Dhur Ki Baani — Sri Guru Granth Sahib Ji

Sehaj Path Sewa

Sacred Angs 1 to 1430 of Sri Guru Granth Sahib Ji. Save your path progress and resume whenever you return to the Darbar.

1430 Angs

Full View (Hazoori Mode)
1137
Pavan Ang 1137 of 1430

ਖਟੁ ਸਾਸਤ੍ਰ ਮੂਰਖੈ ਸੁਨਾਇਆ ॥

ਜੈਸੇ ਦਹ ਦਿਸ ਪਵਨੁ ਝੁਲਾਇਆ ॥

੩॥

ਬਿਨੁ ਕਣ ਖਲਹਾਨੁ ਜੈਸੇ ਗਾਹਨ ਪਾਇਆ ॥

ਤਿਉ ਸਾਕਤ ਤੇ ਕੋ ਨ ਬਰਾਸਾਇਆ ॥

੪॥

ਤਿਤ ਹੀ ਲਾਗਾ ਜਿਤੁ ਕੋ ਲਾਇਆ ॥

ਕਹੁ ਨਾਨਕ ਪ੍ਰਭਿ ਬਣਤ ਬਣਾਇਆ ॥

੫॥

੫॥

ਭੈਰਉ ਮਹਲਾ ੫ ॥

ਜੀਉ ਪ੍ਰਾਣ ਜਿਨਿ ਰਚਿਓ ਸਰੀਰ ॥

ਜਿਨਹਿ ਉਪਾਏ ਤਿਸ ਕਉ ਪੀਰ ॥

੧॥

ਗੁਰੁ ਗੋਬਿੰਦੁ ਜੀਅ ਕੈ ਕਾਮ ॥

ਹਲਤਿ ਪਲਤਿ ਜਾ ਕੀ ਸਦ ਛਾਮ ॥

੧॥

ਰਹਾਉ ॥

ਪ੍ਰਭੁ ਆਰਾਧਨ ਨਿਰਮਲ ਰੀਤਿ ॥

ਸਾਧਸੰਗਿ ਬਿਨਸੀ ਬਿਪਰੀਤਿ ॥

੨॥

ਮੀਤ ਹੀਤ ਧਨੁ ਨਹ ਪਾਰਣਾ ॥

ਧੰਨਿ ਧੰਨਿ ਮੇਰੇ ਨਾਰਾਇਣਾ ॥

੩॥

ਨਾਨਕੁ ਬੋਲੈ ਅੰਮ੍ਰਿਤ ਬਾਣੀ ॥

ਏਕ ਬਿਨਾ ਦੂਜਾ ਨਹੀ ਜਾਣੀ ॥

੪॥

੬॥

ਭੈਰਉ ਮਹਲਾ ੫ ॥

ਆਗੈ ਦਯੁ ਪਾਛੈ ਨਾਰਾਇਣ ॥

ਮਧਿ ਭਾਗਿ ਹਰਿ ਪ੍ਰੇਮ ਰਸਾਇਣ ॥

੧॥

ਪ੍ਰਭੂ ਹਮਾਰੈ ਸਾਸਤ੍ਰ ਸਉਣ ॥

ਸੂਖ ਸਹਜ ਆਨੰਦ ਗ੍ਰਿਹ ਭਉਣ ॥

੧॥

ਰਹਾਉ ॥

ਰਸਨਾ ਨਾਮੁ ਕਰਨ ਸੁਣਿ ਜੀਵੇ ॥

ਪ੍ਰਭੁ ਸਿਮਰਿ ਸਿਮਰਿ ਅਮਰ ਥਿਰੁ ਥੀਵੇ ॥

੨॥

ਜਨਮ ਜਨਮ ਕੇ ਦੂਖ ਨਿਵਾਰੇ ॥

ਅਨਹਦ ਸਬਦ ਵਜੇ ਦਰਬਾਰੇ ॥

੩॥

ਕਰਿ ਕਿਰਪਾ ਪ੍ਰਭਿ ਲੀਏ ਮਿਲਾਏ ॥

ਨਾਨਕ ਪ੍ਰਭ ਸਰਣਾਗਤਿ ਆਏ ॥

੪॥

੭॥

ਭੈਰਉ ਮਹਲਾ ੫ ॥

ਕੋਟਿ ਮਨੋਰਥ ਆਵਹਿ ਹਾਥ ॥

ਜਮ ਮਾਰਗ ਕੈ ਸੰਗੀ ਪਾਂਥ ॥

੧॥

ਗੰਗਾ ਜਲੁ ਗੁਰ ਗੋਬਿੰਦ ਨਾਮ ॥

ਜੋ ਸਿਮਰੈ ਤਿਸ ਕੀ ਗਤਿ ਹੋਵੈ ਪੀਵਤ ਬਹੁੜਿ ਨ ਜੋਨਿ ਭ੍ਰਮਾਮ ॥

੧॥

ਰਹਾਉ ॥

ਪੂਜਾ ਜਾਪ ਤਾਪ ਇਸਨਾਨ ॥

ਸਿਮਰਤ ਨਾਮ ਭਏ ਨਿਹਕਾਮ ॥

੨॥

ਰਾਜ ਮਾਲ ਸਾਦਨ ਦਰਬਾਰ ॥

ਸਿਮਰਤ ਨਾਮ ਪੂਰਨ ਆਚਾਰ ॥

੩॥

ਨਾਨਕ ਦਾਸ ਇਹੁ ਕੀਆ ਬੀਚਾਰੁ ॥

ਬਿਨੁ ਹਰਿ ਨਾਮ ਮਿਥਿਆ ਸਭ ਛਾਰੁ ॥

੪॥

੮॥

ਭੈਰਉ ਮਹਲਾ ੫ ॥

ਲੇਪੁ ਨ ਲਾਗੋ ਤਿਲ ਕਾ ਮੂਲਿ ॥

ਦੁਸਟੁ ਬ੍ਰਾਹਮਣੁ ਮੂਆ ਹੋਇ ਕੈ ਸੂਲ ॥

੧॥

ਹਰਿ ਜਨ ਰਾਖੇ ਪਾਰਬ੍ਰਹਮਿ ਆਪਿ ॥

ਪਾਪੀ ਮੂਆ ਗੁਰ ਪਰਤਾਪਿ ॥

੧॥

ਰਹਾਉ ॥

ਅਪਣਾ ਖਸਮੁ ਜਨਿ ਆਪਿ ਧਿਆਇਆ ॥

ਇਆਣਾ ਪਾਪੀ ਓਹੁ ਆਪਿ ਪਚਾਇਆ ॥

੨॥

ਪ੍ਰਭ ਮਾਤ ਪਿਤਾ ਅਪਣੇ ਦਾਸ ਕਾ ਰਖਵਾਲਾ ॥

ਨਿੰਦਕ ਕਾ ਮਾਥਾ ਈਹਾਂ ਊਹਾ ਕਾਲਾ ॥

੩॥

ਜਨ ਨਾਨਕ ਕੀ ਪਰਮੇਸਰਿ ਸੁਣੀ ਅਰਦਾਸਿ ॥

ਮਲੇਛੁ ਪਾਪੀ ਪਚਿਆ ਭਇਆ ਨਿਰਾਸੁ ॥

੪॥

੯॥

ਭੈਰਉ ਮਹਲਾ ੫ ॥

ਖੂਬੁ ਖੂਬੁ ਖੂਬੁ ਖੂਬੁ ਖੂਬੁ ਤੇਰੋ ਨਾਮੁ ॥

ਝੂਠੁ ਝੂਠੁ ਝੂਠੁ ਝੂਠੁ ਦੁਨੀ ਗੁਮਾਨੁ ॥

੧॥

ਰਹਾਉ ॥

ਨਗਜ ਤੇਰੇ ਬੰਦੇ ਦੀਦਾਰੁ ਅਪਾਰੁ ॥

SikhiAt.Net
1137 ×