ਸ੍ਰੀ ਗੁਰੂ ਗ੍ਰੰਥ ਸਾਹਿਬ ਜੀ

ਸਹਜ ਪਾਠ ਸੇਵਾ

ਪਾਵਨ ਅੰਗ 1 ਤੋਂ 1430 ਤੱਕ ਦੀ ਸੰਪੂਰਨ ਸੇਵਾ। ਆਪਣਾ ਪਾਠ ਸੈਸ਼ਨ ਸੰਭਾਲੋ ਅਤੇ ਜਿੱਥੇ ਸੰਪੰਨ ਕੀਤਾ ਸੀ ਉੱਥੋਂ ਹੀ ਮੁੜ ਸੇਵਾ ਆਰੰਭੋ।

1430 ਪਾਵਨ ਅੰਗ

ਇਕਾਗਰਤਾ ਮੋਡ (ਪੂਰਨ ਹਜ਼ੂਰੀ)
1140
ਪਾਵਨ ਅੰਗ 1140 / 1430

ਤਿਸੁ ਜਨ ਕੇ ਸਭਿ ਕਾਜ ਸਵਾਰਿ ॥

ਤਿਸ ਕਾ ਰਾਖਾ ਏਕੋ ਸੋਇ ॥

ਜਨ ਨਾਨਕ ਅਪੜਿ ਨ ਸਾਕੈ ਕੋਇ ॥

੪॥

੪॥

੧੭॥

ਭੈਰਉ ਮਹਲਾ ੫ ॥

ਤਉ ਕੜੀਐ ਜੇ ਹੋਵੈ ਬਾਹਰਿ ॥

ਤਉ ਕੜੀਐ ਜੇ ਵਿਸਰੈ ਨਰਹਰਿ ॥

ਤਉ ਕੜੀਐ ਜੇ ਦੂਜਾ ਭਾਏ ॥

ਕਿਆ ਕੜੀਐ ਜਾਂ ਰਹਿਆ ਸਮਾਏ ॥

੧॥

ਮਾਇਆ ਮੋਹਿ ਕੜੇ ਕੜਿ ਪਚਿਆ ॥

ਬਿਨੁ ਨਾਵੈ ਭ੍ਰਮਿ ਭ੍ਰਮਿ ਭ੍ਰਮਿ ਖਪਿਆ ॥

੧॥

ਰਹਾਉ ॥

ਤਉ ਕੜੀਐ ਜੇ ਦੂਜਾ ਕਰਤਾ ॥

ਤਉ ਕੜੀਐ ਜੇ ਅਨਿਆਇ ਕੋ ਮਰਤਾ ॥

ਤਉ ਕੜੀਐ ਜੇ ਕਿਛੁ ਜਾਣੈ ਨਾਹੀ ॥

ਕਿਆ ਕੜੀਐ ਜਾਂ ਭਰਪੂਰਿ ਸਮਾਹੀ ॥

੨॥

ਤਉ ਕੜੀਐ ਜੇ ਕਿਛੁ ਹੋਇ ਧਿਙਾਣੈ ॥

ਤਉ ਕੜੀਐ ਜੇ ਭੂਲਿ ਰੰਞਾਣੈ ॥

ਗੁਰਿ ਕਹਿਆ ਜੋ ਹੋਇ ਸਭੁ ਪ੍ਰਭ ਤੇ ॥

ਤਬ ਕਾੜਾ ਛੋਡਿ ਅਚਿੰਤ ਹਮ ਸੋਤੇ ॥

੩॥

ਪ੍ਰਭ ਤੂਹੈ ਠਾਕੁਰੁ ਸਭੁ ਕੋ ਤੇਰਾ ॥

ਜਿਉ ਭਾਵੈ ਤਿਉ ਕਰਹਿ ਨਿਬੇਰਾ ॥

ਦੁਤੀਆ ਨਾਸਤਿ ਇਕੁ ਰਹਿਆ ਸਮਾਇ ॥

ਰਾਖਹੁ ਪੈਜ ਨਾਨਕ ਸਰਣਾਇ ॥

੪॥

੫॥

੧੮॥

ਭੈਰਉ ਮਹਲਾ ੫ ॥

ਬਿਨੁ ਬਾਜੇ ਕੈਸੋ ਨਿਰਤਿਕਾਰੀ ॥

ਬਿਨੁ ਕੰਠੈ ਕੈਸੇ ਗਾਵਨਹਾਰੀ ॥

ਜੀਲ ਬਿਨਾ ਕੈਸੇ ਬਜੈ ਰਬਾਬ ॥

ਨਾਮ ਬਿਨਾ ਬਿਰਥੇ ਸਭਿ ਕਾਜ ॥

੧॥

ਨਾਮ ਬਿਨਾ ਕਹਹੁ ਕੋ ਤਰਿਆ ॥

ਬਿਨੁ ਸਤਿਗੁਰ ਕੈਸੇ ਪਾਰਿ ਪਰਿਆ ॥

੧॥

ਰਹਾਉ ॥

ਬਿਨੁ ਜਿਹਵਾ ਕਹਾ ਕੋ ਬਕਤਾ ॥

ਬਿਨੁ ਸ੍ਰਵਨਾ ਕਹਾ ਕੋ ਸੁਨਤਾ ॥

ਬਿਨੁ ਨੇਤ੍ਰਾ ਕਹਾ ਕੋ ਪੇਖੈ ॥

ਨਾਮ ਬਿਨਾ ਨਰੁ ਕਹੀ ਨ ਲੇਖੈ ॥

੨॥

ਬਿਨੁ ਬਿਦਿਆ ਕਹਾ ਕੋਈ ਪੰਡਿਤ ॥

ਬਿਨੁ ਅਮਰੈ ਕੈਸੇ ਰਾਜ ਮੰਡਿਤ ॥

ਬਿਨੁ ਬੂਝੇ ਕਹਾ ਮਨੁ ਠਹਰਾਨਾ ॥

ਨਾਮ ਬਿਨਾ ਸਭੁ ਜਗੁ ਬਉਰਾਨਾ ॥

੩॥

ਬਿਨੁ ਬੈਰਾਗ ਕਹਾ ਬੈਰਾਗੀ ॥

ਬਿਨੁ ਹਉ ਤਿਆਗਿ ਕਹਾ ਕੋਊ ਤਿਆਗੀ ॥

ਬਿਨੁ ਬਸਿ ਪੰਚ ਕਹਾ ਮਨ ਚੂਰੇ ॥

ਨਾਮ ਬਿਨਾ ਸਦ ਸਦ ਹੀ ਝੂਰੇ ॥

੪॥

ਬਿਨੁ ਗੁਰ ਦੀਖਿਆ ਕੈਸੇ ਗਿਆਨੁ ॥

ਬਿਨੁ ਪੇਖੇ ਕਹੁ ਕੈਸੋ ਧਿਆਨੁ ॥

ਬਿਨੁ ਭੈ ਕਥਨੀ ਸਰਬ ਬਿਕਾਰ ॥

ਕਹੁ ਨਾਨਕ ਦਰ ਕਾ ਬੀਚਾਰ ॥

੫॥

੬॥

੧੯॥

ਭੈਰਉ ਮਹਲਾ ੫ ॥

ਹਉਮੈ ਰੋਗੁ ਮਾਨੁਖ ਕਉ ਦੀਨਾ ॥

ਕਾਮ ਰੋਗਿ ਮੈਗਲੁ ਬਸਿ ਲੀਨਾ ॥

ਦ੍ਰਿਸਟਿ ਰੋਗਿ ਪਚਿ ਮੁਏ ਪਤੰਗਾ ॥

ਨਾਦ ਰੋਗਿ ਖਪਿ ਗਏ ਕੁਰੰਗਾ ॥

੧॥

ਜੋ ਜੋ ਦੀਸੈ ਸੋ ਸੋ ਰੋਗੀ ॥

ਰੋਗ ਰਹਿਤ ਮੇਰਾ ਸਤਿਗੁਰੁ ਜੋਗੀ ॥

੧॥

ਰਹਾਉ ॥

ਜਿਹਵਾ ਰੋਗਿ ਮੀਨੁ ਗ੍ਰਸਿਆਨੋ ॥

ਬਾਸਨ ਰੋਗਿ ਭਵਰੁ ਬਿਨਸਾਨੋ ॥

ਹੇਤ ਰੋਗ ਕਾ ਸਗਲ ਸੰਸਾਰਾ ॥

ਤ੍ਰਿਬਿਧਿ ਰੋਗ ਮਹਿ ਬਧੇ ਬਿਕਾਰਾ ॥

੨॥

ਰੋਗੇ ਮਰਤਾ ਰੋਗੇ ਜਨਮੈ ॥

ਰੋਗੇ ਫਿਰਿ ਫਿਰਿ ਜੋਨੀ ਭਰਮੈ ॥

SikhiAt.Net
1140 ×