਮੁ ਵਿਸਾਰਿ ਅੰਤਿ ਵਿਗੁਤਾ ॥

ਜਿਸ ਤੇ ਸੁਤਾ ਸੋ ਜਾਗਾਏ ਗੁਰਮਤਿ ਸੋਝੀ ਪਾਵਣਿਆ ॥

੬॥

ਅਪਿਉ ਪੀਐ ਸੋ ਭਰਮੁ ਗਵਾਏ ॥

ਗੁਰ ਪਰਸਾਦਿ ਮੁਕਤਿ ਗਤਿ ਪਾਏ ॥

ਭਗਤੀ ਰਤਾ ਸਦਾ ਬੈਰਾਗੀ ਆਪੁ ਮਾਰਿ ਮਿਲਾਵਣਿਆ ॥

੭॥

ਆਪਿ ਉਪਾਏ ਧੰਧੈ ਲਾਏ ॥

ਲਖ ਚਉਰਾਸੀ ਰਿਜਕੁ ਆਪਿ ਅਪੜਾਏ ॥

ਨਾਨਕ ਨਾਮੁ ਧਿਆਇ ਸਚਿ ਰਾਤੇ ਜੋ ਤਿਸੁ ਭਾਵੈ ਸੁ ਕਾਰ ਕਰਾਵਣਿਆ ॥

੮॥

੪॥

੫॥

ਮਾਝ ਮਹਲਾ ੩ ॥

ਅੰਦਰਿ ਹੀਰਾ ਲਾਲੁ ਬਣਾਇਆ ॥

ਗੁਰ ਕੈ ਸਬਦਿ ਪਰਖਿ ਪਰਖਾਇਆ ॥

ਜਿਨ ਸਚੁ ਪਲੈ ਸਚੁ ਵਖਾਣਹਿ ਸਚੁ ਕਸਵਟੀ ਲਾਵਣਿਆ ॥

੧॥

ਹਉ ਵਾਰੀ ਜੀਉ ਵਾਰੀ ਗੁਰ ਕੀ ਬਾਣੀ ਮੰਨਿ ਵਸਾਵਣਿਆ ॥

ਅੰਜਨ ਮਾਹਿ ਨਿਰੰਜਨੁ ਪਾਇਆ ਜੋਤੀ ਜੋਤਿ ਮਿਲਾਵਣਿਆ ॥

੧॥

ਰਹਾਉ ॥

ਇਸੁ ਕਾਇਆ ਅੰਦਰਿ ਬਹੁਤੁ ਪਸਾਰਾ ॥

ਨਾਮੁ ਨਿਰੰਜਨੁ ਅਤਿ ਅਗਮ ਅਪਾਰਾ ॥

ਗੁਰਮੁਖਿ ਹੋਵੈ ਸੋਈ ਪਾਏ ਆਪੇ ਬਖਸਿ ਮਿਲਾਵਣਿਆ ॥

੨॥

ਮੇਰਾ ਠਾਕੁਰੁ ਸਚੁ ਦ੍ਰਿੜਾਏ ॥

ਗੁਰ ਪਰਸਾਦੀ ਸਚਿ ਚਿਤੁ ਲਾਏ ॥

ਸਚੋ ਸਚੁ ਵਰਤੈ ਸਭਨੀ ਥਾਈ ਸਚੇ ਸਚਿ ਸਮਾਵਣਿਆ ॥

੩॥

ਵੇਪਰਵਾਹੁ ਸਚੁ ਮੇਰਾ ਪਿਆਰਾ ॥

ਕਿਲਵਿਖ ਅਵਗਣ ਕਾਟਣਹਾਰਾ ॥

ਪ੍ਰੇਮ ਪ੍ਰੀਤਿ ਸਦਾ ਧਿਆਈਐ ਭੈ ਭਾਇ ਭਗਤਿ ਦ੍ਰਿੜਾਵਣਿਆ ॥

੪॥

ਤੇਰੀ ਭਗਤਿ ਸਚੀ ਜੇ ਸਚੇ ਭਾਵੈ ॥

ਆਪੇ ਦੇਇ ਨ ਪਛੋਤਾਵੈ ॥

ਸਭਨਾ ਜੀਆ ਕਾ ਏਕੋ ਦਾਤਾ ਸਬਦੇ ਮਾਰਿ ਜੀਵਾਵਣਿਆ ॥

੫॥

ਹਰਿ ਤੁਧੁ ਬਾਝਹੁ ਮੈ ਕੋਈ ਨਾਹੀ ॥

ਹਰਿ ਤੁਧੈ ਸੇਵੀ ਤੈ ਤੁਧੁ ਸਾਲਾਹੀ ॥

ਆਪੇ ਮੇਲਿ ਲੈਹੁ ਪ੍ਰਭ ਸਾਚੇ ਪੂਰੈ ਕਰਮਿ ਤੂੰ ਪਾਵਣਿਆ ॥

੬॥

ਮੈ ਹੋਰੁ ਨ ਕੋਈ ਤੁਧੈ ਜੇਹਾ ॥

ਤੇਰੀ ਨਦਰੀ ਸੀਝਸਿ ਦੇਹਾ ॥

ਅਨਦਿਨੁ ਸਾਰਿ ਸਮਾਲਿ ਹਰਿ ਰਾਖਹਿ ਗੁਰਮੁਖਿ ਸਹਜਿ ਸਮਾਵਣਿਆ ॥

੭॥

ਤੁਧੁ ਜੇਵਡੁ ਮੈ ਹੋਰੁ ਨ ਕੋਈ ॥

ਤੁਧੁ ਆਪੇ ਸਿਰਜੀ ਆਪੇ ਗੋਈ ॥

SikhiAt.Net
112 ×