ਨਾਮੇ ਨਾਮਿ ਮਿਲੈ ਵਡਿਆਈ ਜਿਸ ਨੋ ਮੰਨਿ ਵਸਾਏ ॥
੨॥
ਸਤਿਗੁਰੁ ਭੇਟੈ ਤਾ ਫਲੁ ਪਾਏ ਸਚੁ ਕਰਣੀ ਸੁਖ ਸਾਰੁ ॥
ਸੇ ਜਨ ਨਿਰਮਲ ਜੋ ਹਰਿ ਲਾਗੇ ਹਰਿ ਨਾਮੇ ਧਰਹਿ ਪਿਆਰੁ ॥
੩॥
ਤਿਨ ਕੀ ਰੇਣੁ ਮਿਲੈ ਤਾਂ ਮਸਤਕਿ ਲਾਈ ਜਿਨ ਸਤਿਗੁਰੁ ਪੂਰਾ ਧਿਆਇਆ ॥
ਨਾਨਕ ਤਿਨ ਕੀ ਰੇਣੁ ਪੂਰੈ ਭਾਗਿ ਪਾਈਐ ਜਿਨੀ ਰਾਮ ਨਾਮਿ ਚਿਤੁ ਲਾਇਆ ॥
੪॥
੩॥
੧੩॥
ਭੈਰਉ ਮਹਲਾ ੩ ॥
ਸਬਦੁ ਬੀਚਾਰੇ ਸੋ ਜਨੁ ਸਾਚਾ ਜਿਨ ਕੈ ਹਿਰਦੈ ਸਾਚਾ ਸੋਈ ॥
ਸਾਚੀ ਭਗਤਿ ਕਰਹਿ ਦਿਨੁ ਰਾਤੀ ਤਾਂ ਤਨਿ ਦੂਖੁ ਨ ਹੋਈ ॥
੧॥
ਭਗਤੁ ਭਗਤੁ ਕਹੈ ਸਭੁ ਕੋਈ ॥
ਬਿਨੁ ਸਤਿਗੁਰ ਸੇਵੇ ਭਗਤਿ ਨ ਪਾਈਐ ਪੂਰੈ ਭਾਗਿ ਮਿਲੈ ਪ੍ਰਭੁ ਸੋਈ ॥
੧॥
ਰਹਾਉ ॥
ਮਨਮੁਖ ਮੂਲੁ ਗਵਾਵਹਿ ਲਾਭੁ ਮਾਗਹਿ ਲਾਹਾ ਲਾਭੁ ਕਿਦੂ ਹੋਈ ॥
ਜਮਕਾਲੁ ਸਦਾ ਹੈ ਸਿਰ ਊਪਰਿ ਦੂਜੈ ਭਾਇ ਪਤਿ ਖੋਈ ॥
੨॥
ਬਹਲੇ ਭੇਖ ਭਵਹਿ ਦਿਨੁ ਰਾਤੀ ਹਉਮੈ ਰੋਗੁ ਨ ਜਾਈ ॥
ਪੜਿ ਪੜਿ ਲੂਝਹਿ ਬਾਦੁ ਵਖਾਣਹਿ ਮਿਲਿ ਮਾਇਆ ਸੁਰਤਿ ਗਵਾਈ ॥
੩॥
ਸਤਿਗੁਰੁ ਸੇਵਹਿ ਪਰਮ ਗਤਿ ਪਾਵਹਿ ਨਾਮਿ ਮਿਲੈ ਵਡਿਆਈ ॥
ਨਾਨਕ ਨਾਮੁ ਜਿਨਾ ਮਨਿ ਵਸਿਆ ਦਰਿ ਸਾਚੈ ਪਤਿ ਪਾਈ ॥
੪॥
੪॥
੧੪॥
ਭੈਰਉ ਮਹਲਾ ੩ ॥
ਮਨਮੁਖ ਆਸਾ ਨਹੀ ਉਤਰੈ ਦੂਜੈ ਭਾਇ ਖੁਆਏ ॥
ਉਦਰੁ ਨੈ ਸਾਣੁ ਨ ਭਰੀਐ ਕਬਹੂ ਤ੍ਰਿਸਨਾ ਅਗਨਿ ਪਚਾਏ ॥
੧॥
ਸਦਾ ਅਨੰਦੁ ਰਾਮ ਰਸਿ ਰਾਤੇ ॥
ਹਿਰਦੈ ਨਾਮੁ ਦੁਬਿਧਾ ਮਨਿ ਭਾਗੀ ਹਰਿ ਹਰਿ ਅੰਮ੍ਰਿਤੁ ਪੀ ਤ੍ਰਿਪਤਾਤੇ ॥
੧॥
ਰਹਾਉ ॥
ਆਪੇ ਪਾਰਬ੍ਰਹਮੁ ਸ੍ਰਿਸਟਿ ਜਿਨਿ ਸਾਜੀ ਸਿਰਿ ਸਿਰਿ ਧੰਧੈ ਲਾਏ ॥
ਮਾਇਆ ਮੋਹੁ ਕੀਆ ਜਿਨਿ ਆਪੇ ਆਪੇ ਦੂਜੈ ਲਾਏ ॥
੨॥
ਤਿਸ ਨੋ ਕਿਹੁ ਕਹੀਐ ਜੇ ਦੂਜਾ ਹੋਵੈ ਸਭਿ ਤੁਧੈ ਮਾਹਿ ਸਮਾਏ ॥
ਗੁਰਮੁਖਿ ਗਿਆਨੁ ਤਤੁ ਬੀਚਾਰਾ ਜੋਤੀ ਜੋਤਿ ਮਿਲਾਏ ॥
੩॥
ਸੋ ਪ੍ਰਭੁ ਸਾਚਾ ਸਦ ਹੀ ਸਾਚਾ ਸਾਚਾ ਸਭੁ ਆਕਾਰਾ ॥
ਨਾਨਕ ਸਤਿਗੁਰਿ ਸੋਝੀ ਪਾਈ ਸਚਿ ਨਾਮਿ ਨਿਸਤਾਰਾ ॥
੪॥
੫॥
੧੫॥
ਭੈਰਉ ਮਹਲਾ ੩ ॥
ਕਲਿ ਮਹਿ ਪ੍ਰੇਤ ਜਿਨ੍ਹੀ ਰਾਮੁ ਨ ਪਛਾਤਾ ਸਤਜੁਗਿ ਪਰਮ ਹੰਸ ਬੀਚਾਰੀ ॥
ਦੁਆਪੁਰਿ ਤ੍ਰੇਤੈ ਮਾਣਸ ਵਰਤਹਿ ਵਿਰਲੈ ਹਉਮੈ ਮਾਰੀ ॥
੧॥
ਕਲਿ ਮਹਿ ਰਾਮ ਨਾਮਿ ਵਡਿਆਈ ॥
ਜੁਗਿ ਜੁਗਿ ਗੁਰਮੁਖਿ ਏਕੋ ਜਾਤਾ ਵਿਣੁ ਨਾਵੈ ਮੁਕਤਿ ਨ ਪਾਈ ॥
੧॥
ਰਹਾਉ ॥
ਹਿਰਦੈ ਨਾਮੁ ਲਖੈ ਜਨੁ ਸਾਚਾ ਗੁਰਮੁਖਿ ਮੰਨਿ ਵਸਾਈ ॥
ਆਪਿ ਤਰੇ ਸਗਲੇ ਕੁਲ ਤਾਰੇ ਜਿਨੀ ਰਾਮ ਨਾਮਿ ਲਿਵ ਲਾਈ ॥
੨॥
ਮੇਰਾ ਪ੍ਰਭੁ ਹੈ ਗੁਣ ਕਾ ਦਾਤਾ ਅਵਗਣ ਸਬਦਿ ਜਲਾਏ ॥