Dhur Ki Baani — Sri Guru Granth Sahib Ji

Sehaj Path Sewa

Sacred Angs 1 to 1430 of Sri Guru Granth Sahib Ji. Save your path progress and resume whenever you return to the Darbar.

1430 Angs

Full View (Hazoori Mode)
1135
Pavan Ang 1135 of 1430

ਮਧੁਸੂਦਨੁ ਜਪੀਐ ਉਰ ਧਾਰਿ ॥

ਦੇਹੀ ਨਗਰਿ ਤਸਕਰ ਪੰਚ ਧਾਤੂ ਗੁਰ ਸਬਦੀ ਹਰਿ ਕਾਢੇ ਮਾਰਿ ॥

੧॥

ਰਹਾਉ ॥

ਜਿਨ ਕਾ ਹਰਿ ਸੇਤੀ ਮਨੁ ਮਾਨਿਆ ਤਿਨ ਕਾਰਜ ਹਰਿ ਆਪਿ ਸਵਾਰਿ ॥

ਤਿਨ ਚੂਕੀ ਮੁਹਤਾਜੀ ਲੋਕਨ ਕੀ ਹਰਿ ਅੰਗੀਕਾਰੁ ਕੀਆ ਕਰਤਾਰਿ ॥

੨॥

ਮਤਾ ਮਸੂਰਤਿ ਤਾਂ ਕਿਛੁ ਕੀਜੈ ਜੇ ਕਿਛੁ ਹੋਵੈ ਹਰਿ ਬਾਹਰਿ ॥

ਜੋ ਕਿਛੁ ਕਰੈ ਸੋਈ ਭਲ ਹੋਸੀ ਹਰਿ ਧਿਆਵਹੁ ਅਨਦਿਨੁ ਨਾਮੁ ਮੁਰਾਰਿ ॥

੩॥

ਹਰਿ ਜੋ ਕਿਛੁ ਕਰੇ ਸੁ ਆਪੇ ਆਪੇ ਓਹੁ ਪੂਛਿ ਨ ਕਿਸੈ ਕਰੇ ਬੀਚਾਰਿ ॥

ਨਾਨਕ ਸੋ ਪ੍ਰਭੁ ਸਦਾ ਧਿਆਈਐ ਜਿਨਿ ਮੇਲਿਆ ਸਤਿਗੁਰੁ ਕਿਰਪਾ ਧਾਰਿ ॥

੪॥

੧॥

੫॥

ਭੈਰਉ ਮਹਲਾ ੪ ॥

ਤੇ ਸਾਧੂ ਹਰਿ ਮੇਲਹੁ ਸੁਆਮੀ ਜਿਨ ਜਪਿਆ ਗਤਿ ਹੋਇ ਹਮਾਰੀ ॥

ਤਿਨ ਕਾ ਦਰਸੁ ਦੇਖਿ ਮਨੁ ਬਿਗਸੈ ਖਿਨੁ ਖਿਨੁ ਤਿਨ ਕਉ ਹਉ ਬਲਿਹਾਰੀ ॥

੧॥

ਹਰਿ ਹਿਰਦੈ ਜਪਿ ਨਾਮੁ ਮੁਰਾਰੀ ॥

ਕ੍ਰਿਪਾ ਕ੍ਰਿਪਾ ਕਰਿ ਜਗਤ ਪਿਤ ਸੁਆਮੀ ਹਮ ਦਾਸਨਿ ਦਾਸ ਕੀਜੈ ਪਨਿਹਾਰੀ ॥

੧॥

ਰਹਾਉ ॥

ਤਿਨ ਮਤਿ ਊਤਮ ਤਿਨ ਪਤਿ ਊਤਮ ਜਿਨ ਹਿਰਦੈ ਵਸਿਆ ਬਨਵਾਰੀ ॥

ਤਿਨ ਕੀ ਸੇਵਾ ਲਾਇ ਹਰਿ ਸੁਆਮੀ ਤਿਨ ਸਿਮਰਤ ਗਤਿ ਹੋਇ ਹਮਾਰੀ ॥

੨॥

ਜਿਨ ਐਸਾ ਸਤਿਗੁਰੁ ਸਾਧੁ ਨ ਪਾਇਆ ਤੇ ਹਰਿ ਦਰਗਹ ਕਾਢੇ ਮਾਰੀ ॥

ਤੇ ਨਰ ਨਿੰਦਕ ਸੋਭ ਨ ਪਾਵਹਿ ਤਿਨ ਨਕ ਕਾਟੇ ਸਿਰਜਨਹਾਰੀ ॥

੩॥

ਹਰਿ ਆਪਿ ਬੁਲਾਵੈ ਆਪੇ ਬੋਲੈ ਹਰਿ ਆਪਿ ਨਿਰੰਜਨੁ ਨਿਰੰਕਾਰੁ ਨਿਰਾਹਾਰੀ ॥

ਹਰਿ ਜਿਸੁ ਤੂ ਮੇਲਹਿ ਸੋ ਤੁਧੁ ਮਿਲਸੀ ਜਨ ਨਾਨਕ ਕਿਆ ਏਹਿ ਜੰਤ ਵਿਚਾਰੀ ॥

੪॥

੨॥

੬॥

ਭੈਰਉ ਮਹਲਾ ੪ ॥

ਸਤਸੰਗਤਿ ਸਾਈ ਹਰਿ ਤੇਰੀ ਜਿਤੁ ਹਰਿ ਕੀਰਤਿ ਹਰਿ ਸੁਨਣੇ ॥

ਜਿਨ ਹਰਿ ਨਾਮੁ ਸੁਣਿਆ ਮਨੁ ਭੀਨਾ ਤਿਨ ਹਮ ਸ੍ਰੇਵਹ ਨਿਤ ਚਰਣੇ ॥

੧॥

ਜਗਜੀਵਨੁ ਹਰਿ ਧਿਆਇ ਤਰਣੇ ॥

ਅਨੇਕ ਅਸੰਖ ਨਾਮ ਹਰਿ ਤੇਰੇ ਨ ਜਾਹੀ ਜਿਹਵਾ ਇਤੁ ਗਨਣੇ ॥

੧॥

ਰਹਾਉ ॥

ਗੁਰਸਿਖ ਹਰਿ ਬੋਲਹੁ ਹਰਿ ਗਾਵਹੁ ਲੇ ਗੁਰਮਤਿ ਹਰਿ ਜਪਣੇ ॥

ਜੋ ਉਪਦੇਸੁ ਸੁਣੇ ਗੁਰ ਕੇਰਾ ਸੋ ਜਨੁ ਪਾਵੈ ਹਰਿ ਸੁਖ ਘਣੇ ॥

੨॥

ਧੰਨੁ ਸੁ ਵੰਸੁ ਧੰਨੁ ਸੁ ਪਿਤਾ ਧੰਨੁ ਸੁ ਮਾਤਾ ਜਿਨਿ ਜਨ ਜਣੇ ॥

ਜਿਨ ਸਾਸਿ ਗਿਰਾਸਿ ਧਿਆਇਆ ਮੇਰਾ ਹਰਿ ਹਰਿ ਸੇ ਸਾਚੀ ਦਰਗਹ ਹਰਿ ਜਨ ਬਣੇ ॥

੩॥

ਹਰਿ ਹਰਿ ਅਗਮ ਨਾਮ ਹਰਿ ਤੇਰੇ ਵਿਚਿ ਭਗਤਾ ਹਰਿ ਧਰਣੇ ॥

ਨਾਨਕ ਜਨਿ ਪਾਇਆ ਮਤਿ ਗੁਰਮਤਿ ਜਪਿ ਹਰਿ ਹਰਿ ਪਾਰਿ ਪਵਣੇ ॥

੪॥

੩॥

੭॥

SikhiAt.Net
1135 ×