ਗੁਰ ਸਬਦੀ ਹਰਿ ਭਜੁ ਸੁਰਤਿ ਸਮਾਇਣੁ ॥
੧॥
ਮੇਰੇ ਮਨ ਹਰਿ ਭਜੁ ਨਾਮੁ ਨਰਾਇਣੁ ॥
ਹਰਿ ਹਰਿ ਕ੍ਰਿਪਾ ਕਰੇ ਸੁਖਦਾਤਾ ਗੁਰਮੁਖਿ ਭਵਜਲੁ ਹਰਿ ਨਾਮਿ ਤਰਾਇਣੁ ॥
੧॥
ਰਹਾਉ ॥
ਸੰਗਤਿ ਸਾਧ ਮੇਲਿ ਹਰਿ ਗਾਇਣੁ ॥
ਗੁਰਮਤੀ ਲੇ ਰਾਮ ਰਸਾਇਣੁ ॥
੨॥
ਗੁਰ ਸਾਧੂ ਅੰਮ੍ਰਿਤ ਗਿਆਨ ਸਰਿ ਨਾਇਣੁ ॥
ਸਭਿ ਕਿਲਵਿਖ ਪਾਪ ਗਏ ਗਾਵਾਇਣੁ ॥
੩॥
ਤੂ ਆਪੇ ਕਰਤਾ ਸ੍ਰਿਸਟਿ ਧਰਾਇਣੁ ॥
ਜਨੁ ਨਾਨਕੁ ਮੇਲਿ ਤੇਰਾ ਦਾਸ ਦਸਾਇਣੁ ॥
੪॥
੧॥
ਭੈਰਉ ਮਹਲਾ ੪ ॥
ਬੋਲਿ ਹਰਿ ਨਾਮੁ ਸਫਲ ਸਾ ਘਰੀ ॥
ਗੁਰ ਉਪਦੇਸਿ ਸਭਿ ਦੁਖ ਪਰਹਰੀ ॥
੧॥
ਮੇਰੇ ਮਨ ਹਰਿ ਭਜੁ ਨਾਮੁ ਨਰਹਰੀ ॥
ਕਰਿ ਕਿਰਪਾ ਮੇਲਹੁ ਗੁਰੁ ਪੂਰਾ ਸਤਸੰਗਤਿ ਸੰਗਿ ਸਿੰਧੁ ਭਉ ਤਰੀ ॥
੧॥
ਰਹਾਉ ॥
ਜਗਜੀਵਨੁ ਧਿਆਇ ਮਨਿ ਹਰਿ ਸਿਮਰੀ ॥
ਕੋਟ ਕੋਟੰਤਰ ਤੇਰੇ ਪਾਪ ਪਰਹਰੀ ॥
੨॥
ਸਤਸੰਗਤਿ ਸਾਧ ਧੂਰਿ ਮੁਖਿ ਪਰੀ ॥
ਇਸਨਾਨੁ ਕੀਓ ਅਠਸਠਿ ਸੁਰਸਰੀ ॥
੩॥
ਹਮ ਮੂਰਖ ਕਉ ਹਰਿ ਕਿਰਪਾ ਕਰੀ ॥
ਜਨੁ ਨਾਨਕੁ ਤਾਰਿਓ ਤਾਰਣ ਹਰੀ ॥
੪॥
੨॥
ਭੈਰਉ ਮਹਲਾ ੪ ॥
ਸੁਕ੍ਰਿਤੁ ਕਰਣੀ ਸਾਰੁ ਜਪਮਾਲੀ ॥
ਹਿਰਦੈ ਫੇਰਿ ਚਲੈ ਤੁਧੁ ਨਾਲੀ ॥
੧॥
ਹਰਿ ਹਰਿ ਨਾਮੁ ਜਪਹੁ ਬਨਵਾਲੀ ॥
ਕਰਿ ਕਿਰਪਾ ਮੇਲਹੁ ਸਤਸੰਗਤਿ ਤੂਟਿ ਗਈ ਮਾਇਆ ਜਮ ਜਾਲੀ ॥
੧॥
ਰਹਾਉ ॥
ਗੁਰਮੁਖਿ ਸੇਵਾ ਘਾਲਿ ਜਿਨਿ ਘਾਲੀ ॥
ਤਿਸੁ ਘੜੀਐ ਸਬਦੁ ਸਚੀ ਟਕਸਾਲੀ ॥
੨॥
ਹਰਿ ਅਗਮ ਅਗੋਚਰੁ ਗੁਰਿ ਅਗਮ ਦਿਖਾਲੀ ॥
ਵਿਚਿ ਕਾਇਆ ਨਗਰ ਲਧਾ ਹਰਿ ਭਾਲੀ ॥
੩॥
ਹਮ ਬਾਰਿਕ ਹਰਿ ਪਿਤਾ ਪ੍ਰਤਿਪਾਲੀ ॥
ਜਨ ਨਾਨਕ ਤਾਰਹੁ ਨਦਰਿ ਨਿਹਾਲੀ ॥
੪॥
੩॥
ਭੈਰਉ ਮਹਲਾ ੪ ॥
ਸਭਿ ਘਟ ਤੇਰੇ ਤੂ ਸਭਨਾ ਮਾਹਿ ॥
ਤੁਝ ਤੇ ਬਾਹਰਿ ਕੋਈ ਨਾਹਿ ॥
੧॥
ਹਰਿ ਸੁਖਦਾਤਾ ਮੇਰੇ ਮਨ ਜਾਪੁ ॥
ਹਉ ਤੁਧੁ ਸਾਲਾਹੀ ਤੂ ਮੇਰਾ ਹਰਿ ਪ੍ਰਭੁ ਬਾਪੁ ॥
੧॥
ਰਹਾਉ ॥
ਜਹ ਜਹ ਦੇਖਾ ਤਹ ਹਰਿ ਪ੍ਰਭੁ ਸੋਇ ॥
ਸਭ ਤੇਰੈ ਵਸਿ ਦੂਜਾ ਅਵਰੁ ਨ ਕੋਇ ॥
੨॥
ਜਿਸ ਕਉ ਤੁਮ ਹਰਿ ਰਾਖਿਆ ਭਾਵੈ ॥
ਤਿਸ ਕੈ ਨੇੜੈ ਕੋਇ ਨ ਜਾਵੈ ॥
੩॥
ਤੂ ਜਲਿ ਥਲਿ ਮਹੀਅਲਿ ਸਭ ਤੈ ਭਰਪੂਰਿ ॥
ਜਨ ਨਾਨਕ ਹਰਿ ਜਪਿ ਹਾਜਰਾ ਹਜੂਰਿ ॥
੪॥
੪॥
ਭੈਰਉ ਮਹਲਾ ੪ ਘਰੁ ੨ ੴ ਸਤਿਗੁਰ ਪ੍ਰਸਾਦਿ ॥
ਹਰਿ ਕਾ ਸੰਤੁ ਹਰਿ ਕੀ ਹਰਿ ਮੂਰਤਿ ਜਿਸੁ ਹਿਰਦੈ ਹਰਿ ਨਾਮੁ ਮੁਰਾਰਿ ॥
ਮਸਤਕਿ ਭਾਗੁ ਹੋਵੈ ਜਿਸੁ ਲਿਖਿਆ ਸੋ ਗੁਰਮਤਿ ਹਿਰਦੈ ਹਰਿ ਨਾਮੁ ਸਮ੍ਹਾਰਿ ॥
੧॥